Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Tihar Jail

Tihar Jail

ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ ਕਰਨ ਪਟਿਆਲਾ ਹਾਊਸ ਕੋਰਟ ਕੰ ਪਲੈਕਸ ਗਏ ਸਨ। ਜਿਸ ਪਿੱਛੋਂ ਜਦੋਂ ਉਹ ਉਹਨਾਂ ਨਾਲ ਮੁਲਾਕਾਤ ਕਰਨ ਤਿਹਾੜ ਜੇਲ ਵਿੱਚ ਗਏ ਤਾਂ ਤਿਹਾੜ ਜੇਲ ਦੇ ਅਧਿਕਾਰੀਆਂ ਨੇ ਐਡਵੋਕੇਟ ਵਕੀਲ ਜਸਪਾਲ ਸਿੰਘ ਮੰਝਪੁਰ ਦੀ ਕਿਰਪਾਨ 'ਤੇ ਇਤਰਾਜ ਜਤਾਉਂਦਿਆਂ ਬੰਦੀ ਸਿੱਖਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ।
ਜਥਾ ਸ੍ਰੀ ਅਕਾਲ ਤਖਤ ਸਾਹਿਬ (ਦਿੱਲੀ ਇਕਾਈ), ਜਾਗੋ ਪਾਰਟੀ (ਮਨਜੀਤ ਸਿੰਘ ਜੀ.ਕੇ.), ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ਸਥਿਤ ਤਿਹਾੜ ਜੇਲ ਦੇ ਸਾਹਮਣੇ ‘ਬੰਦੀ ਸਿੰਘਾਂ’ (ਸਿੱਖ ਸਿਆਸੀ ਕੈਦੀਆਂ) ਦੀ ਪੈਰੋਲ ’ਤੇ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਰੋਸ ਵਿਖਾਵਾ ਕੀਤਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜਿਲ੍ਹਾ ਕਚਹਿਰੀਆਂ, ਲੁਧਿਆਣਾ। 98554-01843 ਅੱਜ ਦੀ ਤਰੀਕ ਵਿਚ ਭਾਈ ਜਗਤਾਰ ਸਿੰਘ ਹਵਾਰਾ ਦਿੱਲੀ ਦੀ ਤਿਹਾੜ ਜੇਲ੍ਹ ਨੰਬਰ 3 ਵਿਚ ਨਜ਼ਰਬੰਦ ਹਨ ਅਤੇ ਜਿਕਰਯੋਗ ਹੈ ਕਿ ਨਾ ਤਾਂ ਉਹ ਦਿੱਲੀ ਸਟੇਟ ਦੇ ਕੈਦੀ ਹਨ ਅਤੇ ਨਾ ਹੀ ਹਵਾਲਾਤੀ ਭਾਵ ਕਿ ਨਾ ਤਾਂ ਦਿੱਲੀ ਦੇ ਕਿਸੇ ਕੇਸ ਦੀ ਉਹ ਸਜ਼ਾ ਕੱਟ ਰਹੇ ਹਨ […]

ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਦੀ ਰੀੜ੍ਹ ਦੀ ਹੱਡੀ ਦਾ ਇਲਾਜ ਕਰਾਉਣ ਲਈ ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੰਗ ਕੀਤੀ ਗਈ ਕਿ ਤਿਹਾੜ ਜੇਲ੍ਹ ’ਚ ਬੰਦ ਸਿੰਘਾਂ ’ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ. ਨੂੰ ਦੇਣੀ ਚਾਹੀਦੀ ਹੈ। ਦਿੱਲੀ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਬੁਲਾਰੇ ਜਸਵਿੰਦਰ ਸਿੰਘ ਜੌਲੀ ਨੇ ਘਟਨਾ ਨੂੰ ਮਨੁੱਖੀ ਅਧਿਕਾਰਾਂ ਅਤੇ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਦੱਸਿਆ ਹੈ।
ਦਿੱਲੀ ਆਧਾਰਿਤ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਕਰਨ ਤੋਂ ਆਪਣੀ ਅਸਮਰਥਾ ਜਾਹਰ ਕੀਤੀ ਹੈ। ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਖੁਫੀਆ ਏਜੰਸੀਆਂ ਦੀ ਰਿਪੋਰਟਾਂ ਦੇ ਆਧਾਰ 'ਤੇ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ 29 ਅਗਸਤ ਨੂੰ ਐਫ.ਆਈ.ਆਰ. ਨੰ: 134/1995 ਧਾਰਾ 4/5 ਧਮਾਕਾਖੇਜ਼ ਸਮੱਗਰੀ, ਅਸਲਾ ਐਕਟ ਦੀ ਧਾਰਾ 25, ਥਾਣਾ ਕੋਤਵਾਲੀ (ਲੁਧਿਆਣਾ) ਦੇ ਕੇਸ ਤਹਿਤ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।
ਭਾਰਤ ਦੀ ਸਭ ਤੋਂ ਸੁਰੱਖਿਅਤ ਮੰਨੀ ਜਾਣ ਵਾਲੀ ਦਿੱਲੀ ਦੀ ਤਿਹਾੜ ਜੇਲ੍ਹ ਦੀ ਸੁਰੱਖਿਆ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਹੈ। ਤਿਹਾੜ 'ਚ ਸੁਰੰਗ ਬਣਾ ਕੇ ਦੋ ਕੈਦੀ ਜੇਲ੍ਹ ਤੋਂ ਫ਼ਰਾਰ ਹੋ ਗਏ। ਪੁਲਿਸ ਦੇ ਮੁਤਾਬਿਕ ਫ਼ਰਾਰ ਕੈਦੀਆਂ 'ਚੋਂ ਇੱਕ ਨੂੰ ਫੜ ਲਿਆ ਗਿਆ ਹੈ, ਲੇਕਿਨ ਇੱਕ ਕੈਦੀ ਅਜੇ ਵੀ ਫ਼ਰਾਰ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।