ਦਰਬਾਰ ਸਾਹਿਬ ਦੀ ਇਸ ਪੁਰਾਤਨ ਡਿਓੜੀ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਪੋਤਰੇ ਕੰਵਰ ਨੌਨਿਹਾਲ ਸਿੰਘ ਨੇ ਬਣਵਾਇਆ ਸੀ।
ਸਿੱਖ ਧਰਮ ਦੇ ਪੰਜਵੇਂ ਗੁਰੂ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ 200 ਸਾਲ ਤੋਂ ਵੱਧ ਪੁਰਾਤਨ ਅਤੇ ਵਿਰਾਸਤੀ ਦਰਸ਼ਨੀ ਡਿਓੜੀ ਨੂੰ ਢਾਹ ਕੇ ਉਸ ਥਾਂ ਨਵੀਂ ਇਮਾਰਤ ਬਣਾਉਣ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਇਸ ਦੀ ਕਾਰ ਸੇਵਾ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੂੰ ਦਿੱਤੇ ਜਾਣ 'ਤੇ ਸ਼ੁੱਕਰਵਾਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਬਾਬਾ ਜਗਤਾਰ ਸਿੰਘ ਦੀ ਹਾਜ਼ਰੀ ਵਿਚ ਅਰਦਾਸ ਕਰਕੇ ਜਦ ਦਰਸ਼ਨੀ ਡਿਓੜੀ ਨੂੰ ਢਾਹੁਣ ਲਈ ਟੱਕ ਲਗਾਏ ਗਏ ਤਾਂ ਉੱਥੇ ਹਾਜ਼ਰ ਸੰਗਤ ਵਲੋਂ ਇਸ ਦਾ ਭਾਰੀ ਵਿਰੋਧ ਕੀਤਾ ਗਿਆ।