ਪੰਥਕ ਤਾਲਮੇਲ ਸੰਗਠਨ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਪੰਥਕ ਤਾਲਮੇਲ ਸੰਗਠਨ ਦੀ ਇਕ ਇਕੱਤਰਤਾ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਦਮਦਮਾ ਸਾਹਿਬ ਜੀ ਅਗਵਾਈ ਹੇਠ ਬੀਤੇ ਕੱਲ੍ਹ (13 ਨਵੰਬਰ, 2017) ਹੋਈ।
ਦੋ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਾਏ ਕੀਤੇ ਗਿਆਨੀ ਫੂਲਾ ਸਿੰਘ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ। ਇਹ ਫੈ਼ਸਲਾ ਸ਼ੁੱਕਰਵਾਰ (18 ਅਗਸਤ) ਨੂੰ ਗੁਰਦੁਆਰਾ ਭੱਠਾ ਸਾਹਿਬ, ਰੋਪੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ।
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇਤਿਹਾਸਕ ਗੁਰੂਸਰ ਸਰੋਵਰ ਦੀ ਕਾਰਸੇਵਾ ਕੱਲ ਸ਼ੁਰੂ ਕੀਤੀ ਗਈ।ਕਾਰਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਇੱਥੇ ਸਥਿਤ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਅਤੇ ਦਸਵੀਂ ਵਿਖੇ ਪਿਛਲੇ ਦੋ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਕੀਰਤਨ ਕੀਤਾ।
ਖਾਲਸਾ ਸਿਰਜਣਾ ਦਿਹਾੜੇ ਦੇ ਜੋੜ-ਮੇਲੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦੇਸ਼-ਵਿਦੇਸ਼ ਤੋਂ ਸੰਗਤ ਦਾ ਆਗਮਨ ਸ਼ੁਰੂ ਹੋ ਗਿਆ ਹੈ । ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਤਰਾਂ ਅਨੁਸਾਰ ਅੱਜ ਦੁਪਹਿਰ ਤੱਕ 2 ਲੱਖ ਤੋਂ ਵੱਧ ਸ਼ਰਧਾਲੂ ਤਲਵੰਡੀ ਸਾਬੋ ਪਹੁੰਚ ਚੁੱਕੇ ਹਨ । ਅੱਜ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰਾਂ 'ਚ ਇਸ਼ਨਾਨ ਕੀਤਾ ਤੇ ਤਖਤ ਸਾਹਿਬ ਵਿਖੇ ਨਤਮਸਤਕ ਹੋਏ ।
ਗਿਆਨੀ ਗੁਰਮੁੱਖ ਸਿੰਘ ਨੇ ਅੱਜ ਸੌਦਾ ਸਾਧ ਨੂੰ ਜਾਰੀ ਕੀਤੇ ਮਾਫੀਨਾਮੇ ਸਬੰਧੀ ਆਪਣਾ ਸਪੱਸ਼ਟੀ ਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਕਦੇ ਵੀ ਸੌਦਾ ਸਾਧ ਨੂੰ ਵੇਖਿਆ ਤੱਕ ਨਹੀਂ ਹੈ, ਉਸ ਨਾਲ ਮੁਲਾਕਾਤ ਕਰਨੀ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ (22 ਸਤੰਬਰ) ਸੌਦਾ ਸਾਧ ਨਾਲ ਉਨ੍ਹਾਂ ਦੀ ਮੀਟਿੰਗ ਹੋਣ ਦੀ ਗੱਲ ਆਖੀ ਜਾ ਰਹੀ ਹੈ, ਉਸ ਦਿਨ ਉਹ ਭਾਈ ਬਿਧੀ ਚੰਦ ਦੇ ਸਾਲਾਨਾ ਜੋੜ ਮੇਲੇ ਵਿੱਚ ਸਨ। ਉਨ੍ਹਾਂ ਖ਼ਿਲਾਫ਼ ਲਾਏ ਜਾ ਰਹੇ ਵੱਢੀਖੋਰੀ ਦੇ ਦੋਸ਼ ਵੀ ਬੇਬੁਨਿਆਦ ਹਨ। ਜੇਕਰ ਕੋਈ ਵੀ ਦੋਸ਼ ਸਾਬਿਤ ਕਰ ਦੇਵੇ ਤਾਂ ਉਹ ਪੰਥ ਅੱਗੇ ਜੁਆਬਦੇਹ ਹੋਣਗੇ।
ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰ ਐਸ ਐਸ ਦੇ ਸੀਨੀਅਰ ਨੇਤਾ ਨੂੰ ਸਿਰੋਪਾ ਦੇਣ ਵਾਲੇ ਮੁਲਾਜ਼ਮਾਂ 'ਤੇ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਕਰ ਦਿੱਤੀ ਹੈ।
ਕਿਸੇ ਵੀ ਕੌਮ ਦੀ ਅਸਲ ਜਾਇਦਾਦ ਉਸਦੇ ਪੁਰਖਿਆਂ ਨਾਲ ਸਬੰਧਿਤ ਯਾਦਗਾਰਾਂ ਹੁੰਦੀਆਂ ਹਨ, ਜਿਸ ਨਾਲ ਕੌਮ ਦਾ ਅਤੀਤ ਜੁੜਿਆ ਹੰਦਾ ਹੈ ਅਤੇ ਇਹੀ ਯਾਦਗਾਰਾਂ ਕੋੰਮਾਂ ਦੀਆਂ ਆਉਣ ਵਾਲੀਆਂ ਨਸਲਾਂ ਨੂੰ ਉਸਦੇ ਵਿਰਸੇ ਨਾਲ ਜੋੜੀ ਰੱਖਦੀਆਂ ਹਨ। ਇਨ੍ਹਾਂ ਦੀ ਸਾਂਭ ਸੰਭਾਲ ਅਤੇ ਮੁੱਢਲੀ ਦਿੱਖ ਕਾਇਮ ਰੱਖਣਾ ਜਾਗਰੂਕ ਕੌਮ ਦੀ ਮੁੱਖ ਜ਼ਿਮੇਵਾਰੀ ਹੁੰਦੀ ਹੈ।
ਖ਼ਾਲਸੇ ਦਾ ਸਿਰਜਨਾ ਦਿਵਸ ਵਿਸਾਖੀ ਦਾ ਪਵਿੱਤਰ ਦਿਹਾੜਾ ਅੱਜ ਜਿੱਥੇ ਪੂਰੀ ਦੁਨੀਆ 'ਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਓਥੇ ਹੀ ਇਸ ਦਿਹਾੜੇ 'ਤੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਮੱਥਾ ਟੇਕਿਆ।