ਭਾਰਤ ਦੀ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ ਵਿਖੇ ਹੁਰੀਅਤ ਕਾਨਫਰੰਸ ਦੇ ਆਗੂ ਸਈਦ ਅਲੀ ਸ਼ਾਹ ਗਿਲਾਨੀ ਦੇ ਕਰੀਬੀ ਦੱਸੇ ਜਾਂਦੇ ਇਕ ਵਕੀਲ ਦੀਆਂ ਦੋ ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਇਸੇ ਮਾਮਲੇ 'ਚ ਐਨ.ਆਈ.ਏ. ਨੇ ਹੁਰੀਅਤ ਦੇ ਆਗੂ ਤੇ ਸਈਦ ਅਲੀ ਸ਼ਾਹ ਗਿਲਾਨੀ ਦੇ ਛੋਟੇ ਪੁੱਤਰ ਨਸੀਮ ਨੂੰ ਬੁੱਧਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ ਜਦਕਿ ਵੱਡੇ ਪੁੱਤਰ ਨਈਮ ਨੂੰ ਸੋਮਵਾਰ ਨੂੰ ਪੁੱਛਗਿੱਛ ਲਈ ਏਜੰਸੀ ਦੇ ਹੈਡਕੁਆਰਟਰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਨਈਮ ਪੇਸ਼ੇ ਵਜੋਂ ਡਾਕਟਰ ਹੈ ਤੇ ਪਾਕਿਸਤਾਨ 'ਚ 11 ਸਾਲ ਗੁਜ਼ਾਰਨ ਤੋਂ ਬਾਅਦ 2010 'ਚ ਕਸ਼ਮੀਰ ਪਰਤਿਆ ਹੈ।
ਕੱਲ ਭਾਰਤ ਦੀ ਸੰਸਦ ਦੇ ਮੈਂਬਰਾਂ ਦਾ 'ਆਲ ਪਾਰਟੀ ਡੈਲੀਗੇਸ਼ਨ' ਕਸ਼ਮੀਰ ਵਿੱਚ "ਸ਼ਾਂਤੀ ਕਾਇਮ" ਕਰਨ ਦੇ ਮਕਸਦ ਨਾਲ ਵੱਖ-ਵੱਖ ਕਸ਼ਮੀਰੀ ਆਗੂਆਂ ਤੇ ਧਿਰਾਂ ਨਾਲ ਗੱਲਬਾਤ ਕਰਨ ਲਈ ਗਿਆ ਸੀ। ਆਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੇ ਇਸ ਵਫਦ ਦੇ ਕਿਸੇ ਵੀ ਮੈਂਬਰ ਨਾਲ ਗੱਲਬਾਤ ਕਰਨੋ ਇਨਕਾਰ ਕਰ ਦਿੱਤਾ। ਸਾਰੇ ਆਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੇ ਭਾਰਤੀ ਆਗੂਆਂ ਲਈ ਆਪਣੇ ਦਰਵਾਜ਼ੇ ਬੰਦ ਰੱਖੇ। ਇਹ ਵਫਦ ਉਹਨਾਂ ਲੋਕਾਂ ਨੂੰ ਮਿੱਲਦਾ ਰਿਹਾ, ਜੋ ਪਹਿਲਾਂ ਹੀ ਭਾਰਤ ਸਰਕਾਰ ਦੇ ਨਾਲ ਹਨ ਅਤੇ ਚੱਲ ਰਹੇ ਸੰਘਰਸ਼ ਵਿੱਚ ਕੋਈ ਅਹਿਮੀਅਤ ਨਹੀਂ ਰੱਖਦੇ।
ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਅਜ਼ਾਦੀ ਪਸੰਦ ਆਗੂ ਸਈਅਤ ਸ਼ਾਹ ਗਿਲਾਨੀ ਦੇ ਵੱਡੇ ਪੁੱਤਰ ਨਈਮ ਸ਼ਾਹ ਗਿਲਾਨੀ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਦੀ ਜਾਂਚ ਲਈ ਐਨ.ਆਈ.ਏ. ਨੇ ਪੁੱਛਗਿੱਛ ਲਈ ਸੱਦਿਆ ਹੈ।
ਹੁਰੀਅਤ ਦੇ ਚੇਅਰਮੈਨ ਮੀਰਵਾਇਜ਼ ਉਮਰ ਫਾਰੂਕ ਨੂੰ ਸ਼ੁੱਕਰਵਾਰ ਨੂੰ ਉਦੋਂ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਹ ਈਦਗਾਹ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਮੀਰਵਾਇਜ਼ ਨੂੰ ਸੈਲਾਨੀਆ ਲਈ ਬਣੀ ਥਾਂ ਚਸ਼ਮਾ ਸ਼ਾਹੀ ਵਿਖੇ ਭੇਜ ਦਿੱਤਾ ਗਿਆ, ਜੋ ਕਿ ਹੁਣ ਛੋਟੀ ਜੇਲ੍ਹ ਬਣ ਚੁਕੀ ਹੈ।
ਕਸ਼ਮੀਰ 'ਚ ਅਜ਼ਾਦੀ ਪਸੰਦ ਹੁਰੀਅਤ ਆਗੂਆਂ ਦੇ ਕਹਿਣ 'ਤੇ ਰਾਜ ਭਰ ਦੇ ਲੋਕਾਂ ਨੇ ਆਪਣੇ-ਆਪਣੇ ਇਲਾਕਿਆਂ 'ਚ ਕੰਧਾਂ 'ਤੇ 'ਗੋ ਇੰਡੀਆ, ਗੋ ਬੈਕ' ਵਰਗੇ ਨਾਅਰੇ ਲਿਖੇ। ਹੁਰੀਅਤ ਆਗੂ ਸਈਦ ਅਲੀ ਸ਼ਾਹ ਗਿਲਾਨੀ ਆਪ ਵੀ ਕੰਧਾਂ 'ਤੇ ਇਸੇ ਤਰ੍ਹਾਂ ਦੇ ਨਾਅਰੇ ਲਿਖਦੇ ਨਜ਼ਰ ਆਏ।
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਅਜ਼ਾਦੀ ਪਸੰਦਾਂ ਵਲੋਂ ਮਾਰਚ ਕੱਢਣ ਦੇ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਸਰਕਾਰ ਨੇ ਕਸ਼ਮੀਰ 'ਚ ਕਰਫ਼ਿਊ ਅਤੇ ਹੋਰ ਪਾਬੰਦੀਆਂ ਜਾਰੀ ਰੱਖੀਆਂ ਹਨ। ਵਾਦੀ 'ਚ ਮੌਜੂਦਾ ਸਮੇਂ ਦੌਰਾਨ ਭਾਰਤੀ ਸੁਰੱਖਿਆ ਦਲਾਂ ਹੱਥੋਂ ਅਨੰਤਨਾਗ 'ਚ ਹੀ ਸਭ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਅਨੰਤਨਾਗ ਜ਼ਿਲ੍ਹਾ ਨਗਰ ਦੇ ਅਜ਼ਾਦੀ ਪਸੰਦਾਂ ਵਲੋਂ ਮਾਰਚ ਕੱਢਣ ਦੇ ਐਲਾਨ ਤੋਂ ਬਾਅਦ ਅਨੰਤਨਾਗ, ਬਾਰਾਮੂਲਾ, ਕੁਲਗਾਮ, ਪੁਲਵਾਮਾ ਅਤੇ ਸ਼ੋਪੀਆ ਜ਼ਿਲ੍ਹਿਆਂ 'ਚ ਕਰਫ਼ਿਊ ਲੱਗਿਆ ਹੋਇਆ ਹੈ। ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ 'ਚ 11 ਪੁਲਿਸ ਥਾਣਿਆਂ ਅਧੀਨ ਇਲਾਕਿਆਂ 'ਚ ਵੀ ਕਰਫ਼ਿਊ ਜਾਰੀ ਹੈ।
ਸ਼ਹਿਰ ਪੰਪੋਰ ਅਤੇ ਕੁਪਵਾੜਾ ਸਮੇਤ ਕਸ਼ਮੀਰ ਘਾਟੀ ਦੇ ਕੁਝ ਹਿੱਸਿਆਂ ਵਿੱਚ ਕਰਫਿਊ ਜਾਰੀ ਹੈ ਜਦੋਂ ਕਿ ਵਾਦੀ ਦੇ ਬਾਕੀ ਹਿੱਸਿਆਂ ਵਿੱਚ ਲੋਕਾਂ ਦੇ ਘੁੰਮਣ ਫਿਰਨ ’ਤੇ ਰੋਕਾਂ ਲਗਾ ਦਿੱਤੀਆਂ ਹਨ। ਪੁਲਿਸ ਦੀ ਫਾਇਰਿੰਗ ਨਾਲ ਹੋਈਆਂ ਮੌਤਾਂ ਦੀ ਗਿਣਤੀ 35 ਹੋ ਗਈ ਹੈ। ਪੁਲਿਸ ਅਧਿਕਾਰੀਆਂ ਨੇ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੇ ਮੁਕਾਬਲੇ ਵਿੱਚ ਮਾਰੇ ਜਾਣ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਹੋਏ ਟਕਰਾਅ ’ਚ ਸੱਤ ਹੋਰ ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ।
ਕਸ਼ਮੀਰੀ ਹੁਰੀਅਤ ਆਗੂ ਸੱਯਦ ਅਲੀ ਸ਼ਾਹ ਗਿਲਾਨੀ ਨੇ ਸਿੱਖ ਆਗੂਆਂ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਾਂ ’ਤੇ ਪੱਤਰ ਭੇਜਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਰਾਸ਼ਨ, ਦਵਾਈਆਂ, ਕੰਬਲ ਤੇ ਬੱਚਿਆਂ ਲਈ ਸਮਾਨ ਦੀ ਮੰਗ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਹੈ।