ਲਾਹੌਰ: ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਘਰ ਨੇੜੇ ਪੁਲਿਸ ਨੂੰ ਨਿਸ਼ਾਨਾ ਬਣਾ ਕੇ ਕੀਤੇ ਧਮਾਕੇ ‘ਚ 22 ਮੌਤਾਂ

ਪਾਕਿਸਤਾਨ ਦੇ ਸੂਬੇ ਪੰਜਾਬ ਦੀ ਰਾਜਧਾਨੀ ਲਾਹੌਰ ‘ਚ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਘਰ ਦੇ ਨੇੜੇ ਹੋਏ ਜ਼ੋਰਦਾਰ ਧਮਾਕੇ ‘ਚ 22 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ‘ਚ ਕੁਝ ਪੁਲਿਸ ਮੁਲਾਜ਼ਮ ਵੀ ਹਨ। ਲਾਹੌਰ ਪੁਲਿਸ ਨੇ ਇਸ ਨੂੰ ਆਤਮਘਾਤੀ ਹਮਲਾ ਦੱਸਦੇ ਹੋਏ ਕਿਹਾ ਕਿ ਇਸ ਧਮਾਕੇ ਦੇ ਨਿਸ਼ਾਨੇ ‘ਤੇ ਪੁਲਿਸਵਾਲੇ ਹੀ ਸਨ।