ਬਰਤਾਨੀਆ ਦੇ ਪਹਿਲੇ ਸਿੱਖ ਪਾਰਲੀਮੈਂਟ ਮੈਂਬਰ ਸਰਦਾਰ ਤਨਮਨਜੀਤ ਸਿੰਘ ਢੇਸੀ ਨੇ ਲੋੜਵੰਦਾ, ਬੇਆਸਰਿਆਂ ਅਤੇ ਬੇਘਰਿਆਂ ਦੇ ਸਹਿਯੋਗ ਲਈ ਮਾਇਆ ਇਕੱਠੀ ਕੀਤੀ ਅਤੇ ਜਾਗਰੁਕਤਾ ਫੈਲਾਈ। ਇਸ ਕਾਰਜ ਵਿੱਚ ਢੇਸੀ ਦੇ ਨਾਲ ਉਹਨਾਂ ਦੀ ਪਤਨੀ ਮਨਵੀਨ ਕੌਰ ਢੇਸੀ ਵੀ ਹਾਜਰ ਰਹੇ । ਸ.ਢੇਸੀ ਅਤੇ ਉਹਨਾਂ ਦੀ ਪਤਨੀ ਨੇ ਪੂਰੀ ਰਾਤ ਗੱਤੇ ਦੇ ਡੱਬਿਆਂ ਵਿੱਚ ਬਿਤਾਈ ।
ਸਲੋਹ/ ਚੰਡੀਗੜ: ਯੂ.ਕੇ. ਗੱਤਕਾ ਫੈਡਰੇਸ਼ਨ ਵੱਲੋਂ ਸਥਾਨਕ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਨਾਲ ਸਿੱਖ ਸਪੋਰਟਸ ਸੈਂਟਰ ਸਲੋਹ ਵਿਖੇ 6ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ-2018 ਕਰਵਾਈ ...
ਜਲੰਧਰ: ਜ਼ਿਲ੍ਹਾ ਜਲੰਧਰ ਦੇ ਪਿੰਡ ਰਾਏਪੁਰ ਦੇ ਵਸਨੀਕ ਅਤੇ ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਵਿਸਾਖੀ ਮੌਕੇ ‘ਸਿੱਖ ਆਫ ਦਾ ...
ਲੰਡਨ: ਯੂ.ਕੇ ਦੀ ਪਾਰਲੀਮੈਂਟ ਵਿਚ ਚੱਲ ਰਹੀ ਇਕ ਬਹਿਸ ਦੌਰਾਨ ਯੂ.ਕੇ ਸਰਕਾਰ ਨੇ ਕਿਹਾ ਹੈ ਕਿ ਉਹ ਪੰਜਾਬ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੋਹਲ ...
ਲੰਡਨ ਵਿੱਚ ਨੈਸ਼ਨਲ ਸਿੱਖ ਵਾਰ ਮੈਮੋਰੀਅਲ ਬਣਾਉਣ ਲਈ ਸੱਦੀ ਗਈ ਪਹਿਲੀ ਮੀਟਿੰਗ ਵਿੱਚ ਹੀ 3.75 ਲੱਖ ਪੌਂਡ ਇਕੱਠੇ ਹੋ ਗਏ ਹਨ। ਪਰਵਾਸੀ ਸਿੱਖਾਂ ਵੱਲੋਂ ਭਰੇ ਇਸ ਹੁੰਗਾਰੇ ਨਾਲ ਪ੍ਰਬੰਧਕਾਂ ਦਾ ਹੌਸਲਾ ਵਧਿਆ ਹੈ ਕਿ ਇਹ ਜੰਗੀ ਯਾਦਗਾਰ ਉਸਾਰਨ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਨੈਸ਼ਨਲ ਸਿੱਖ ਵਾਰ ਮੈਮੋਰੀਅਲ ਬਣਾਉਣ ਲਈ ਮਨਜ਼ੂਰੀ ਮਿਲ ਗਈ ਹੈ।
ਜੂਨ 1984 'ਚ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਦੇ ਹਮਲੇ ਮੌਕੇ ਬਰਤਾਨਵੀ ਸਰਕਾਰ ਦੀ ਭੂਮਿਕਾ ਸਬੰਧੀ ਬਰਤਾਨਵੀ ਸੰਸਦ 'ਚ ਨਵੀਂ ਰਿਪੋਰਟ ਬੀਤੇ ਕੱਲ੍ਹ (1 ਨਵੰਬਰ, 2017 ਨੂੰ) ਜਾਰੀ ਕੀਤੀ ਗਈ
ਇੰਗਲੈਂਡ ’ਚ ਪਹਿਲੇ ਸਿੱਖ ਸਾਂਸਦ ਬਣੇ ਤਨਮਨਜੀਤ ਸਿੰਘ ਢੇਸੀ ਦਾ ਮੰਗਲਵਾਰ (1 ਅਗਸਤ) ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਮੇਟੀ ਦਫ਼ਤਰ ਵਿਖੇ ਪੁੱਜੇ ਢੇਸੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਾਲ, ਕ੍ਰਿਪਾਨ ਅਤੇ ਕਿਤਾਬਾਂ ਦਾ ਸੈਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪੰਜਾਬੀ ਕਲਚਰਲ ਕੌਂਸਲ ਨੇ ਬਰਤਾਨੀਆਂ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਵੱਲੋਂ ਨਿਭਾਈਆਂ ਜਾ ਰਹੀਆਂ ਸਮਾਜ ਸੇਵਾਵਾਂ, ਪੰਜਾਬੀ ਮਾਂ-ਬੋਲੀ ਅਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਬਦਲੇ ਉਨਾਂ ਨੂੰ 'ਪੰਜਾਬ ਗੌਰਵ ਐਵਾਰਡ' ਨਾਲ ਸਨਮਾਨਿਤ ਕੀਤਾ।
ਯੂ.ਕੇ. ਦੀ ਸੰਸਦ ਦੇ ਪਹਿਲੇ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਆਖਿਆ ਕਿ ਜੂਨ 1984 'ਚ ਭਾਰਤੀ ਫੌਜ ਦੇ ਦਰਬਾਰ ਸਾਹਿਬ 'ਤੇ ਹਮਲੇ ਵੇਲੇ ਬਰਤਾਨੀਆ ਸਰਕਾਰ ਦੀ ਕੀ ਭੂਮਿਕਾ ਸੀ, ਨੂੰ ਉਜਾਗਰ ਕਰਨ ਲਈ ਯਤਨ ਜਾਰੀ ਹਨ। ਉਹ ਬੁੱਧਵਾਰ (26 ਜੁਲਾਈ) ਸ਼ੁਕਰਾਨੇ ਵਜੋਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ। ਸ. ਢੇਸੀ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਕੀਰਤਨ ਸੁਣਨ ਤੋਂ ਬਾਅਦ ਜੋੜਾ ਘਰ ਅਤੇ ਲੰਗਰ ਘਰ ਵਿੱਚ ਸੇਵਾ ਵੀ ਕੀਤੀ।
ਬਰਤਾਨੀਆਂ ਦੀਆਂ ਹੋਈਆਂ ਸੰਸਦੀ ਚੋਣਾਂ ਵਿਚ ਪੰਜਾਬੀ ਉਮੀਦਵਾਰਾਂ ਨੂੰ ਮਿਲੀ ਸਫਲਤਾ 'ਤੇ ਖੁਸ਼ੀ ਜ਼ਾਹਰ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਪੰਜਾਬੀ ਕਲਚਰਲ ਕੌਂਸਲ ਨੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਪਹਿਲੀ ਸਿੱਖ ਸੰਸਦ ਮੈਂਬਰ ਔਰਤ ਪ੍ਰੀਤ ਕੌਰ ਗਿੱਲ, ਸੀਮਾ ਮਲਹੋਤਰਾ ਅਤੇ ਵਰਿੰਦਰ ਸ਼ਰਮਾ ਦੀ ਹਾਊਸ ਆਫ ਕਾਮਨਜ਼ ਲਈ ਹੋਈ ਵੱਡੀ ਜਿੱਤ 'ਤੇ ਵਧਾਈ ਭੇਜੀ ਹੈ।
Next Page »