ਆਖਿਰ ਬੇਅਦਬੀ ਮਾਮਲੇ ਅਜੇ ਤੱਕ ਹੱਲ ਕਿਉਂ ਨਾ ਹੋ ਸਕੇ? ਕਿਸਨੇ ਰਚੀ ਸੀ ਸਾਜਿਸ਼? ਸਰਕਾਰਾਂ ਤੇ ਪੁਲਿਸ ਕਿਵੇਂ ਨਾਕਾਮ ਹੋਏ?

Exclusive Report by Journalist Rajdeep Kaur

ਪੱਤਰਕਾਰ ਰਾਜਦੀਪ ਕੌਰ ਵੱਲੋਂ ਇਸ ਖਾਸ ਪੇਸ਼ਕਸ਼ ਰਾਹੀਂ ਪੰਜਾਬ ਵਿਚ ਪਿਛਲੇ ਇਕ ਦਹਾਕੇ ਤੋਂ ਸਰਗਰਮ ਚੱਲੇ ਆ ਰਹੇ ਸੰਵੇਦਨਸ਼ੀਲ ਬੇਅਦਬੀ ਮਾਮਲਿਆਂ ਬਾਰੇ ਡੁੰਘਾਈ ਵਿਚ ਜਾਂਚ ਕਰਕੇ ਕਈ ਅਹਿਮ ਪੱਖ ਉਜਾਗਰ ਕੀਤੇ ਗਏ ਹਨ। ਸਰਕਾਰੀ ਜਾਂਚਾਂ ਵਿਚ ਸਾਹਮਣੇ ਆਏ ਤੱਥਾਂ ਕਿ ਬੇਅਦਬੀ ਘਟਨਾਵਾਂ ਦੀ ਸਾਜਿਸ਼ ਕਿਸ ਨੇ ਰਚੀ ਸੀ? ਕਿਸ ਵੱਲੋਂ ਬੇਅਦਬੀ ਕੀਤੀ ਗਈ?

ਸੁਮੇਧ ਸੈਣੀ ਦੀ ਗ੍ਰਿਫਤਾਰੀ ਤੇ ਉਹਨੂੰ ਅੱਤਵਾਦੀ ਐਲਨਾਣ ਦੀ ਮੰਗ ਨੂੰ ਲੈ ਕੇ ਖਾਲੜਾ ਮਿਸ਼ਨ ਨੇ ਧਰਨਾ ਲਾਇਆ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਵਿਖੇ ਭੰਡਾਰੀ ਪੁੱਲ ਤੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫਤਾਰੀ ਕੀਤਾ ਜਾਵੇ ਅਤੇ ਸਰਕਾਰ ਉਸਨੂੰ ਨਿਰਦੋਸ਼ਾਂ ਦੇ ਕਾਤਲ ਵਜੋਂ ਅੱਤਵਾਦੀ ਐਲਾਨੇ।

ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਸੰਕੇਤਕ ਰੋਸ ਧਰਨਾ 12 ਨੂੰ – ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਨਿਰਦੋਸ਼ ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਗ੍ਰਿਫਤਾਰ ਨਾਂ ਕੀਤਾ ਤਾਂ ਉਹ ਅੰਮ੍ਰਿਤਸਰ ਵਿਖੇ ਭੰਡਾਰੀ ਪੁਲ ਤੇ 12 ਸਤੰਬਰ ਨੂੰ ਸੰਕੇਤਕ ਰੋਸ ਧਰਨਾ ਦੇਣਗੇ।

ਦਲ ਖਾਲਸਾ ਨੇ ਕਤਲ ਕੇਸ ਮਾਮਲੇ ਚ ਲੋੜੀਂਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਭਾਲ ਲਈ ਇਸ਼ਤਿਹਾਰ ਲਾਏ

ਦਲ ਖਾਲਸਾ ਨੇ ਐਲਾਨ ਕੀਤਾ ਕਿ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਭਗੌੜੇ ਸਾਬਕਾ ਡੀ.ਜੀ.ਪੀ ਪੰਜਾਬ ਸੁਮੇਧ ਸੈਣੀ ਦੀ ਭਾਲ ਵਿੱਚ ਪੰਜਾਬ ਭਰ ਵਿੱਚ ਪੋਸਟਰ ਲਗਾਏ ਜਾਣਗੇ। ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਅਤੇ ਕਰਵਾਉਣ ਵਾਲਿਆ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਬਹਾਲ ਕਰਨ ਲਈ ਜ਼ਰੂਰੀ ਹੈ ਕਿ “ਵਰਦੀ ਪਾ ਕੇ ਕਨੂੰਨ ਤੋੜਨ ਵਾਲਿਆ ਨੂੰ ਉਹਨਾ ਦੇ ਗੁਨਾਹਾਂ ਲਈ ਕਨੂੰਨ ਦੇ ਕਟਹਿਰੇ ਵਿੱਚ ਖੜਾ ਕੀਤਾ ਜਾਵੇ”।

ਪੰਜਾਬ ਸਰਕਾਰ ਸੁਮੇਧ ਸੈਣੀ ਅਤੇ ਹੋਰਨਾਂ ‘ਕਾਤਲ’ ਪੁਲਿਸ ਵਾਲਿਆਂ ਦੀ ਪੁਸ਼ਤਪਨਾਹੀ ਬੰਦ ਕਰੇ: ਸ਼੍ਰੋ.ਅ.ਦ.ਅ. ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ

ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਸੁਖਮਿੰਦਰ ਸਿੰਘ ਹੰਸਰਾ ਨੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੀ ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੀ ਟੈਲੀ ਕਾਨਫਰੰਸ ਵਿੱਚ ਸਾਬਕਾ ਪਹਲਿਸ ਮੁਖੀ ਸੁਮੇਧ ਸੈਣੀ ਦੇ ਮਾਮਲੇ ਬਾਰੇ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਗਈਆਂ।

ਸੁਮੇਧ ਸੈਣੀ ਦਾ ਮਾਮਲਾ: ਭਾਰਤੀ ਅਦਾਲਤਾਂ ਤੇ ਨਿਆਂ ਤੰਤਰ ਦਾ ਫਰੇਬੀ ਚਿਹਰਾ ਮੁੜ ਬੇਪਰਦ ਹੋਇਆ

ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਖ ਸੈਣੀ ਵਿਰੁੱਧ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰੀ ਲਾਪਤਾ ਕਰਨ ਦੇ ਮਾਮਲੇ ਵਿਚ ਪਰਚਾ ਦਰਜ਼ ਹੋਇਆ ਹੈ। ਲੰਘੀ 6 ਮਈ 2020 ਨੂੰ ਮੁਹਾਲੀ ਦੇ ਮਟੌਰ ਠਾਣੇ ਵਿਚ ਦਰਜ਼ ਹੋਇਆ ਇਹ ਪਰਚਾ ਘਟਨਾ ਤੋਂ ਤਕਰੀਬਨ 29 ਸਾਲ ਬਾਅਦ ਦਰਜ਼ ਹੋਇਆ ਹੈ।

ਪੁਲਿਸ ਨੇ ਹਾਲੇ ਤੱਕ ਵੀ ਸੁਮੇਧ ਸੈਣੀ ਨੂੰ ਸ਼ਾਮਿਲ ਤਫ਼ਤੀਸ਼ ਹੋਣ ਲਈ ਨਹੀਂ ਕਿਹਾ

ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਖਿਲਾਫ ਬਲਵੰਤ ਸਿੰਘ ਮੁਲਤਾਨੀ ਨੂੰ ਲਾਪਤਾ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਪਰਚਾ ਦਰਜ ਹੋਇਆ ਹੈ ਪਰ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲੀਸ ਵੱਲੋਂ ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਜਿਸ ਦੇ ਚੱਲਦਿਆਂ ਲੰਘੀ 11 ਮਈ ਨੂੰ ਸੁਮੇਧ ਸੈਣੀ ਨੇ ਮੁਹਾਲੀ ਦੀ ਇੱਕ ਅਦਾਲਤ ਵਿੱਚੋਂ ਅਗਾਊਂ ਜ਼ਮਾਨਤ ਹਾਸਲ ਕਰ ਲਈ।

ਸਿੱਖ ਵਿਰੋਧੀ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਉੱਤੇ 29 ਸਾਲ ਬਾਅਦ ਪੁਲਿਸ ਪਰਚਾ ਹੋਇਆ

ਪੰਜਾਬ ਪੁਲਿਸ ਨੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਵਿਰੁੱਧ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ, ਤਸੀਹੇ ਦੇਣ ਅਤੇ ਉਸ ਨੂੰ ਜਾਨੋ ਖਤਮ ਕਰਨ ਦੇ 29 ਸਾਲ ਪੁਰਾਣੇ ਮਾਮਲੇ ਵਿਚ ਪਰਚਾ ਦਰਜ ਕੀਤਾ ਹੈ।

ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਮਿਸਾਲੀ ਸਜ਼ਾ ਮਿਲੇ: ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਯੂਥ ਫੈੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬਾਦਲਾਂ ਦੇ ਚਹੇਤੇ ਅਤੇ ਸਿੱਖਾਂ ਦਾ ਕਾਤਲ ਸੁਮੇਧ ਸੈਣੀ ਜੋ ਸ਼ਹੀਦ ਭਾਈ ਬਲਵੰਤ ਸਿੰਘ ਮੁਲਤਾਨੀ ਦੇ ਅਗਵਾਹ ਕਰਕੇ ਖਤਮ ਕਰਨ ਦੇ ਕੇਸ ’ਚ ਕਾਨੂੰਨੀ ਸ਼ਿਕੰਜੇ ’ਚ ਫਸ ਚੁੱਕਾ ਹੈ ਤੇ ਬਾਦਲ ਦਲੀਏ ਇਸ ਨੂੰ ਬਚਾਉਣ ਲਈ ਹਰ ਹਰਬਾ ਵਰਤ ਰਹੇ ਨੇ ਜੋ ਬੇਹੱਦ ਸ਼ਰਮਨਾਕ ਕਾਰਾ ਹੈ।