Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

UK Government

UK Government

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇੰਡੀਆ ਦੀਆਂ ਖੂਫੀਆ ਏਜੰਸੀਆਂ ਵੱਲੋਂ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦੇਸ਼ੀ ਧਰਤੀ 'ਤੇ ਸਿੱਖਾਂ ਨੂੰ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦਾ ਨਿਸ਼ਾਨਾ ਬਣਾਉਣ ਦੇ ਕਥਿਤ ਦੋਸ਼ਾਂ 'ਤੇ ਪਾਰਦਰਸ਼ਤਾ ਨਾਲ ਕਾਰਵਾਈ ਕੀਤੀ ਜਾਵੇ।
ਯੂਕੇ ਸੰਸਦ ਦੀ ਸਾਂਝੀ ਮਨੁੱਖੀ ਅਧਿਕਾਰ ਕਮੇਟੀ ਦੀ ਇੱਕ ਤਾਜ਼ਾ ਰਿਪੋਰਟ ਨੇ ਦੁਨੀਆ ਦੇ ਇੱਕ ਦਰਜਨ ਤੋਂ ਵੱਧ ਦੇਸ਼ਾਂ ਵੱਲੋਂ ਕੀਤੇ ਜਾ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) 'ਤੇ ਗੰਭੀਰ ਚਿੰਤਾ ਜਤਾਈ ਹੈ, ਜਿਸ ਵਿੱਚ ਭਾਰਤ ਵੀ ਸ਼ਾਮਲ ਹੈ।

ਲੰਡਨ: ਸਰਕਾਰਾਂ ਦੀ ਖੂਫੀਆ ਜਾਣਕਾਰੀ ਨੂੰ ਲੋਕਾਂ ਸਾਹਮਣੇ ਨਸ਼ਰ ਕਰਨ ਵਾਲੀ ਵੈਬਸਾਈਟ ਵਿਕੀਲੀਕਸ ਦੇ ਮੋਢੀ ਜੁਲੀਅਨ ਅਸਾਂਜੇ ਨੂੰ ਲੰਡਨ ਸਥਿਤ ਇਕੁਆਡੋਰ ਦੇਸ਼ ਦੀ ਅੰਬੈਸੀ ਤੋਂ ਕੱਢਿਆ ਜਾ ਸਕਦਾ ਹੈ ਜਿੱਥੇ ਉਹ 6 ਸਾਲਾਂ ਤੋਂ ਸ਼ਰਨ ਲੈ ਕੇ ਰਹਿ ਰਿਹਾ ਸੀ। ਇੰਡੀਅਨ ਐਕਸਪ੍ਰੈਸ ਨੇ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਛਾਪਿਆ ਹੈ ਕਿ ਇਕੁਆਡੋਰ ਦੇ ਰਾਸ਼ਟਰਪਤੀ ਲੇਨਿਨ […]

ਲੰਡਨ: ਬਰਤਾਨੀਆ ਦੀ ਸੰਸਦ ਦੇ 70 ਤੋਂ ਵੱਧ ਵਿਧਾਇਕਾਂ ਨੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਭਾਰਤ ਵਿਚ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਨੌਜਵਾਨ ਜਗਤਾਰ ਸਿੰਘ ਜੋਹਲ ਦੇ ਕੇਸ ਸਬੰਧੀ ਬਰਤਾਨੀਆ ਦੇ ਵਿਦੇਸ਼ ਸਕੱਤਰ ਵਲੋਂ ਬਰਤਾਨਵੀ ਸੰਸਦ ਵਿਚ ਬਿਆਨ ਜਾਰੀ ਕੀਤਾ ਜਾਵੇ। ਸਿੱਖ ਸਿਆਸਤ ਨੂੰ ਪ੍ਰਾਪਤ ਹੋਈ ਐਮਪੀ […]

ਲੰਡਨ: ਯੂ.ਕੇ ਦੀ ਪਾਰਲੀਮੈਂਟ ਵਿਚ ਚੱਲ ਰਹੀ ਇਕ ਬਹਿਸ ਦੌਰਾਨ ਯੂ.ਕੇ ਸਰਕਾਰ ਨੇ ਕਿਹਾ ਹੈ ਕਿ ਉਹ ਪੰਜਾਬ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੋਹਲ ਦਾ ਮਾਮਲਾ ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਅੱਗੇ ਚੁੱਕਣਗੇ। ਸਕੋਟਲੈਂਡ ਦਾ ਜੰਮਪਲ 30 ਸਾਲਾ ਸਿੱਖ ਨੌਜਵਾਨ ਜਗਤਾਰ ਸਿੰਘ ਜੋਹਲ ਜਦੋਂ ਪੰਜਾਬ ਵਿਆਹ ਕਰਾਉਣ ਲਈ ਆਇਆ ਹੋਇਆ ਸੀ ਤਾਂ ਪੰਜਾਬ ਪੁਲਿਸ […]

ਬਰਤਾਨੀਆ ਵਿੱਚ ਪਾਬੰਦੀਸ਼ੁਦਾ 25 ਜੱਥੇਬੰਦੀਆਂ ਵਿੱਚ ਤਿੰਨ ਸਿੱਖ ਜੱਥੇਬੰਦੀਆਂ ਵੀ ਸ਼ਾਮਲ ਹਨ। ਇਨ੍ਹਾਂ ਸਿੱਖ ਜੱਥੇਬੰਦੀਆਂ ‘ਤੇ ਖਾੜਕੂ ਸਰਗਰਮੀਆਂ ਨਾਲ ਸਬਧਿਤ ਹੋਣ ਕਰਕੇ ਪਾਬੰਦੀ ਲਾਈ ਗਈ ਹੈ। ਇਨ੍ਹਾਂ ਪਾਬੰਦੀਸ਼ੁਦਾ ਸਿੱਖ ਜੱਥੇਬੰਦੀਆਂ ਦੇ ਨਾਮ ਹਨ ਬੱਬਰ ਖਾਲਸਾ, ਸਿੱਖ ਯੂਥ ਫੈਡਰੇਸ਼ਨ ਤੇ ਖਾਲਿਸਤਾਨ ਜ਼ਿੰਦਾਬਾਦ।
ਬਰਤਾਨੀਆ ਵਿੱਚ ਰਾਜਸੀ ਸ਼ਰਣ ਲੈ ਕੇ ਰਹਿ ਰਹੇ ਸਿੱਖ ਭਾਈ ਪਰਮਜੀਤ ਸਿੰਘ ਪੰਮਾ ਦੇ ਮਾਮਲੇ ਦੀ 4 ਜਨਵਰੀ ਵਾਲੇ ਦਿਨ ਪੁਰਤਗਾਲ ਅਦਾਲਤ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੁਰਤਗਾਲ ਅਦਾਲਤ ਵੱਲੋਂ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਸੰਬੰਧੀ ਜਰੂਰੀ ਕਾਗਜ਼ਾਤ ਦਾਇਰ ਕਰਾਉਣ ਲਈ ਭਾਰਤ ਸਰਕਾਰ ਨੂੰ 22 ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।