ਸਾਕਾ ਬਹਿਬਲ ਕਲਾਂ: ‘ਸਿੱਟ’ ਨੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋਂ ਪੁੱਛ-ਗਿੱਛ ਕੀਤੀ

ਖਬਰਾਂ ਹਨ ਕਿ ਲੰਘੇ ਕੱਲ (25 ਫਰਵਰੀ ਨੂੰ) ਸਾਕਾ ਬਹਿਬਲ ਕਲਾਂ ਤੇ ਕੋਟਕਪੂਰਾ ਬਾਰੇ ਜਾਂਚ ਕਰਨ ਲਈ ਬਣਾਏ ਗਏ ਖਾਸ ਜਾਂਚ ਦਲ (ਸਿੱਟ) ਵਲੋਂ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋਂ ਪੁੱਛ ਗਿੱਛ ਕੀਤੀ।
ਬਹਿਬਲ ਕਲਾਂ ਮਾਮਲੇ ਚ ਸੁਮੇਧ ਸੈਣੀ ਨੂੰ ਕਾਰਵਾਈ ਤੋਂ 7 ਦਿਨ ਪਹਿਲਾਂ ਜਾਣਕਾਰੀ ਦਿੱਤੀ ਜਾਵੇ: ਹਾਈ ਕੋਰਟ

ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਵੱਲੋਂ ਪਾਈ ਗਈ ਅਰਜੀ ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਹਿਦਾਇਤ ਕੀਤੀ ਹੈ ਕਿ ਸੁਮੇਧ ਸੈਣੀ ਵਿਰੁਧ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਕੋਈ ਵੀ ਕਾਰਵਾਈ ਕਰਨ ਤੋਂ ਸੱਤ ਦਿਨ ਪਹਿਲਾਂ ਉਸ ਨੂੰ ਅਗਾਊਂ ਜਾਣਕਾਰੀ ਦਿੱਤੀ ਜਾਵੇ।
ਕੀ ਇਕ ਵਾਰ ਮੁੜ ਅਦਾਲਤ ਖੁਦ ਇਨਸਾਫ ਦੇ ਰਾਹ ਵਿੱਚ ਅੜਿੱਕਾ ਬਣਨ ਜਾ ਰਹੀ ਹੈ?

ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਨੇ ਨਾ ਸਿਰਫ ਸਿੱਖਾਂ ਨੂੰ ਬਲਕਿ ਪੂਰੇ ਪੰਜਾਬ ਦੇ ਮਾਹੌਲ ਨੂੰ ਬੁਨਿਆਦੀ ਰੂਪ ਵਿੱਚ ਪ੍ਰਭਾਵਤ ਕੀਤਾ ਹੈ। ਸਿੱਖ ਮਨਾਂ ਵਿੱਚ ਇਹ ਘਟਨਾਵਾਂ ਅਜੇ ਵੀ ਖੰਜਰ ਵਾਙ ਖੁਭੀਆਂ ਹੋਈਆਂ ਹਨ।
ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ਸਰਕਾਰ ਬਾਦਲ ਅਤੇ ਸੁਮੇਧ ਸੈਣੀ ਖਿਲਾਫ ਕਾਰਵਾਈ ਕਰੇ: ਦਲ ਖਾਲਸਾ

ਅਜਨਾਲਾ: ਦਲ ਖਾਲਸਾ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਉਹ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਤੇ ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ਠੋਸ ਕਦਮ ਚੁਕਦਿਆਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸੈਣੀ ਖਿਲਾਫ ਕਾਨੂੰਨੀ ਕਾਰਵਾਈ ਕਰੇ। ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ, ਜਥੇਬੰਦਕ ਸਕੱਤਰ ਰਣਬੀਰ ਸਿੰਘ, ਸੂਬੇਦਾਰ ਬਲਦੇਵ ਸਿੰਘ ਅਤੇ ਡਾ. ਅਰਪਾਲ ਸਿੰਘ ਨੇ […]
ਪੰਜਾਬ ਸਰਕਾਰ ਸੈਣੀ ਅਤੇ ਬਾਦਲ ਨੂੰ ਕਰੇ ਗ੍ਰਿਫਤਾਰ: ਸਿੱਖ ਯੂਥ ਆਫ ਪੰਜਾਬ

ਬਠਿੰਡਾ: ਡੀਜੀਪੀ ਸੁਮੇਧ ਸੈਣੀ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਵਿਧਾਨ ਸਭਾ ਵਿੱਚ ਅੱਠ ਘੰਟੇ ਦੀ ਚਰਚਾ ਤੋਂ ਬਾਅਦ ਕਾਫੀ ਕੁੱਝ ਸਪੱਸ਼ਟ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ […]
ਆਪ ਦੇ ਬਾਗੀ ਧੜੇ ਅਤੇ ਬਾਦਲ ਦਲ ਵੱਲੋਂ ਪੰਜਾਬ ਵਿਚ ਮੁਜਾਹਰਿਆਂ ਦੇ ਮੱਦੇਨਜ਼ਰ ਸੂਬੇ ਚ ਪੁਲਿਸ ਮੁਸ਼ਤੈਦ

ਆਮ ਆਦਮੀ ਪਾਰਟੀ ਦੇ ਬਾਗੀ ਧੜੇ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਸੂਬਾ ਪੱਧਰੀ ਮੁਜਾਹਰਿਆਂ ਦੇ ਐਲਾਨ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਪੁਲਿਸ ਨੂੰ ਮੁਸ਼ਤੈਦ ਕੀਤਾ ਗਿਆ ਹੈ ਜਿਸ ਤਹਿਤ ਪੁਲਿਸ ਅਤੇ ਦੰਗਾ-ਰੋਕੂ ਦਸਤਿਆਂ ਨੂੰ ਵੱਡੀ ਪੱਧਰ ‘ਤੇ ਤੈਨਾਤ ਕੀਤਾ ਗਿਆ ਹੈ।
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੁਮੇਧ ਸੈਣੀ ਦੇ ਜ਼ੁਲਮਾਂ ਦਾ ਚਿੱਠਾ ਵਿਧਾਨ ਸਭਾ ਵਿੱਚ ਖੋਹਲਿਆ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਲੇਖੇ ਉੱਤੇ ਪੰਜਾਬ ਵਿਧਾਨ ਸਭਾ ਵਿੱਚ ਹੋਈ ਬਹਿਸ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਵਿਧਾਇਕ ਤੇ ਵਜ਼ੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਦੇ ਜ਼ੁਲਮਾਂ ਦਾ ਚਿੱਠਾ ਖੋਲ੍ਹ ਕੇ ਵਿਧਾਨ ਸਭਾ ਵਿੱਚ ਰੱਖਿਆ ਤੇ ਪੰਜਾਬ ਦੇ ਇਸ ਬਦਨਾਮ ਪੁਲਿਸ ਅਫਸਰ ਨੂੰ ਸਾਫ ਸ਼ਬਦਾਂ ਵਿੱਚ ਕਾਲਤ ਕਰਾਰ ਦਿੰਦਿਆਂ ਉਸ ਦੀ ਗ੍ਰਿਫਤਾਰੀ ਲਈ ਠੋਸ ਕਦਮ ਚੁੱਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਿਆ।
ਕੋਟਕਪੂਰਾ ਗੋਲੀਕਾਂਡ : ਬਾਦਲ, ਸੁਮੇਧ ਸੈਣੀ, ਉਮਰਾਨੰਗਲ ਅਤੇ ਮਨਤਾਰ ਬਰਾੜ ਦਾ ਨਾਂ ਰੋਜ਼ਨਾਮਚੇ ‘ਚ ਦਰਜ

ਫਰੀਦਕੋਟ ਦੇ ਨੇੜਲੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਚੌਕ ਵਿਚ ਲੱਗੇ ਧਰਨੇ ‘ਚ ਜਾਪ ਕਰਦੀਆਂ ਸੰਗਤਾਂ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਉਸ ਸਮੇਂ ਨਵਾਂ ਮੋੜ ਸਾਹਮਣੇ ਆਇਆ ਜਦ ਪੰਜਾਬ ਸਰਕਾਰ ਵਲੋਂ ਬੇਅਦਬੀ ਕਾਂਡ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫਾਰਸ਼ ਨੂੰ ਮੰਨਦੇ ਹੋਏ ਦੂਜੀ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ।
ਬਹਿਬਲ ਕਲਾਂ ਗੋਲੀ ਕਾਂਡ: ਜੱਜ ਰਣਜੀਤ ਸਿੰਘ ਕਮਿਸ਼ਨ ਅੱਗੇ ਪੇਸ਼ ਹੋਇਆ ਸੁਮੇਧ ਸੈਣੀ

ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਏ ਗਏ ਜੱਜ ਰਣਜੀਤ ਸਿੰਘ ਕਮਿਸ਼ਨ ਕੋਲ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਦੇ ਪੇਸ਼ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਗੌਰਤਲਬ ਹੈ ਕਿ ਜੱਜ ਰਣਜੀਤ ਸਿੰਘ ਕਮਿਸ਼ਨ ਵਲੋਂ 14 ਅਕਤੂਬਰ, 2015 ਨੂੰ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਵਿਚ […]
ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਿਚ ਕਮਿਸ਼ਨ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਦੁਬਾਰਾ ਜਵਾਬ ਮੰਗਿਆ

ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਿਚ ਜੱਜ ਰਣਜੀਤ ਸਿੰਘ ਕਮਿਸ਼ਨ ਵਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਦੁਬਾਰਾ ਜਵਾਬ ਮੰਗਣ ਦੀ ਖ਼ਬਰ ਹੈ। ਕਮਿਸ਼ਨ ਵਲੋਂ ਅਕਤੂਬਰ 2015 ਵਿਚ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਖੇ ਪੁਲਿਸ ਗੋਲੀ ਵਿਚ ਸ਼ਹੀਦ ਹੋਏ ਦੋ ਸਿੱਖਾਂ ਦੇ ਕੇਸ ਦੀ ਜਾਂਚ […]
