ਖੰਨਾ ਪੁਲਿਸ ਨੇ 9 ਸਾਲਾਂ ਬਾਅਦ ਇੰਗਲੈਂਡ ਤੋਂ ਪਰਤੇ ਜੰਮੂ ਨਿਵਾਸੀ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਕੱਲ੍ਹ (10 ਦਸੰਬਰ, 2017) ਪਾਇਲ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਰਿਮਾਂਡ ਹਾਸਲ ਕਰ ਲਿਆ ਹੈ।
ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਜਾਣਕਾਰੀ ਦਿੱਤੀ ਕਿ ਅੱਜ (6 ਦਸੰਬਰ, 2017) ਜਗਤਾਰ ਸਿੰਘ ਜੱਗੀ ਨੂੰ 2016 'ਚ ਆਰ.ਐਸ.ਐਸ. ਸ਼ਾਖਾਕ 'ਤੇ ਚੱਲੀ ਗੋਲੀ ਦੇ ਮਾਮਲੇ 'ਚ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਜੱਗੀ ਨੂੰ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜਣ ਦਾ ਹੁਕਮ ਦੇ ਦਿੱਤਾ।
ਗ੍ਰਿਫਤਾਰ ਯੂ.ਕੇ. ਨਾਗਰਿਕ ਜਗਤਾਰ ਸਿੰਘ ਜੱਗੀ ਅਤੇ ਜਿੰਮੀ ਸਿੰਘ ਨੂੰ ਲੁਧਿਆਣਾ ਦੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਅੱਜ (24 ਨਵੰਬਰ, 2017) ਪੇਸ਼ ਕੀਤਾ ਗਿਆ। ਜਗਤਾਰ ਸਿੰਘ ਜੱਗੀ ਨੂੰ ਐਫ.ਆਈ.ਆਰ. ਨੰ: 218/17 (ਥਾਣਾ ਸਲੇਮ ਟਾਬਰੀ) ਜਦਕਿ ਜਿੰਮੀ ਸਿੰਘ ਨੂੰ ਐਫ.ਆਈ.ਆਰ. ਨੰ: 6/17 (ਥਾਣਾ ਡਿਵੀਜ਼ਨ ਨੰ: 8) 'ਚ ਪੇਸ਼ ਕੀਤਾ ਗਿਆ।
ਅੱਜ (7 ਨਵੰਬਰ, 2017) ਪੰਜਾਬ ਪੁਲਿਸ ਵਲੋਂ ਜਗਦੀਸ਼ ਗਗਨੇਜਾ (ਜਲੰਧਰ), ਪਾਸਟਰ ਸੁਲਤਾਨ ਮਸੀਹ (ਲੁਧਿਆਣਾ), ਰਵਿੰਦਰ ਗੋਸਾਈਂ (ਲੁਧਿਆਣਾ) ਆਦਿ ਦੇ ਕਤਲਾਂ ਦੀ ਪਹੇਲੀ ਨੂੰ ਸੁਲਝਾਉਣ ਦਾ ਐਲਾਨ ਕੀਤਾ।
9 ਸਾਲਾਂ ਬਾਅਦ 31 ਅਕਤੂਬਰ, 2017 ਨੂੰ ਇੰਗਲੈਂਡ ਤੋਂ ਪਰਤੇ ਜੰਮੂ ਦੇ ਸਿੱਖ ਨੌਜਵਾਨ ਤਲਜੀਤ ਸਿੰਘ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਇੰਮੀਗ੍ਰੇਸ਼ਨ ਅਧਿਕਾਰੀਆਂ ਨੇ ਬਾਹਰ ਨਹੀਂ ਆਉਣ ਦਿੱਤਾ ਸੀ।
« Previous Page