ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਵੱਲੋਂ ਪਾਈ ਗਈ ਅਰਜੀ ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਹਿਦਾਇਤ ਕੀਤੀ ਹੈ ਕਿ ਸੁਮੇਧ ਸੈਣੀ ਵਿਰੁਧ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਕੋਈ ਵੀ ਕਾਰਵਾਈ ਕਰਨ ਤੋਂ ਸੱਤ ਦਿਨ ਪਹਿਲਾਂ ਉਸ ਨੂੰ ਅਗਾਊਂ ਜਾਣਕਾਰੀ ਦਿੱਤੀ ਜਾਵੇ।
ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਨੇ ਨਾ ਸਿਰਫ ਸਿੱਖਾਂ ਨੂੰ ਬਲਕਿ ਪੂਰੇ ਪੰਜਾਬ ਦੇ ਮਾਹੌਲ ਨੂੰ ਬੁਨਿਆਦੀ ਰੂਪ ਵਿੱਚ ਪ੍ਰਭਾਵਤ ਕੀਤਾ ਹੈ। ਸਿੱਖ ਮਨਾਂ ਵਿੱਚ ਇਹ ਘਟਨਾਵਾਂ ਅਜੇ ਵੀ ਖੰਜਰ ਵਾਙ ਖੁਭੀਆਂ ਹੋਈਆਂ ਹਨ।
ਅਜਨਾਲਾ: ਦਲ ਖਾਲਸਾ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਉਹ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਤੇ ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ...
ਬਠਿੰਡਾ: ਡੀਜੀਪੀ ਸੁਮੇਧ ਸੈਣੀ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ...
ਆਮ ਆਦਮੀ ਪਾਰਟੀ ਦੇ ਬਾਗੀ ਧੜੇ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਸੂਬਾ ਪੱਧਰੀ ਮੁਜਾਹਰਿਆਂ ਦੇ ਐਲਾਨ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਪੁਲਿਸ ਨੂੰ ਮੁਸ਼ਤੈਦ ਕੀਤਾ ਗਿਆ ਹੈ ਜਿਸ ਤਹਿਤ ਪੁਲਿਸ ਅਤੇ ਦੰਗਾ-ਰੋਕੂ ਦਸਤਿਆਂ ਨੂੰ ਵੱਡੀ ਪੱਧਰ 'ਤੇ ਤੈਨਾਤ ਕੀਤਾ ਗਿਆ ਹੈ।
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਲੇਖੇ ਉੱਤੇ ਪੰਜਾਬ ਵਿਧਾਨ ਸਭਾ ਵਿੱਚ ਹੋਈ ਬਹਿਸ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਵਿਧਾਇਕ ਤੇ ਵਜ਼ੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਦੇ ਜ਼ੁਲਮਾਂ ਦਾ ਚਿੱਠਾ ਖੋਲ੍ਹ ਕੇ ਵਿਧਾਨ ਸਭਾ ਵਿੱਚ ਰੱਖਿਆ ਤੇ ਪੰਜਾਬ ਦੇ ਇਸ ਬਦਨਾਮ ਪੁਲਿਸ ਅਫਸਰ ਨੂੰ ਸਾਫ ਸ਼ਬਦਾਂ ਵਿੱਚ ਕਾਲਤ ਕਰਾਰ ਦਿੰਦਿਆਂ ਉਸ ਦੀ ਗ੍ਰਿਫਤਾਰੀ ਲਈ ਠੋਸ ਕਦਮ ਚੁੱਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਿਆ।
ਫਰੀਦਕੋਟ ਦੇ ਨੇੜਲੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਚੌਕ ਵਿਚ ਲੱਗੇ ਧਰਨੇ ‘ਚ ਜਾਪ ਕਰਦੀਆਂ ਸੰਗਤਾਂ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਉਸ ਸਮੇਂ ਨਵਾਂ ਮੋੜ ਸਾਹਮਣੇ ਆਇਆ ਜਦ ਪੰਜਾਬ ਸਰਕਾਰ ਵਲੋਂ ਬੇਅਦਬੀ ਕਾਂਡ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫਾਰਸ਼ ਨੂੰ ਮੰਨਦੇ ਹੋਏ ਦੂਜੀ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ।
ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਏ ਗਏ ਜੱਜ ਰਣਜੀਤ ਸਿੰਘ ਕਮਿਸ਼ਨ ਕੋਲ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਦੇ ਪੇਸ਼ ਹੋਣ ...
ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਿਚ ਜੱਜ ਰਣਜੀਤ ਸਿੰਘ ਕਮਿਸ਼ਨ ਵਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਦੁਬਾਰਾ ਜਵਾਬ ਮੰਗਣ ਦੀ ਖ਼ਬਰ ...
ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਖਿਲਾਫ ਬੀਤੇ 24 ਸਾਲਾਂ ਤੋਂ ਕੇਸ ਲੜ ਰਹੀ ਅਮਰ ਕੌਰ ਦੀ ਨਿਆਂ ਦੀ ਉਡੀਕ ਵਿਚ ਕੱਲ੍ਹ (12 ਦਸੰਬਰ, 2017) ਮੌਤ ਹੋ ਗਈ। ਉਹ 100 ਸਾਲਾਂ ਦੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 15 ਮਾਰਚ 1994 ਨੂੰ ਉਸ ਦੇ ਪੁੱਤਰ ਵਿਨੋਦ ਕੁਮਾਰ, ਜਵਾਈ ਅਸ਼ੋਕ ਕੁਮਾਰ ਅਤੇ ਡਰਾਈਵਰ ਮੁਖਤਿਆਰ ਸਿੰਘ ਨੂੰ ਲੁਧਿਆਣਾ ਅਤੇ ਚੰਡੀਗੜ੍ਹ ਤੋਂ ਅਗਵਾ ਕਰ ਲਿਆ ਸੀ, ਜਿਸ ਤੋਂ ਬਾਅਦ ਉਹ ਕਦੇ ਕਿਸੇ ਨੂੰ ਨਹੀਂ ਦਿਸੇ। ਅਮਰ ਕੌਰ ਬੀਤੇ ਦਹਾਕੇ ਤੋਂ ਬ੍ਰੇਨ ਸਟਰੋਕ ਕਾਰਨ ਮੰਜੇ 'ਤੇ ਪਈ ਸੀ। ਇਹ ਜਾਣਕਾਰੀ ਉਸ ਦੇ ਪੁੱਤਰ ਆਸ਼ੀਸ਼ ਕੁਮਾਰ ਨੇ ਮੀਡੀਆ ਨੂੰ ਦਿੱਤੀ। ਅਮਰ ਕੌਰ ਦਾ ਅੰਤਮ ਸਸਕਾਰ ਅੱਜ (13 ਦਸੰਬਰ, 2017) ਦਿੱਲੀ ਦੇ ਲੋਧੀ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।
« Previous Page — Next Page »