ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸੰਬੰਧਿਤ ਅਹੁਦੇਦਾਰ ਵਕੀਲਾਂ ਵੱਲੋਂ ਸਿੱਖ ਨੌਜਵਾਨਾਂ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸੈਣੀ, ਅੱਜ ਵੀ ਕੋਈ ਕਾਨੂੰਨੀ ਰਾਹਤ ਹਾਸਲ ਨਹੀ ਕਰ ਸਕੇ? ਲੇਕਿਨ ਜਿਸ ਢੰਗ ਨਾਲ ਸੁਮੇਧ ਸੈਣੀ ਆਪਣੇ ਖਿਲਾਫ ਐਫ.ਆਈ.ਆਰ.ਦਰਜ ਹੁੰਦਿਆਂ ਹੀ ਰਾਤ ਦੇ ਹਨੇਰੇ ਵਿੱਚ ਸੁਰੱਖਿਅਤ ਥਾਂ ਲਈ ਭੱਜ ਨਿਕਲੇ ਇਸਨੇ ਸਵਾਲ ਖੜਾ ਕੀਤਾ ਹੈ ਕਿ ਕੀ ਕਰੋਨਾ ਦੇ ਬਚਾਅ ਲਈ ਦੇਸ਼ ਭਰ ਵਿੱਚ ਲਾਗੂ ਕਰਫਿਊ ਸਿਰਫ ਆਮ ਲੋਕਾਂ ਲਈ ਹੀ ਹੈ?
ਪੰਜਾਬ ਪੁਲੀਸ ਦਾ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਆਖਿਰ ਕਾਨੂੰਨੀ ਗੇੜ ਵਿਚ ਫਸ ਹੀ ਗਿਆ। ਜਦ ਤੱਕ ਵਰਦੀ ਵਿਚ ਸੀ, ਹੋਰ ਗੱਲ ਸੀ, ਬਚਦਾ ਰਿਹਾ ਪਰ ਆਖਿਰ ਕੀਤੀਆਂ ਵਧੀਕੀਆਂ ਦਾ ਖਮਿਆਜ਼ਾ ਭੁਗਤਣ ਦਾ ਵੇਲਾ ਆ ਗਿਆ।
ਸਾਕਾ ਕੋਟਕਪੂਰਾ ਅਤੇ ਸਾਕਾ ਬਹਿਬਲ ਕਲਾਂ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਟਿਵ ਟੀਮ (ਸ.ਇ.ਟੀ.) ਵੱਲੋਂ ਪੇਸ਼ ਕੀਤੇ ਗਏ ਚਲਾਣ ਵਿੱਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਸੁਖਬੀਰ ਬਾਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਵਿਉਂਤਬੰਦ ਕਰਨ ਲਈ ਜ਼ਿੰਮੇਵਾਰ ਠਹਿਰਾਉਣ ਉੱਤੇ ਟਿੱਪਣੀ ਕਰਦਿਆਂ ਦਲ ਖ਼ਾਲਸਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਦੋਨਾਂ ਨੂੰ ਹਿਰਾਸਤ ਵਿੱਚ ਲੈ ਕੇ ਸਾਰੀ ਸਾਜਿਸ਼ ਨੂੰ ਬੇਨਕਾਬ ਕਰੇ।
ਪੰਜਾਬ ਸਰਕਾਰ ਦੇ ਜੇਲ੍ਹ ਮਿਹਕਮੇ ਨੇ ਸਾਕਾ ਬਹਿਬਲ ਕਲਾਂ ਤੇ ਸਾਕਾ ਕੋਟਕਪੂਰਾ ਦੇ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਤੇ ਪਟਿਆਲਾ ਜੇਲ੍ਹ ਵਿੱਚ ਬੰਦ ਮੁਅੱਤਲ ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਸਾਕਾ ਬਹਿਬਲ ਕਲਾਂ ਮਾਮਲੇ ਵਿਚ ਗ੍ਰਿਫਤਾਰ ਹੋਣ ਤੋਂ ਬਾਅਦ ਮੁਅੱਤਲ ਕੀਤੇ ਜਾ ਚੁੱਕੇ ਪੰਜਾਬ ਪੁਲਿਸ ਦੇ ਉੱਚ ਅਫਸਰ (ਆਈ.ਜੀ.) ਪਰਮਰਾਜ ਉਮਰਾਨੰਗਲ ਨੂੰ ਜੇਲ੍ਹ ਵਿਚ ਸ਼ਾਹੀ ਸਹੂਲਤਾਂ ਦੇਣ ਵਾਲੇ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਨੂੰ ਲੰਘੇ ਕੱਲ ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁਅੱਤਲ ਕਰ ਦਿੱਤਾ।
ਸਾਕਾ ਬਹਿਬਲ ਕਲਾਂ 2015 ਚ ਦੋ ਸਿੱਖ ਨੌਜਵਾਨਾਂ ਨੂੰ ਪੁਲਿਸ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰਨ ਦੇ ਮਾਮਲੇ ਚ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਦੀ ਜਮਾਨਤ ਦੀ ਅਰਜੀ ਬੀਤੇ ਦਿਨ ਫਰੀਦਕੋਟ ਦੀ ਇਕ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ। ਚਰਨਜੀਤ ਸ਼ਰਮਾ ਨੂੰ ਪੰਜਾਬ ਪੁਲਿਸ ਦੇ ਖਾਸ ਜਾਂਚ ਦਲ (ਸਿੱਟ) ਵਲੋਂ 27 ਜਨਵਰੀ ਨੂੰ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਗਿਆ ਸੀ।
ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਭਾਈ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਮੋਰਚੇ ਦੇ ਨਾਂ ਹੇਠ ਪਿੰਡ ਬਰਗਾੜੀ ਵਿਖੇ ਚੱਲ ਰਹੇ ਧਰਨੇ ਨੂੰ ਅਚਾਨਕ ਚੁੱਕ ਲੈਣ ਤੋਂ ਬਾਅਦ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਆਉਂਦੇ ਦਿਨਾਂ ਦੌਰਾਨ ਚੰਡੀਗੜ੍ਹ ਤੇ ਪੰਜਾਬ ਵਿਚਲੀਆਂ ਦੋ ਜੇਲ੍ਹਾਂ ਦੇ ਬਾਹਰ 3-3 ਘੰਟੇ ਲਈ ਧਰਨੇ ਲਾਉਣ ਦਾ ਐਲਾਨ ਕੀਤਾ ਹੈ।
ਸਾਲ 2015 ਚ ਵਾਪਰੇ ਸਾਕਾ ਕੋਟਕਪੂਰਾ ਅਤੇ ਸਾਕਾ ਬਹਿਬਲ ਕਲਾਂ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਉੱਚ ਅਫਸਰ (ਆਈ.ਜੀ.) ਪਰਮਰਾਜ ਉਮਰਾਨੰਗਲ ਨੂੰ ਪੰਜਾਬ ਸਰਕਾਰ ਵਲੋਂ ਮੁਅੱਲਤ ਕਰ ਦਿੱਤਾ ਗਿਆ ਹੈ।
ਖਬਰਾਂ ਹਨ ਕਿ ਲੰਘੇ ਕੱਲ (25 ਫਰਵਰੀ ਨੂੰ) ਸਾਕਾ ਬਹਿਬਲ ਕਲਾਂ ਤੇ ਕੋਟਕਪੂਰਾ ਬਾਰੇ ਜਾਂਚ ਕਰਨ ਲਈ ਬਣਾਏ ਗਏ ਖਾਸ ਜਾਂਚ ਦਲ (ਸਿੱਟ) ਵਲੋਂ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋਂ ਪੁੱਛ ਗਿੱਛ ਕੀਤੀ।
« Previous Page — Next Page »