ਜਥਾ ਸ੍ਰੀ ਅਕਾਲ ਤਖਤ ਸਾਹਿਬ (ਦਿੱਲੀ ਇਕਾਈ), ਜਾਗੋ ਪਾਰਟੀ (ਮਨਜੀਤ ਸਿੰਘ ਜੀ.ਕੇ.), ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ਸਥਿਤ ਤਿਹਾੜ ਜੇਲ ਦੇ ਸਾਹਮਣੇ ‘ਬੰਦੀ ਸਿੰਘਾਂ’ (ਸਿੱਖ ਸਿਆਸੀ ਕੈਦੀਆਂ) ਦੀ ਪੈਰੋਲ ’ਤੇ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਰੋਸ ਵਿਖਾਵਾ ਕੀਤਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜਿਲ੍ਹਾ ਕਚਹਿਰੀਆਂ, ਲੁਧਿਆਣਾ। 98554-01843 ਅੱਜ ਦੀ ਤਰੀਕ ਵਿਚ ਭਾਈ ਜਗਤਾਰ ਸਿੰਘ ਹਵਾਰਾ ਦਿੱਲੀ ਦੀ ਤਿਹਾੜ ਜੇਲ੍ਹ ਨੰਬਰ 3 ਵਿਚ ਨਜ਼ਰਬੰਦ ਹਨ ...
ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਦੀ ਰੀੜ੍ਹ ਦੀ ਹੱਡੀ ਦਾ ਇਲਾਜ ਕਰਾਉਣ ਲਈ ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੰਗ ਕੀਤੀ ਗਈ ਕਿ ਤਿਹਾੜ ਜੇਲ੍ਹ ’ਚ ਬੰਦ ਸਿੰਘਾਂ ’ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ. ਨੂੰ ਦੇਣੀ ਚਾਹੀਦੀ ਹੈ। ਦਿੱਲੀ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਬੁਲਾਰੇ ਜਸਵਿੰਦਰ ਸਿੰਘ ਜੌਲੀ ਨੇ ਘਟਨਾ ਨੂੰ ਮਨੁੱਖੀ ਅਧਿਕਾਰਾਂ ਅਤੇ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਦੱਸਿਆ ਹੈ।
ਦਿੱਲੀ ਆਧਾਰਿਤ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਕਰਨ ਤੋਂ ਆਪਣੀ ਅਸਮਰਥਾ ਜਾਹਰ ਕੀਤੀ ਹੈ। ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਖੁਫੀਆ ਏਜੰਸੀਆਂ ਦੀ ਰਿਪੋਰਟਾਂ ਦੇ ਆਧਾਰ 'ਤੇ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ 29 ਅਗਸਤ ਨੂੰ ਐਫ.ਆਈ.ਆਰ. ਨੰ: 134/1995 ਧਾਰਾ 4/5 ਧਮਾਕਾਖੇਜ਼ ਸਮੱਗਰੀ, ਅਸਲਾ ਐਕਟ ਦੀ ਧਾਰਾ 25, ਥਾਣਾ ਕੋਤਵਾਲੀ (ਲੁਧਿਆਣਾ) ਦੇ ਕੇਸ ਤਹਿਤ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।
ਭਾਰਤ ਦੀ ਸਭ ਤੋਂ ਸੁਰੱਖਿਅਤ ਮੰਨੀ ਜਾਣ ਵਾਲੀ ਦਿੱਲੀ ਦੀ ਤਿਹਾੜ ਜੇਲ੍ਹ ਦੀ ਸੁਰੱਖਿਆ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਹੈ। ਤਿਹਾੜ 'ਚ ਸੁਰੰਗ ਬਣਾ ਕੇ ਦੋ ਕੈਦੀ ਜੇਲ੍ਹ ਤੋਂ ਫ਼ਰਾਰ ਹੋ ਗਏ। ਪੁਲਿਸ ਦੇ ਮੁਤਾਬਿਕ ਫ਼ਰਾਰ ਕੈਦੀਆਂ 'ਚੋਂ ਇੱਕ ਨੂੰ ਫੜ ਲਿਆ ਗਿਆ ਹੈ, ਲੇਕਿਨ ਇੱਕ ਕੈਦੀ ਅਜੇ ਵੀ ਫ਼ਰਾਰ ਹੈ।