ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਕੇਂਦਰ ਸਰਕਾਰ ਪਾਕਿਸਤਾਨ ਨਾਲ ਗੱਲਬਾਤ ਕਰੇ: ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਭਾਰਤੀ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਨਾਂ ਮੁੜ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰੇ। ਮੁੱਖ ਮੰਤਰੀ ਦੇ ਦਫਤਰ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ ਵਿੱਚ ਮੁੱਖ ਮੰਤਰੀ ਨੇ ਹੈ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਲਈ ਉੱਚ ਪੂਜਣਯੋਗ ਪਵਿੱਤਰ ਧਾਰਮਿਕ ਥਾਂ ਹੈ ਕਿਉਂਕਿ ਗੁਰੂ ਨਾਨਕ ਜੀ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਇਥੇ ਗੁਜਾਰਿਆ ਹੈ।
ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਦੀ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖੀ

ਚੰਡੀਗੜ੍ਹ: ਲਹਿੰਦੇ ਪੰਜਾਬ ਵਿਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਲਾਂਘਾ ਖੋਲ੍ਹਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਕੇਂਦਰੀ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਦੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਵਿਚ ਦਖਲ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨੂੰ ਇਸ ਚਿੱਠੀ ਦੀ ਇਕ ਨਕਲ ਜਾਰੀ ਕਰਦਿਆਂ ਸਿੱਧੂ ਨੇ ਭਾਰਤ ਦੀ […]
ਇਰਾਕ ਵਿਚ ਲਾਪਤਾ 39 ਵਿਅਕਤੀ ਮਾਰੇ ਗਏ ਹਨ: ਸੁਸ਼ਮਾ ਸਵਰਾਜ

ਦਿੱਲੀ: ਇਰਾਕ ਵਿਚ ਲਾਪਤਾ ਹੋਏ 27 ਪੰਜਾਬੀਆਂ ਸਮੇਤ 39 ਲੋਕਾਂ ਦੇ ਪਰਿਵਾਰਾਂ ਦੀ ਆਪਣਿਆਂ ਨੂੰ ਦੇਖਣ ਦੀ ਚਾਰ ਸਾਲ ਲੰਬੀ ਦੁੱਖ ਭਰੀ ਉਡੀਕ ਆਖਰ ਉਨ੍ਹਾਂ ਦੀ ਮੌਤ ਦੇ ਸਰਕਾਰੀ ਐਲਾਨ ਨਾਲ ਖਤਮ ਹੋ ਗਈ। ਅੱਜ ਭਾਰਤ ਦੀ ਰਾਜ ਸਭਾ ਵਿਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2014 ਵਿਚ ਇਰਾਕ ਦੇ ਸ਼ਹਿਰ […]
ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਧਰਮ ਬਦਲੀ ਲਈ ਕਹਿਣ ਵਾਲਾ ਅਫਸਰ 17 ਦਸੰਬਰ ਨੂੰ ਹੀ ਮੁਅੱਤਲ ਕਰ ਦਿੱਤਾ ਸੀ

ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨ ਵਿੱਚ ਇਕ ਸਰਕਾਰੀ ਅਫਸਰ ਵੱਲੋਂ ਸਿੱਖਾਂ ਦੇ ਇਕ ਵਫਦ ਨੂੰ ਧਰਮ-ਬਦਲੀ ਲਈ ਕਹੇ ਜਾਣ ਦੀ ਖ਼ਬਰ ਕੁਝ ਦਿਨ ਪਹਿਲਾਂ ਸਾਹਮਣੇ ਆਈ ਸੀ। ਹੁਣ ਇਸ ਮਾਮਲੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲ ਦਲ (ਬਾਦਲ) ਦੇ ਆਗੂ ਬਿਆਨ ਦੇ ਕੇ ਪਾਕਿਸਤਾਨੀ ਸਿੱਖਾਂ ਲਈ ਚਿੰਤਾ ਪਰਗਟ ਕਰ ਰਹੇ ਹਨ।
ਸਰਨਾ ਭਰਾਵਾਂ ਨੇ ਸਿੱਖ ਮੁੱਦਿਆ ਨੂੰ ਲੈ ਕੇ ਕੀਤੀ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿੱਚ ਮਨਾਏ ਜਾਣ ਵਾਲੇ 550 ਸਾਲਾ ਦੇ ਜਸ਼ਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਵਫਦ ਨੇ ਭਾਰਤ ਦੀ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ
ਦੁਬਈ ’ਚ ਬੰਦ 11 ਦਲਿਤ ਨੌਜਵਾਨਾਂ ਨੂੰ ਭਾਰਤ ਲਿਆਂਦਾ ਜਾਵੇ: ਰਾਜੇਸ਼ ਬਾਘਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਦੁਬਈ ਦੀ ਜੇਲ੍ਹ ’ਚ ਬੰਦ ਪੰਜਾਬੀ ਦਲਿਤ ਨੌਜਵਾਨਾਂ ਨੂੰ ਭਾਰਤ ਲਿਆਉਣ ਲਈ ਪੱਤਰ ਲਿਖਿਆ ਹੈ।
