ਲੋਕਾਂ ਨੂੰ ਬੇਘਰਿਆਂ ਦੇ ਸਹਿਯੋਗ ਲਈ ਜਾਗਰੁਕ ਕਰਦਿਆਂ ਤਨਮਜੀਤ ਸਿੰੰਘ ਢੇਸੀ ਨੇ ਗੱਤੇ ਦੇ ਡੱਬਿਆਂ ‘ਚ ਬਿਤਾਈ ਰਾਤ

ਬਰਤਾਨੀਆ ਦੇ ਪਹਿਲੇ ਸਿੱਖ ਪਾਰਲੀਮੈਂਟ ਮੈਂਬਰ ਸਰਦਾਰ ਤਨਮਨਜੀਤ ਸਿੰਘ ਢੇਸੀ ਨੇ ਲੋੜਵੰਦਾ, ਬੇਆਸਰਿਆਂ ਅਤੇ ਬੇਘਰਿਆਂ ਦੇ ਸਹਿਯੋਗ ਲਈ ਮਾਇਆ ਇਕੱਠੀ ਕੀਤੀ ਅਤੇ ਜਾਗਰੁਕਤਾ ਫੈਲਾਈ। ਇਸ ਕਾਰਜ ਵਿੱਚ ਢੇਸੀ ਦੇ ਨਾਲ ਉਹਨਾਂ ਦੀ ਪਤਨੀ ਮਨਵੀਨ ਕੌਰ ਢੇਸੀ ਵੀ ਹਾਜਰ ਰਹੇ । ਸ.ਢੇਸੀ ਅਤੇ ਉਹਨਾਂ ਦੀ ਪਤਨੀ ਨੇ ਪੂਰੀ ਰਾਤ ਗੱਤੇ ਦੇ ਡੱਬਿਆਂ ਵਿੱਚ ਬਿਤਾਈ ।

ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ 6ਵੀਂ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ

ਸਲੋਹ/ ਚੰਡੀਗੜ: ਯੂ.ਕੇ. ਗੱਤਕਾ ਫੈਡਰੇਸ਼ਨ ਵੱਲੋਂ ਸਥਾਨਕ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਨਾਲ ਸਿੱਖ ਸਪੋਰਟਸ ਸੈਂਟਰ ਸਲੋਹ ਵਿਖੇ 6ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ-2018 ਕਰਵਾਈ ਗਈ। ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਪ੍ਰਧਾਨ ਯੂ.ਕੇ. ਗੱਤਕਾ ਫੈਡਰੇਸ਼ਨ ਦੀ ਰਹਿਨੁਮਾਈ ਹੇਠ ਹੋਈ ਇਸ ਚੈਂਪੀਅਨਸ਼ਿਪ ‘ਚ ਲੇਟਨ, ਵੂਲਿਚ, ਗ੍ਰੇਵਜ਼ੈਂਡ, ਸਲੋਹ, ਡਰਬੀ, ਵਿਲਨਹਾਲ, ਸਮੈਦਿਕ, ਸਾਊਥਾਲ, ਮਾਨਚੈਸਟਰ, ਡਾਰਲੰਿਗਟਨ ਤੋਂ 12 ਗੱਤਕਾ […]

ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ‘ਸਿੱਖ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨ ਕੀਤਾ ਗਿਆ

ਜਲੰਧਰ: ਜ਼ਿਲ੍ਹਾ ਜਲੰਧਰ ਦੇ ਪਿੰਡ ਰਾਏਪੁਰ ਦੇ ਵਸਨੀਕ ਅਤੇ ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਵਿਸਾਖੀ ਮੌਕੇ ‘ਸਿੱਖ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ। ਇਹ ਸਨਮਾਨ ਇੰਗਲੈਂਡ ਦੀ ਸਮਾਜ ਸੇਵੀ ਸੰਸਥਾ ਸਿੱਖ ਫੋਰਮ ਇੰਟਰਨੈਸ਼ਨਲ ਵੱਲੋਂ 31ਵੇਂ ਸਾਲਾਨਾ ਸਮਾਗਮ ਦੌਰਾਨ ਹਾਊਸ ਆਫ ਲਾਰਡਜ਼ ਵਿੱਚ ਦਿੱਤਾ ਗਿਆ। ਜਥੇਬੰਦੀ ਉਨ੍ਹਾਂ […]

ਸਿੱਖ ਨੌਜਵਾਨ ਜਗਤਾਰ ਸਿੰਘ ਜੋਹਲ ਦੀ ਗ੍ਰਿਫਤਾਰੀ ਦਾ ਮਸਲਾ ਭਾਰਤ ਸਰਕਾਰ ਨਾਲ ਚੁੱਕੇਗੀ ਬਰਤਾਨੀਆ ਸਰਕਾਰ

ਲੰਡਨ: ਯੂ.ਕੇ ਦੀ ਪਾਰਲੀਮੈਂਟ ਵਿਚ ਚੱਲ ਰਹੀ ਇਕ ਬਹਿਸ ਦੌਰਾਨ ਯੂ.ਕੇ ਸਰਕਾਰ ਨੇ ਕਿਹਾ ਹੈ ਕਿ ਉਹ ਪੰਜਾਬ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੋਹਲ ਦਾ ਮਾਮਲਾ ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਅੱਗੇ ਚੁੱਕਣਗੇ। ਸਕੋਟਲੈਂਡ ਦਾ ਜੰਮਪਲ 30 ਸਾਲਾ ਸਿੱਖ ਨੌਜਵਾਨ ਜਗਤਾਰ ਸਿੰਘ ਜੋਹਲ ਜਦੋਂ ਪੰਜਾਬ ਵਿਆਹ ਕਰਾਉਣ ਲਈ ਆਇਆ ਹੋਇਆ ਸੀ ਤਾਂ ਪੰਜਾਬ ਪੁਲਿਸ […]

ਲੰਡਨ ’ਚ ਨੈਸ਼ਨਲ ਸਿੱਖ ਵਾਰ ਮੈਮੋਰੀਅਲ ਲਈ ਬਣਾਉਣ ਲਈ ਮਨਜ਼ੂਰੀ ਮਿਲੀ: ਤਨਮਨਜੀਤ ਸਿੰਘ ਢੇਸੀ

ਲੰਡਨ ਵਿੱਚ ਨੈਸ਼ਨਲ ਸਿੱਖ ਵਾਰ ਮੈਮੋਰੀਅਲ ਬਣਾਉਣ ਲਈ ਸੱਦੀ ਗਈ ਪਹਿਲੀ ਮੀਟਿੰਗ ਵਿੱਚ ਹੀ 3.75 ਲੱਖ ਪੌਂਡ ਇਕੱਠੇ ਹੋ ਗਏ ਹਨ। ਪਰਵਾਸੀ ਸਿੱਖਾਂ ਵੱਲੋਂ ਭਰੇ ਇਸ ਹੁੰਗਾਰੇ ਨਾਲ ਪ੍ਰਬੰਧਕਾਂ ਦਾ ਹੌਸਲਾ ਵਧਿਆ ਹੈ ਕਿ ਇਹ ਜੰਗੀ ਯਾਦਗਾਰ ਉਸਾਰਨ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਨੈਸ਼ਨਲ ਸਿੱਖ ਵਾਰ ਮੈਮੋਰੀਅਲ ਬਣਾਉਣ ਲਈ ਮਨਜ਼ੂਰੀ ਮਿਲ ਗਈ ਹੈ।

ਜੂਨ ’84 ‘ਚ ਅਕਾਲ ਤਖ਼ਤ ਸਾਹਿਬ ‘ਤੇ ਭਾਰਤੀ ਫੌਜ ਦੇ ਹਮਲੇ ਵੇਲੇ ਯੂ.ਕੇ. ਦੀ ਭੂਮਿਕਾ ਬਾਰੇ ਨਵੀਂ ਰਿਪੋਰਟ ਜਾਰੀ

ਜੂਨ 1984 ‘ਚ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਦੇ ਹਮਲੇ ਮੌਕੇ ਬਰਤਾਨਵੀ ਸਰਕਾਰ ਦੀ ਭੂਮਿਕਾ ਸਬੰਧੀ ਬਰਤਾਨਵੀ ਸੰਸਦ ‘ਚ ਨਵੀਂ ਰਿਪੋਰਟ ਬੀਤੇ ਕੱਲ੍ਹ (1 ਨਵੰਬਰ, 2017 ਨੂੰ) ਜਾਰੀ ਕੀਤੀ ਗਈ

ਤਨਮਨਜੀਤ ਸਿੰਘ ਢੇਸੀ ਨੇ ਸਿੱਖ ਮਸਲਿਆਂ ’ਤੇ ਡੱਟ ਕੇ ਕੌਮ ਦੀ ਅਵਾਜ਼ ਬਣਨ ਦਾ ਭਰੋਸਾ ਦਿੱਤਾ

ਇੰਗਲੈਂਡ ’ਚ ਪਹਿਲੇ ਸਿੱਖ ਸਾਂਸਦ ਬਣੇ ਤਨਮਨਜੀਤ ਸਿੰਘ ਢੇਸੀ ਦਾ ਮੰਗਲਵਾਰ (1 ਅਗਸਤ) ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਮੇਟੀ ਦਫ਼ਤਰ ਵਿਖੇ ਪੁੱਜੇ ਢੇਸੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਾਲ, ਕ੍ਰਿਪਾਨ ਅਤੇ ਕਿਤਾਬਾਂ ਦਾ ਸੈਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਪੰਜਾਬੀ ਕਲਚਰਲ ਕੌਂਸਲ ਵੱਲੋਂ ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਸਨਮਾਨ

ਪੰਜਾਬੀ ਕਲਚਰਲ ਕੌਂਸਲ ਨੇ ਬਰਤਾਨੀਆਂ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਵੱਲੋਂ ਨਿਭਾਈਆਂ ਜਾ ਰਹੀਆਂ ਸਮਾਜ ਸੇਵਾਵਾਂ, ਪੰਜਾਬੀ ਮਾਂ-ਬੋਲੀ ਅਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਬਦਲੇ ਉਨਾਂ ਨੂੰ ‘ਪੰਜਾਬ ਗੌਰਵ ਐਵਾਰਡ’ ਨਾਲ ਸਨਮਾਨਿਤ ਕੀਤਾ।

ਜੂਨ 84 ਦੇ ਹਮਲੇ ਵੇਲੇ ਬਰਤਾਨੀਆ ਦੀ ਭੂਮਿਕਾ ਨੂੰ ਉਜਾਗਰ ਕਰਨ ਲਈ ਯਤਨ ਕਰਾਂਗੇ: ਤਨਮਨਜੀਤ ਸਿੰਘ ਢੇਸੀ

ਯੂ.ਕੇ. ਦੀ ਸੰਸਦ ਦੇ ਪਹਿਲੇ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਆਖਿਆ ਕਿ ਜੂਨ 1984 ‘ਚ ਭਾਰਤੀ ਫੌਜ ਦੇ ਦਰਬਾਰ ਸਾਹਿਬ ‘ਤੇ ਹਮਲੇ ਵੇਲੇ ਬਰਤਾਨੀਆ ਸਰਕਾਰ ਦੀ ਕੀ ਭੂਮਿਕਾ ਸੀ, ਨੂੰ ਉਜਾਗਰ ਕਰਨ ਲਈ ਯਤਨ ਜਾਰੀ ਹਨ। ਉਹ ਬੁੱਧਵਾਰ (26 ਜੁਲਾਈ) ਸ਼ੁਕਰਾਨੇ ਵਜੋਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ। ਸ. ਢੇਸੀ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਕੀਰਤਨ ਸੁਣਨ ਤੋਂ ਬਾਅਦ ਜੋੜਾ ਘਰ ਅਤੇ ਲੰਗਰ ਘਰ ਵਿੱਚ ਸੇਵਾ ਵੀ ਕੀਤੀ।

ਯੂ.ਕੇ. ਚੋਣਾਂ: ਪੰਜਾਬੀਆਂ ਦੀ ਜਿੱਤ ‘ਤੇ ਨੈਸ਼ਨਲ ਗੱਤਕਾ ਐਸੋ., ਪੰਜਾਬੀ ਕਲਚਰਲ ਕੌਂਸਲ ਵੱਲੋਂ ਵਧਾਈਆਂ

ਬਰਤਾਨੀਆਂ ਦੀਆਂ ਹੋਈਆਂ ਸੰਸਦੀ ਚੋਣਾਂ ਵਿਚ ਪੰਜਾਬੀ ਉਮੀਦਵਾਰਾਂ ਨੂੰ ਮਿਲੀ ਸਫਲਤਾ ‘ਤੇ ਖੁਸ਼ੀ ਜ਼ਾਹਰ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਪੰਜਾਬੀ ਕਲਚਰਲ ਕੌਂਸਲ ਨੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਪਹਿਲੀ ਸਿੱਖ ਸੰਸਦ ਮੈਂਬਰ ਔਰਤ ਪ੍ਰੀਤ ਕੌਰ ਗਿੱਲ, ਸੀਮਾ ਮਲਹੋਤਰਾ ਅਤੇ ਵਰਿੰਦਰ ਸ਼ਰਮਾ ਦੀ ਹਾਊਸ ਆਫ ਕਾਮਨਜ਼ ਲਈ ਹੋਈ ਵੱਡੀ ਜਿੱਤ ‘ਤੇ ਵਧਾਈ ਭੇਜੀ ਹੈ।