ਅਨੰਦਪੁਰ ਸਾਹਿਬ, ਪੰਜਾਬ (31 ਜੁਲਾਈ, 2013): ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਦਾ ਅੱਜ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਚਲਾਣਾ ਕਰ ਗਏ। ਗਿਆਨੀ ਤਰਲੋਚਨ ਸਿੰਘ ਸਥਾਨਕ ਮੁਹੱਲਾ ਨਵੀਂ ਆਬਾਦੀ ਸਥਿਤ ਆਪਣੀ ਰਿਹਾਇਸ਼ ਵਿਖੇ ਸੁੱਤੇ ਪਏ ਸਨ ਕਿ ਤੜਕਸਾਰ ਕਰੀਬ 1:30 ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਤੁਰੰਤ ਸ੍ਰੀ ਗੁਰੂ ਤੇਗ ਬਹਾਦਰ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾ: ਪਲਵਿੰਦਰਜੀਤ ਸਿੰਘ ਕੰਗ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।