ਬਰਤਾਨੀਆ 'ਚ ਸਮੇਂ ਤੋਂ ਪਹਿਲਾਂ ਕਰਵਾਈਆਂ ਜਾ ਰਹੀਆਂ ਚੋਣਾਂ 'ਚ ਵੋਟਾਂ ਦੀ ਗਿਣਤੀ ਚੱਲ ਰਹੀ ਹੈ ਅਤੇ ਹੁਣ ਤਕ ਦੇ ਨਤੀਜਿਆਂ ਤੋਂ ਕਿਸੇ ਵੀ ਦਲ ਨੂੰ ਬਹੁਮਤ ਨਹੀਂ ਮਿਲ ਰਿਹਾ।
ਗ੍ਰੇਵਸ਼ੈਮ (ਯੂ.ਕੇ.) ਦੇ ਪਹਿਲੇ ਸਿੱਖ ਮੇਅਰ ਰਹੇ ਸ. ਤਨਮਨਜੀਤ ਸਿੰਘ ਢੇਸੀ ਨੂੰ ਸਲੋਹ ਸੰਸਦੀ ਹਲਕੇ ਤੋਂ ਲੇਬਰ ਪਾਰਟੀ ਦਾ ਉਮੀਦਵਾਰ ਬਣਾਏ ਜਾਣ 'ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇੰਗਲੈਂਡ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਬਰਤਾਨਵੀ ਸੰਸਦ ਵਿੱਚ ਪਹਿਲੀ ਵਾਰ ਕਿਸੇ ਦਸਤਾਰਧਾਰੀ ਸਿੱਖ ਨੂੰ ਆਪਣੇ ਨੁਮਾਇੰਦੇ ਵਜੋਂ ਭੇਜਣ ਲਈ ਡਟ ਕੇ ਸ. ਢੇਸੀ ਦੀ ਮੱਦਦ ਕਰਨ।
ਜਲੰਧਰ ਜ਼ਿਲ੍ਹੇ ਦੇ ਪਿੰਡ ਰਾਏਪੁਰ ਨਾਲ ਸਬੰਧਤ ਤਨਮਨਜੀਤ ਸਿੰਘ ਢੇਸੀ ਨੂੰ ਇੰਗਲੈਂਡ ਵਿੱਚ ਸੰਸਦੀ ਚੋਣਾਂ ਲਈ ਲੇਬਰ ਪਾਰਟੀ ਨੇ ਸਲੋਅ ਤੋਂ ਉਮੀਦਵਾਰ ਬਣਾਇਆ ਹੈ। 39 ਸਾਲਾ ਢੇਸੀ ਨੂੰ ਗ੍ਰੇਵਸ਼ੈਮ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਹੋਣ ਦਾ ਮਾਣ ਪ੍ਰਾਪਤ ਹੈ। ਲੇਬਰ ਪਾਰਟੀ ਨੇ ਪਿਛਲੀਆਂ ਚੋਣਾਂ ਦੌਰਾਨ ਵੀ ਸਲੋਅ ਦੀ ਸੀਟ 7500 ਵੋਟਾਂ ਦੇ ਫਰਕ ਨਾਲ ਜਿੱਤੀ ਸੀ। ਇਸ ਹਲਕੇ ਦੀ 20 ਸਾਲਾਂ ਤੋਂ ਪ੍ਰਤੀਨਿਧਤਾ ਕਰਦੇ ਆ ਰਹੇ ਲੇਬਰ ਪਾਰਟੀ ਦੇ ਸੰਸਦ ਮੈਂਬਰ ਫਿਨੀਓ ਮੈਕਟੈਗਰਟ ਨੇ ਤਨਮਨਜੀਤ ਸਿੰਘ ਲਈ ਇਹ ਸੀਟ ਛੱਡਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਇਹ ਸੰਭਾਵਨਾ ਵੀ ਬਣ ਗਈ ਹੈ ਕਿ ਇੰਗਲੈਂਡ ਦੀ ਸੰਸਦ ਲਈ ਇਸ ਹਲਕੇ ਤੋਂ ਤਨਮਨਜੀਤ ਸਿੰਘ ਪਹਿਲਾ ਦਸਤਾਰਧਾਰੀ ਸੰਸਦ ਮੈਂਬਰ ਚੁਣਿਆ ਜਾਵੇਗਾ।
« Previous Page