ਦਲ ਖਾਲਸਾ ਦੇ ਆਗੂ ਭਾਈ ਮਨਮੋਹਣ ਸਿੰਘ ਖਾਲਸਾ ਦਾ ਕੱਲ੍ਹ (20 ਨਵੰਬਰ, 2017) ਨੂੰ ਅਕਾਲ ਚਲਾਣਾ ਹੋ ਗਿਆ ਸੀ। ਉਹਨਾਂ ਦੇ ਅਕਾਲ ਚਲਾਣੇ 'ਤੇ ਬਰਤਾਨੀਆ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਮੁਹਾਜ਼ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਕਰੇ ਕਿ ਉਸ ਵਲੋਂ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਕੋਲ ਪੇਸ਼ ਕਰਵਾਉਣ ਮਗਰੋਂ ਮਾਰ ਦਿੱਤੇ ਗਏ ਨੌਜਵਾਨ ਕੌਣ ਸਨ। ਕੈਪਟਨ ਨੂੰ ਭਾਰਤ ਦੀ ਸੁਪਰੀਮ ਕੋਰਟ ਵਿੱਚ ਇਕਬਾਲੀਆ ਬਿਆਨ ਦਰਜ ਕਰਵਾ ਕੇ ਇਹਨਾਂ ਸਿੱਖ ਨੌਜਵਾਨਾਂ ਦੇ ਕਾਤਲਾਂ ਖਿਲਾਫ ਮੁਕੱਦਮਾ ਦਰਜ ਕਰਵਉਣਾ ਚਾਹੀਦਾ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਰਬਾਰ ਸਾਹਿਬ ਆਮਦ ਮੌਕੇ ਸਿੱਖ ਸ਼ਰਧਾਲੂਆਂ ਨੂੰ ਬੁਰੀ ਤਰ੍ਹਾਂ ਤੰਗ ਪ੍ਰੇਸ਼ਾਨ ਕੀਤਾ ਗਿਆ, ਨਾਲ ਹੀ ਦਰਬਾਰ ਸਾਹਿਬ ਵਿੱਚ ਫੋਟੋ ਖਿੱਚਣ ਦੀ ਮਨਾਹੀ ਦੀ ਰੀਤ ਨੂੰ ਤੋੜਿਆ ਗਿਆ, ਸਿੱਖ ਮਰਿਆਦਾ ਦੇ ਉਲਟ ਬਾਦਲ ਪਰਿਵਾਰ ਵਲੋਂ ਰੱਜ ਕੇ ਚਮਚਾਗਿਰੀ ਕੀਤੀ ਗਈ। ਇਹ ਸੱਭ ਕੁੱਝ ਪੰਜਾਬ 'ਤੇ ਹਕੂਮਤ ਕਰ ਰਹੇ ਬਾਦਲ ਪਰਿਵਾਰ ਦੇ ਹੁਕਮਾਂ 'ਤੇ ਕੀਤਾ ਗਿਆ, ਜਿਸਦਾ ਖਮਿਆਜ਼ਾ ਉਸ ਨੂੰ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਤੇ ਅਕਾਲ ਪੁਰਖ ਦੀ ਦਰਗਾਹ ਵਿੱਚ ਹਰ ਹਾਲਤ ਵਿੱਚ ਭੁਗਤਣਾ ਪਵੇਗਾ।
ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਬੇਅਦਬੀ ਨਿਰੰਤਰ ਜਾਰੀ ਹੈ। ਹੁਣ ਤੱਕ ਗੁਰਬਾਣੀ ਦੀ ਬੇਅਦਬੀ 86 ਥਾਵਾਂ 'ਤੇ ਹੋ ਚੁੱਕੀ ਹੈ ਅਤੇ ਦੋਸ਼ੀ ਬਲਵਿੰਦਰ ਕੌਰ ਸਮੇਤ ਦੋ ਜਨਾਨੀਆਂ ਤੋਂ ਬਗੈਰ ਕਿਸੇ ਹੋਰ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ। ਦੋਸ਼ੀਆਂ ਨੂੰ ਗ੍ਰਿਫਤਾਰ ਵੀ ਨਹੀਂ ਕੀਤਾ ਗਿਆ ਜਦਕਿ ਕੁਰਾਨ ਦੀ ਬੇਅਦਬੀ ਕਰਨ ਵਾਲੇ 48 ਘੰਟਿਆਂ ਵਿੱਚ ਫੜੇ ਗਏ। ਪਿਛਲੇ ਸਾਲ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਮਗਰੋਂ ਪਤਰਿਆਂ ਨੂੰ ਦੋਖੀਆਂ ਨੇ ਗਲੀਆਂ ਵਿੱਚ ਖਿਲਾਰ ਦਿੱਤਾ, ਰੋਸ ਪ੍ਰਗਟ ਕਰਦੇ ਹੋਏ ਦੋ ਸਿੰਘ ਸ਼ਹੀਦ ਹੋ ਗਏ। ਸਿੱਖਾਂ ਦੀ ਮਾਨਸਿਕ ਪੀੜਾ ਅਤੇ ਕੌਮੀ ਦਰਦ ਦਾ ਵਿਸ਼ਾਲ ਇਕੱਠ "ਸਰਬੱਤ ਖਾਲਸਾ" ਦੇ ਨਾਮ ਹੇਠ ਹੋਇਆ ਜਿਸ ਵਿੱਚ ਭਾਈ ਜਗਤਾਰ ਸਿੰਘ ਹਾਵਾਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਜੋ ਕਿ ਸਿੱਖ ਸੰਘਰਸ਼ ਦੇ ਪਾਂਧੀਆਂ ਵਾਸਤੇ ਮਾਣ ਵਾਲੀ ਗੱਲ ਸੀ।