(21 ਫਰਵਰੀ ਨੂੰ) ਜਾਰੀ ਕੀਤੇ ਇਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਕਤ ਅਦਾਰਿਆਂ ਦੀਆਂ ਤਖਤੀਆਂ ਅਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਬੋਲੀ ਵਿੱਚ ਲਿਖਣਾ ਲਾਜਮੀ ਕਰ ਦਿੱਤਾ ਗਿਆ ਹੈ
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਉੱਪਰ ਇੱਕ ਨਿੱਜੀ ਚੈਨਲ ਪੀ.ਟੀ.ਸੀ. ਦੀ ਅਜਾਰੇਦਾਰੀ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੀ ਭੂਮਿਕਾ ਇੱਕ ਵਾਰ ਮੁੜ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।
ਪੰਜਾਬ ਦੇ ਪੇਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਅਗਵਾਈ ਵਿੱਚ ਸਿੱਖ ਆਗੂਆਂ ਦੇ ਇੱਕ ਵਫਦ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ।
ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਤੇ ਆਪਣਾ ਹੱਕ ਜਿਤਾਉਣਾ ਗੁਰਬਾਣੀ ਦਾ ਘੋਰ ਨਿਰਦਾਰ ਹੈ।
ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਬਰਗਾੜੀ ਤੇ ਹੋਰਨਾਂ ਥਾਵਾਂ ਉੱਤੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੋਸ਼ੀਆਂ ਨੂੰ ਸਜਾ ਦੇ ਵਿਚ ਨਾਕਾਮ ਰਹੀ ਪੰਜਾਬ ਸਰਕਾਰ ਵਿਰੁਧ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ 51 ਜੀਆਂ ਦੇ ਜਥੇ ਵੱਲੋਂ ਪੰਜਾਬ ਸਰਕਾਰ ਵਿਚ ਮੰਤਰੀ ਤ੍ਰਿਪਤਰਜਿੰਦਰ ਸਿੰਘ ਬਾਜਵਾ ਦੇ ਕਾਦੀਆਂ ਸਥਿੱਤ ਘਰ ਦੇ ਬਾਹਰ ਧਰਨਾ ਲਾਇਆ ਗਿਆ।
ਆਮ ਆਦਮੀ ਪਾਰਟੀ ਦੇ ਆਗੂ ਤੇ ਦਾਖਾ ਹਲਕੇ ਤੋਂ ਐਮ. ਐਲ. ਏ. ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ।
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਲੇਖੇ ਉੱਤੇ ਪੰਜਾਬ ਵਿਧਾਨ ਸਭਾ ਵਿੱਚ ਹੋਈ ਬਹਿਸ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਵਿਧਾਇਕ ਤੇ ਵਜ਼ੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਦੇ ਜ਼ੁਲਮਾਂ ਦਾ ਚਿੱਠਾ ਖੋਲ੍ਹ ਕੇ ਵਿਧਾਨ ਸਭਾ ਵਿੱਚ ਰੱਖਿਆ ਤੇ ਪੰਜਾਬ ਦੇ ਇਸ ਬਦਨਾਮ ਪੁਲਿਸ ਅਫਸਰ ਨੂੰ ਸਾਫ ਸ਼ਬਦਾਂ ਵਿੱਚ ਕਾਲਤ ਕਰਾਰ ਦਿੰਦਿਆਂ ਉਸ ਦੀ ਗ੍ਰਿਫਤਾਰੀ ਲਈ ਠੋਸ ਕਦਮ ਚੁੱਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਿਆ।
ਕੋਟਕਪੂਰਾ: ਬਰਗਾੜੀ ਵਿੱਚ ਚੱਲ ਰਹੇ ‘ਇਨਸਾਫ਼ ਮੋਰਚਾ’ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਹੁੰਚ ਕੇ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਕੀਤੀ। ...