ਸਾਂਝਾ ਅਧਿਆਪਕ ਮੋਰਚਾ ਵੱਲੋਂ ਅੱਜ ਲੁਧਿਆਣਾ ਦੀ ਜਲੰਧਰ ਬਾਈਪਾਸ ਨੇੜੇ ਅਨਾਜ ਮੰਡੀ ਵਿੱਚ ਸਰਕਾਰ ਦੀਆਂ ਸਿੱਖਿਆ, ਅਧਿਆਪਕ ਤੇ ਵਿਦਿਆਰਥੀ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਮੋਰਚੇ ਦੇ ਕਨਵੀਨਰਾਂ ਅਤੇ ਸਹਿ-ਕਨਵੀਨਰਾਂ ਦੀ ਅਗਵਾਈ ਵਾਲੇ ਇਸ ਰੋਸ ਪ੍ਰਦਰਸ਼ਨ ਵਿੱਚ ਵੱਖ ਵੱਖ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਰਿਵਾਰਾਂ ਸਮੇਤ ਸ਼ਾਮਲ ਹੁੰਦਿਆਂ ਸਰਕਾਰ ਵਿਰੁੱਧ ਭੜਾਸ ਕੱਢੀ ਅਤੇ ਲੁਧਿਆਣਾ-ਜਲੰਧਰ ਸੜਕ ’ਤੇ ਚੱਕਾ ਵੀ ਜਾਮ ਕੀਤਾ।