Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Suresh Khajuria

Suresh Khajuria

ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਖਾਲੀ ਹੋਈ ਗੁਰਦਾਸਪੁਰ ਲੋਕ ਸਭਾ ਸੀਟ 'ਤੇ 11 ਅਕਤੂਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ (15 ਅਕਤੂਬਰ, 2017 ਨੂੰ) ਹੋਈ। ਜਿਸ ਵਿਚ ਕਾਂਗਰਸ ਦੇ ਸੁਨੀਲ ਜਾਖੜਾ ਨੂੰ 4,99,752, ਭਾਜਪਾ ਦੇ ਸਵਰਨ ਸਾਲਾਰੀਆ ਨੂੰ 3,06,533 ਤੇ ਆਪ ਦੇ ਸੁਰੇਸ਼ ਖਜੂਰੀਆ ਨੂੰ 23, 579 ਵੋਟਾਂ ਪਈਆਂ।
ਆਮ ਆਦਮੀ ਪਾਰਟੀ ਨੇ 11 ਅਕਤੂਬਰ ਨੂੰ ਹੋਣ ਵਾਲੀ ਗੁਰਦਾਸਪੁਰ ਜ਼ਿਮਨੀ ਚੋਣ ਲਈ ਸਾਬਕਾ ਮੇਜਰ ਜਨਰਲ ਸੁਰੇਸ਼ ਖਜੂਰੀਆ (64) ਨੂੰ ਗੁਰਦਾਸਪੁਰ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜਲੰਧਰ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਸੁਰੇਸ਼ ਖਜੂਰੀਆਂ ਦੇ ਨਾਂਅ ਦਾ ਉਮੀਦਵਾਰ ਵਜੋਂ ਐਲਾਨ ਕੀਤਾ। ਉਮੀਦਵਾਰ ਦੀ ਚੋਣ ਬਾਰੇ ਮਾਨ ਤੇ ਖਹਿਰਾ ਨੇ ਦੱਸਿਆ ਕਿ ਸੁਰੇਸ਼ ਖਜੂਰੀਆ ਦੇ ਨਾਂਅ ਦਾ ਫ਼ੈਸਲਾ ਪ੍ਰਦੇਸ਼ ਇਕਾਈ ਅਤੇ ਹਾਈਕਮਾਨ ਨੇ ਮਿਲ ਕੇ ਕੀਤਾ ਹੈ। ਸੁਰੇਸ਼ ਖਜੂਰੀਆ ਦੇ ਨਾਂਅ 'ਤੇ ਫ਼ੈਸਲਾ ਗੁਰਦਾਸਪੁਰ ਹਲਕੇ ਦੇ ਸਥਾਨਕ ਆਗੂਆਂ ਦੀ ਸਲਾਹ ਤੋਂ ਬਾਅਦ ਹੀ ਕੀਤਾ ਗਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।