ਫਰੀਦਕੋਟ ਤੋਂ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਪੰਜਾਬ ਇਕਾਈ ਦੇ ਪ੍ਰਧਾਨਗੀ ਅਹੁਦੇ ਤੋਂ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਪਾਰਟੀ ਮੁਖੀ ਮਮਤਾ ਬੈਨਰਜੀ ਨੂੰ ਉਨ੍ਹਾਂ ਦੀ ਕੋਲਕਾਤਾ ਰਿਹਾਇਸ਼ ’ਤੇ ਅਸਤੀਫ਼ੇ ਵਾਲਾ ਪੱਤਰ ਸੌਂਪਿਆ।
ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਸ਼ੁੱਕਰਵਾਰ (21 ਜੁਲਾਈ) ‘ਭਾਰਤ ਵਿੱਚੋਂ ਭਾਜਪਾ ਨੂੰ ਬਾਹਰ ਕੱਢਣ’ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਪੱਛਮੀ ਬੰਗਾਲ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨਾਲ ਖੜ੍ਹੇਗਾ, ਜਿਹੜੀਆਂ ਇਸ ਭਗਵਾਂ ਪਾਰਟੀ ਵਿਰੁੱਧ ਲੜਨਗੀਆਂ।
ਤ੍ਰਿਣਮੂਲ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।
ਕਾਂਗਰਸ ਦੇ ਸਾਬਕਾ ਆਗੂ ਜਗਮੀਤ ਬਰਾੜ ਨੂੰ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਪੰਜਾਬ ਇਕਾਈ ਦਾ ਪ੍ਰਧਾਨ ਥਾਪਿਆ ਗਿਆ ਹੈ। ਇਹ ਐਲਾਨ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮੁਕੁਲ ਰਾਏ ਨੇ ਕੀਤਾ। ਰਾਏ ਨੇ ਕਿਹਾ ਕਿ ਟੀਐਮਸੀ ਦੀ ਚੇਅਰਪਰਸਨ ਤੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਾਰਟੀ ਦੀ ਪੰਜਾਬ ਇਕਾਈ ਦਾ ਮੁੜਗਠਨ ਕਰਦਿਆਂ ਬਰਾੜ ਨੂੰ ਇਸ ਦਾ ਐਡਹਾਕ ਪ੍ਰਧਾਨ ਨਿਯੁਕਤ ਕੀਤਾ ਹੈ। ਬਰਾੜ ਨੇ ਵੀ ‘ਇਕ ਕੌਮੀ ਬਦਲ ਦੇਣ ਤੇ ਜ਼ਮੀਨੀ ਪੱਧਰ ਉਤੇ ਕੰਮ ਕਰਨ ਦੀਆਂ ਕੋਸ਼ਿਸ਼ਾਂ ਵਜੋਂ ਇਹ ਅਹਿਮ ਜ਼ਿੰਮੇਵਾਰੀ’ ਸੌਂਪਣ ਲਈ ਟਵਿੱਟਰ ਰਾਹੀਂ ਮਮਤਾ ਬੈਨਰਜੀ ਦਾ ਧੰਨਵਾਦ ਕੀਤਾ ਹੈ।