ਤਲਜੀਤ ਸਿੰਘ ਨੂੰ ਪੰਜਾਬ ਪੁਲਸ ਵਲੋਂ ਇੰਦਰਾ ਗਾਂਧੀ ਅੰਤਰ-ਰਾਸ਼ਟਰੀ ਹਵਾਈ ਅੱਡਾ ਦਿੱਲੀ ਤੋਂ 31 ਅਕਤੂਬਰ,2017 ਨੂੰ ਥਾਣਾ ਬਾਜਾਖਾਨਾ ਜਿਲ੍ਹਾਂ ਫਰੀਦਕੋਟ ਵਿਚ ਦਰਜ ਐਫ.ਆਈ.ਆਰ ਨੰ-63/2016 ਹੇਠ ਚੁੱਕਿਆ ਗਿਆ ਸੀ।
ਭਾਰਤ ਦੀ ‘ਨੈਸ਼ਨਲ ਇਨਵੈਸਟੀਗੇਟਿਵ ਏਜੰਸੀ’ ਇਹ ਨਹੀਂ ਚਾਹੁੰਦੀ ਕਿ ਇਸ ਏਜੰਸੀ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਖਿਲਾਫ ਚੱਲ ਰਹੇ ਮੁਕਦਮਿਆਂ ਦੀ ਸੁਣਵਾਈ ਪੰਜਾਬ ਵਿਚਲੀ ਐਨ.ਆਈ.ਏ. ਦੀ ਖਾਸ ਅਦਾਲਤ ਵੱਲੋਂ ਕੀਤੀ ਜਾਵੇ।
ਐਨ. ਆਈ. ਏ. ਅਦਲਾਤ ਦੀ ਕਾਰਵਾਈ ਤੇ ਜਗਤਾਰ ਸਿੰਘ ਜੱਗੀ ਤੇ ਹੋਰਨਾਂ ਵਿਰੁਧ ਨਵੇਂ ਚਲਾਣਾਂ ਬਾਰੇ ਇਹ ਗੱਲਬਾਤ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ 22 ਮਈ, 2018 ਨੂੰ ਕੀਤੀ ਗਈ ਸੀ। ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਲਈ ਇਹ ਗੱਲਬਾਤ ਇੱਥੇ ਸਾਂਝੀ ਕੀਤੀ ਜਾ ਰਹੀ ਹੈ।
ਗ੍ਰਿਫਤਾਰ ਕੀਤੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਤੇ ਹੋਰਨਾਂ ਖਿਲਾਫ ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਚਾਰ ਹੋਰ ਮਾਮਲਿਆਂ ਵਿੱਚ ਚਲਾਣ ਅਦਾਲਤ ਵਿੱਚ ਪੇਸ਼ ਕਰ ਦਿੱਤੇ ਹਨ ਜਿਨ੍ਹਾਂ ਦੀਆਂ ਨਕਲਾਂ ਅੱਜ ਬਚਾਅ ਪੱਖ ਦੇ ਵਕੀਲਾਂ ਨੂੰ ਦੇ ਦਿੱਤੀਆਂ ਗਈਆਂ।
ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਨੂੰ ਹਿੰਦੂਤਵੀ ਜਥੇਬੰਦੀ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਆਗੂ ਰਵਿੰਦਰ ਗੋਸਾਈ ਨੂੰ ਮਾਰਨ ਨਾਲ ਸੰਬੰਧਤ ਮਾਮਲੇ ਵਿੱਚ ਅਦਾਲਤ ਨੂੰ ਤਲਜੀਤ ਸਿੰਘ ਜਿੰਮੀ ਵਿਰੁਧ ਸਬੂਤ ਨਾ ਮਿਲਣ ਕਾਰਨ ਮੁਕਦਮਾ ਖਾਰਜ ਕਰਨ ਲਈ ਕਿਹਾ ਹੈ।
ਜਗਤਾਰ ਸਿੰਘ ਜੱਗੀ, ਤਲਜੀਤ ਸਿੰਘ ਜਿੰਮੀ, ਰਮਨਦੀਪ ਸਿੰਘ ਬੱਘਾ. ਹਰਦੀਪ ਸਿੰਘ ਸ਼ੇਰਾਂ ਹੋਰਾਂ ਨੂੰ ਖਾਸ ਐਨ.ਆਈ.ਏ ਕੋਰਟ ਮੁਹਾਲੀ ਵੱਲੋ ਪੰਜਾਬ ਦੀਆਂ ਜੇਲ੍ਹਾਂ ਤੋਂ ਤਿਹਾੜ ਜੇਲ੍ਹ ਦਿੱਲੀ ਵਿੱਚ ਤਬਦੀਲ ਕੀਤੇ ਜਾਣ ਦੀ ਐਨ.ਆਈ.ਏ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ।
ਜਗਤਾਰ ਸਿੰਘ ਜੱਗੀ, ਤਲਜੀਤ ਸਿੰਘ ਜਿੰਮੀ, ਰਮਨਦੀਪ ਸਿੰਘ ਬੱਘਾ. ਹਰਦੀਪ ਸਿੰਘ ਸ਼ੇਰਾਂ ਹੋਰਾਂ ਨੂੰ ਐਨ.ਆਈ.ਏ ਵੱਲੋ ਪੰਜਾਬ ਦੀਆਂ ਜੇਲ੍ਹਾਂ ਤੋਂ ਤਿਹਾੜ ਜੇਲ੍ਹ ਦਿੱਲੀ ਵਿੱਚ ਤਬਦੀਲ ਕੀਤੇ ਜਾਣ ਦੇ ਮਾਮਲੇ ਬਾਰੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਸਿੱਖ ਸਿਆਸਤ ਵੱਲੋਂ ਖਾਸ ਗਲਬਾਤ ਕੀਤੀ ਗਈ।
ਜਗਤਾਰ ਸਿੰਘ ਜੱਗੀ, ਤਲਜੀਤ ਸਿੰਘ ਜਿੰਮੀ, ਰਮਨਦੀਪ ਸਿੰਘ ਬੱਗਾ ਤੇ ਹਰਦੀਪ ਸਿੰਘ ਸ਼ੇਰਾ ਉੱਤੇ ਕੋਈ ਵੀ ਮਾਮਲਾ ਅਜਿਹਾ ਨਹੀਂ ਹੈ ਜਿਸ ਦਾ ਸੰਬੰਧ ਦਿੱਲੀ ਜਾਂ ਪੰਜਾਬ ਤੋਂ ਬਾਹਰਲੇ ਕਿਸੇ ਹੋਰ ਸੂਬੇ ਨਾਲ ਹੋਵੇ ਪਰ ਫਿਰ ਵੀ ਕੇਂਦਰੀ ਜਾਂਚ ਏਜੰਸੀ ਚਾਰਾਂ ਨੂੰ ਪੰਜਾਬ ਵਿੱਚ ਨਹੀਂ ਰਹਿਣ ਦੇਣਾ ਚਾਹੁੰਦੀ।
ਪਿਛਲੇ ਮਹੀਨੇ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ, 9 ਸਾਲਾਂ ਬਾਅਦ ਯੂ.ਕੇ. ਤੋਂ ਪਰਤੇ ਜੰਮੂ ਵਾਸੀ ਤਲਜੀਤ ਸਿੰਘ ਜਿੰਮੀ, ਲੁਧਿਆਣਾ ਦੇ ਪਿੰਡ ਚੂਹੜਵਾਲ ਵਾਸੀ ਰਮਨਦੀਪ ਸਿੰਘ ਬੱਗਾ ਅਤੇ ਫਤਿਹਗੜ੍ਹ ਵਾਸੀ ਹਰਦੀਪ ਸਿੰਘ ਸ਼ੇਰਾ ਖੰਨਾ ਵਿਖੇ ਪੁਲਿਸ ਰਿਮਾਂਡ 'ਚ ਹਨ।
ਖੰਨਾ ਪੁਲਿਸ ਨੇ 9 ਸਾਲਾਂ ਬਾਅਦ ਇੰਗਲੈਂਡ ਤੋਂ ਪਰਤੇ ਜੰਮੂ ਨਿਵਾਸੀ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਅੱਜ (12 ਦਸੰਬਰ, 2017) ਪਾਇਲ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਰਿਮਾਂਡ ਹਾਸਲ ਕਰ ਲਿਆ ਹੈ। ਤਲਜੀਤ ਸਿੰਘ ਉਰਫ ਜਿੰਮੀ ਸਿੰਘ ਵਲੋਂ ਵਕੀਲ ਜਸਵੀਰ ਸਿੰਘ ਔਜਲਾ ਅਦਾਲਤ 'ਚ ਪੇਸ਼ ਹੋਏ।
Next Page »