ਪੰਜਾਬ ਧਮਾਕਿਆਂ ‘ਤੇ ਛਿੜੀ ਸ਼ਬਦ ਜੰਗ: ਮੁੱਖ ਮੰਤਰੀ ਮਾਨ ਨੇ ਭਾਜਪਾ ਨੂੰ ਠਹਿਰਾਇਆ ਜਿੰਮੇਵਾਰ

CM Bhagwant Mann And Bjp Logo

ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਦੋਹਰੇ ਧਮਾਕਿਆਂ ਨੇ ਪੰਜਾਬ ਵਿੱਚ ਇੱਕ ਨਵਾਂ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਘਟਨਾਵਾਂ ਨੂੰ ਭਾਜਪਾ ਦੀਆਂ ਚੋਣ ਰਣਨੀਤੀਆਂ ਦੱਸ ਰਹੇ ਹਨ, ਉੱਥੇ ਹੀ ਸੂਬੇ ਦੇ ਪੁਲਿਸ ਮੁਖੀ ਨੇ ਇਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਵੱਲੋਂ ਪੰਜਾਬ ਨੂੰ ਅਸਥਿਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ।

ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘਾ ਗਠਜੋੜ ਗੰਭੀਰ ਚੁਣੌਤੀ – ਦਲ ਖ਼ਾਲਸਾ

Harpal Singh Cheema and Kanwar Pal Singh

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ  ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ ਅਤੇ ਡੇਰਾ ਬਿਆਸ ਮੁਖੀ ਦੀ ਜ਼ਮਾਨਤ ਤੋਂ ਇੱਕ ਘੰਟਾ ਪਹਿਲਾਂ ਜੇਲ੍ਹ ਵਿੱਚ ਉਸ ਨਾਲ ਮੁਲਾਕਾਤ ਕਰਨੀ, ਕੋਈ ਇਤਫ਼ਾਕ ਨਹੀਂ ਸਗੋਂ ਇਸ ਗੱਲ ਨੂੰ ਜ਼ੋਰਦਾਰ ਢੰਗ ਨਾਲ ਦਰਸਾਉਂਦੀ ਹੈ ਕਿ ਪਰਦੇ ਪਿੱਛੇ ਬਹੁਤ ਕੁਝ ਪੱਕ ਰਿਹਾ ਹੈ। 

ਪੰਜਾਬ – ਤਕਸੀਮ ਦਰ ਤਕਸੀਮ, ਦਰ ਤਕਸੀਮ

ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ੳ.ਪੀ ਸੋਨੀ ਨੂੰ ਉੱਪ-ਮੁੱਖ ਮੰਤਰੀ ਬਣਾਇਆ ਗਿਆ ਹੈ। ਪੰਜਾਬ ਕਾਂਗਰਸ ਵਿਚਲੇ ਦੋ ਧੜ੍ਹਿਆਂ ਦੀ ਇਸ ਪਾਟੋ-ਧਾੜ ਨਾਲ ਸ਼ੁਰੂ ਹੋਏ ਘਟਨਾਕ੍ਰਮ ਨੇ ਪੰਜਾਬ ਦੇ ਬਦਲ ਚੁੱਕੇ ਰਾਜਨੀਤਿਕ ਦ੍ਰਿਸ਼ ਨੂੰ ਉਭਾਰ ਕੇ ਸਾਡੇ ਸਾਹਮਣੇ ਲਿਆਂਦਾ ਹੈ।

ਪੀਟੀਸੀ ਵੱਲੋਂ ਹੁਕਮਨਾਮੇ ਤੇ ਅਜਾਰੇਦਾਰੀ ਕਰਨ ਉੱਤੇ ਸੁਨੀਲ ਜਾਖੜ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਖਲ ਦੇਣ ਦੀ ਮੰਗ ਕੀਤੀ

ਬਹੁਤ ਮੰਦਭਾਗਾ ਹੈ ਕਿ ਐੱਸ ਜੀ ਪੀ ਸੀ ਜੋ ਕਿ ਸੁਖਬੀਰ ਦੇ ਸਿੱਧੇ ਗਲਬੇ ਹੇਠ ਹੈ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਚਾਰ ਦੇ ਸਾਰੇ ਹੱਕ ਇਕ ਨਿਗੁਣੀ ਕੀਮਤ ਤੇ ਇਕ ਨਿੱਜੀ ਚੈਨਲ ਨੂੰ ਦੇ ਦਿਤੇ ਜੋ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦਾ ਆਪਣਾ ਹੈ।

ਕੈਪਟਨ ਨੂੰ ਆਜ਼ਾਦ ਸਿਪਾਹੀ ਦੱਸਣਾ ਜਾਇਜ਼: ਸਾਂਪਲਾ, ਭਾਜਪਾ ਤੋਂ ਸਰਟੀਫਿਕੇਟ ਦੀ ਲੋੜ ਨਹੀਂ: ਜਾਖੜ

ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਆਜ਼ਾਦ ਫ਼ੌਜੀ ਐਲਾਨਣ ਦੇ ਬਿਆਨ ਦੀ ਪ੍ਰੋਡ਼ਤਾ ਕਰਦਿਆਂ ਕਿਹਾ ਕਿ ਕੈਪਟਨ ਅਕਸਰ ਹੀ ਅਪਣੀ ਇੰਟਰਵਿਊ ਦੌਰਾਨ ਜਾਂ ਫਿਰ ਪ੍ਰੈੱਸ ਬਿਆਨ ਰਾਹੀਂ ਆਪਣੇ ਦਿਲ ਵਿੱਚ ਆਪਣੀ ਹੀ ਹਾਈਕਮਾਂਡ ਪ੍ਰਤੀ ਨਰਾਜ਼ਗੀ ਜ਼ਾਹਰ ਕਰਦੇ ਰਹੇ ਹਨ।

ਕੇਂਦਰ ਸਰਕਾਰ ਦਾ ਬਜਟ ਪੰਜਾਬ ਅਤੇ ਕਿਸਾਨਾਂ ਲਈ ਨਿਰਾਸ਼ਾਜਨਕ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਬਜਟ ਨੂੰ ਸੂਬੇ ਲਈ ‘ਨਿਰਾਸ਼ਾਜਨਕ’ ਕਰਾਰ ਦਿੰਦਿਆਂ ਕਿਸਾਨ ਵਿਰੋਧੀ ਅਤੇ ਦ੍ਰਿਸ਼ਟੀਹੀਣ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਦਮ ਚੁੱਕਣ ਵਿੱਚ ਅਸਫਲ ਰਹੇ ਹਨ।

ਵਜ਼ਾਰਤ ‘ਚ ਵਾਧਾ ਗੁਜਰਾਤ ਚੋਣਾਂ (18 ਦਸੰਬਰ) ਤੋਂ ਬਾਅਦ; ਉਪ ਮੁੱਖ ਮੰਤਰੀ ਲਾਉਣਾ ਕਾਂਗਰਸ ਦੀ ਰਵਾਇਤ ਨਹੀਂ: ਅਮਰਿੰਦਰ ਸਿੰਘ

13 ਸਾਲ ਬਾਦਲ-ਭਾਜਪਾ ਨਾਲ ਸਾਂਝ ਪੁਗਾਕੇ ਕਾਂਗਰਸ ਵਿੱਚ ਸ਼ਾਮਿਲ ਹੋਕੇ ਮੰਤਰੀ ਬਣੇ ਨਵਜੋਤ ਸਿੰਘ ਸਿੱਧੂ ਦੀ ਉਪ ਮੁਖ ਮੰਤਰੀ ਬਣਨ ਦੀ ਤਾਂਘ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ (7 ਦਸੰਬਰ) ਇਹ ਕਹਿਕੇ ਪਾਣੀ ਫੇਰ ਦਿੱਤਾ ਕਿ ਪੰਜਾਬ ਵਜ਼ਾਰਤ ਵਿੱਚ ਵਾਧਾ 18 ਦਸੰਬਰ ਨੂੰ ਹੋਣ ਜਾ ਰਹੀਆਂ ਗੁਜਰਾਤ ਚੋਣਾਂ ਦੇ ਨਤੀਜੇ ਤੋਂ ਬਾਅਦ ਕੀਤਾ ਜਾਵੇਗਾ। ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਉਪ ਮੁੱਖ ਮੰਤਰੀ ਲਾਉਣਾ ਕਾਂਗਰਸ ਦੀ ਰਵਾਇਤ ਨਹੀਂ ਹੈ।

ਅੰਮ੍ਰਿਤਸਰ, ਜਲੰਧਰ, ਪਟਿਆਲਾ ਦੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਲਾਈ 3 ਮੰਤਰੀਆਂ ਦੀ ਜ਼ਿੰਮੇਵਾਰੀ

ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਪੰਜਾਬ ਕਾਂਗਰਸ ਨੇ ਪਾਰਟੀ ਨੇ ਤਿੰਨਾਂ ਨਿਗਮਾਂ ਲਈ ਨਿਗਰਾਨ ਲਾ ਦਿੱਤੇ ਹਨ। ਕੱਲ੍ਹ (27 ਨਵੰਬਰ, 2017) ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ

ਗੁਰਦਾਸਪੁਰ ਜ਼ਿਮਨੀ ਚੋਣ ‘ਚ ਕਾਂਗਰਸ ਦੇ ਸੁਨੀਲ ਜਾਖੜ ਨੇ ਭਾਜਪਾ ਦੇ ਸਵਰਨ ਸਲਾਰੀਆ ਨੂੰ ਹਰਾਇਆ

ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਖਾਲੀ ਹੋਈ ਗੁਰਦਾਸਪੁਰ ਲੋਕ ਸਭਾ ਸੀਟ ‘ਤੇ 11 ਅਕਤੂਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ (15 ਅਕਤੂਬਰ, 2017 ਨੂੰ) ਹੋਈ। ਜਿਸ ਵਿਚ ਕਾਂਗਰਸ ਦੇ ਸੁਨੀਲ ਜਾਖੜਾ ਨੂੰ 4,99,752, ਭਾਜਪਾ ਦੇ ਸਵਰਨ ਸਾਲਾਰੀਆ ਨੂੰ 3,06,533 ਤੇ ਆਪ ਦੇ ਸੁਰੇਸ਼ ਖਜੂਰੀਆ ਨੂੰ 23, 579 ਵੋਟਾਂ ਪਈਆਂ।

ਗੁਰਦਾਸਪੁਰ ਜ਼ਿਮਨੀ ਚੋਣ ਨਤੀਜਾ: ਪਹਿਲੇ ਗੇੜ ਦੀ ਗਿਣਤੀ ਤੋਂ ਬਾਅਦ ਸੁਨੀਲ ਜਾਖੜ ਪਹਿਲੇ ਥਾਂ ‘ਤੇ

ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਅਕਤੂਬਰ, 2017 ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ (15 ਅਕਤੂਬਰ, 2017) ਚੱਲ ਰਹੀ ਹੈ। ਖ਼ਬਰ ਲਿਖੇ ਜਾਣ ਤਕ ਪਹਿਲੇ ਗੇੜ ਦੀ ਗਿਣਤੀ ਤੋਂ ਬਾਅਦ ਕਾਂਗਰਸੀ ਆਗੂ ਸੁਨੀਲ ਜਾਖੜ ਪਹਿਲੇ ਥਾਂ ‘ਤੇ ਚੱਲ ਰਹੇ ਹਨ। ਜਦਕਿ ਭਾਜਪਾ ਦੂਜੇ ਥਾਂ ‘ਤੇ ਅਤੇ ਆਪ ਕਾਫੀ ਪਛੜ ਕੇ ਤੀਜੇ ਥਾਂ ‘ਤੇ ਚੱਲ ਰਹੀ ਹੈ।