ਦਲ ਖ਼ਾਲਸਾ ਵਲੋਂ ਮੌਜੂਦਾ ਕੌਮੀ ਅਤੇ ਅੰਤਰਰਾਸ਼ਟਰੀ ਹਾਲਾਤਾਂ ਅਤੇ ਚੁਣੌਤੀਆਂ ਦਾ ਮੁਲਾਂਕਣ ਕਰਨ, ਉਹਨਾਂ ਨਾਲ ਨਜਿੱਠਣ ਅਤੇ ਸਿੱਖ ਸੰਘਰਸ਼ ਨੂੰ ਮੰਜ਼ਿਲ ਤੱਕ ਲੈ ਕੇ ਜਾਣ ਲਈ ਨਵੀਂ ਰਣਨੀਤੀ ਬਣਾਉਣ ਹਿੱਤ ਕਨਵੈਨਸ਼ਨ ਕਰਨ ਦਾ ਫੈਸਲਾ ਲਿਆ ਗਿਆ ਹੈ।
ਲੰਘੀ 7 ਨਵੰਬਰ 2024 ਨੂੰ ਆਸਟਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਕੈਨਬਰਾ ਸਥਿਤ ਆਸਟਰੇਲੀਆ ਦੀ ਫੈਡਰਲ ਪਾਰਲੀਮੈਂਟ ਵਿੱਚ ਨਵੰਬਰ 1984 ਦੌਰਾਨ ਇੰਡੀਆ ਭਰ ਵਿੱਚ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ ਦੀ 40ਵੀਂ ਯਾਦ ਮੌਕੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
"ਤੱਥ-ਪੜਚੋਲ-ਨਜ਼ਰੀਆ" ਦੀ ਇਕ ਕੜੀ ਵਿਚ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕੈਨੇਡਾ-ਇੰਡੀਆ ਕੂਟਨੀਤਕ ਖਿੱਚੋਤਾਣ ਦੌਰਾਨ ਇੰਡੀਅਨ ਮੀਡੀਏ ਵੱਲੋਂ ਕੀਤੀ ਜਾ ਰਹੀ ਝੂਠ-ਤਰਾਸ਼ੀ ਬਾਰੇ ਖਾਸ ਗੱਲਬਾਤ ਕੀਤੀ ਹੈ।
ਭਾਰਤ ਅਤੇ ਕਨੇਡਾ ਦਰਮਿਆਨ ਕੂਟਨੀਤਕ ਤਣਾਅ ਇਸ ਵੇਲੇ ਸਿਖਰਾਂ ਉੱਤੇ ਹੈ। ਕਨੇਡਾ ਸਰਕਾਰ ਦੇ ਅਧਿਕਾਰੀਆਂ ਨੇ ਕਨੇਡਾ ਵਿਚ ਸਿੱਖਾਂ ਉੱਤੇ ਹੋ ਰਹੇ ਹਮਲਿਆਂ ਤੇ ਹੋ ਵਿਆਪਕ ਹਿੰਸਕ ਕਾਰਵਾਈਆਂ ਨੂੰ ਨਿਰਦੇਸ਼ਤ ਕਰਨ ਪਿੱਛੇ ਅਮਿਤ ਸ਼ਾਹ ਦਾ ਨਾਮ ਨਸ਼ਰ ਕਰ ਦਿੱਤਾ ਹੈ।
ਕਨੇਡਾ ਤੇ ਇੰਡੀਆ ਦਰਮਿਆਨ ਕੂਟਨੀਤਕ ਤਣਾਅ ਇਸ ਵੇਲੇ ਸਿਖਰਾਂ ਉੱਤੇ ਹੈ। ਕਨੇਡਾ ਵਿਚ ਵਿਦੇਸ਼ੀ ਦਖਲ ਅੰਦਾਜ਼ੀ ਦੇ ਮਾਮਲੇ ਵਿਚ ਚੱਲ ਰਹੀ ਜਾਂਚ ਦੌਰਾਨ ਇੰਡੀਆ ਵੱਲੋਂ ਕਨੇਡਾ ਵਿਚ ਸਿੱਖਾਂ ਵਿਰੁਧ ਕਿਤੇ ਜਾ ਰਹੇ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦੇ ਕਈ ਤੱਥ ਸਾਹਮਣੇ ਆਏ ਹਨ।
ਕਨੇਡਾ ਤੇ ਅਮਰੀਕਾ ਵੱਲੋਂ ਇੰਡੀਆ ਦੀਆਂ ਹਿੰਸਕ ਕਾਰਵਾਈ ਬਾਰੇ ਕੀਤੇ ਗਏ ਨਵੇਂ ਖੁਲਾਸਿਆਂ ਤੋਂ ਬਾਅਦ ਪੰਥ ਸੇਵਕ ਸਖਸ਼ੀਅਤਾਂ ਨੇ ਇਕ ਮਹੱਤਵਪੁਰਨ ਸਾਂਝਾ ਬਿਆਨ ਜਾਰੀ ਕੀਤਾ ਹੈ। ਪੰਥ ਸੇਵਕ ਮੰਚ (ਵੈਬਸਾਈਟ) ਰਾਹੀਂ ਜਾਰੀ ਹੋਏ ਇਸ ਬਿਆਨ ਨੂੰ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਹੇਠਾਂ ਇੰਨ-ਬਿੰਨ ਛਾਪਿਆ ਜਾ ਰਿਹਾ ਹੈ।