Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

United Akali Dal

United Akali Dal

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਬਿਆਨ ਜਾਰੀ ਕਰਕੇ ਉਨ੍ਹਾਂ ਸਿਆਸੀ ਦਲਾਂ ਦੀ ਨਿਖੇਧੀ ਕੀਤੀ ਹੈ ਜਿਹੜੀਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਆਪਣੇ ਸਿਆਸੀ ਹਿਤ ਲਈ ਵਰਤਣਾ ਚਾਹੁੰਦੀਆਂ ਹਨ। ਉਨ੍ਹਾਂ ਬਿਆਨ 'ਚ ਕਿਹਾ ਕਿ ਬਾਦਲ ਦਲ ਵਲੋਂ ਸ਼ੁਰੂ ਹੋਈ ਇਸ ਮਾੜੀ ਰਵਾਇਤ ਹੁਣ ਭਾਈ ਹਵਾਰਾ ਨੂੰ ਵਰਤਣ ਤਕ ਪੁੱਜ ਗਈ ਹੈ।
ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬਾਬਾ ਚਮਕੌਰ ਸਿੰਘ ਭਾਈ ਰੂਪਾ, ਜੋ ਯੂਨਾਈਟਿਡ ਅਕਾਲੀ ਦਲ ਦੇ ਧਾਰਮਿਕ ਵਿੰਗ ਦੇ ਮੁੱਖੀ ਹਨ, ਨੂੰ ਫ਼ਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਸਿੱਖ ਧਰਮ ਦੇ ਪ੍ਰਚਾਰ ਵਿਚ ਵਿਘਨ ਪਾਉਣ ਅਤੇ ਸਿੱਖ ਕੌਮ ਨੂੰ ਬਦਨਾਮ ਕਰਨ ਦੇ ਬਰਾਬਰ ਹੈ। ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਬਿਲਕੁਲ ਵੀ ਸਹਿਣ ਨਹੀਂ ਕਰਣਗੀਆਂ। ਜਿਨ੍ਹਾਂ ਪੁਲਿਸ ਅਫ਼ਸਰਾਂ ਨੇ ਇਹ ਕਾਰਵਾਈ ਕੀਤੀ ਹੈ ਉਹਨਾਂ ਵਿਰੁੱਧ ਪੰਥਕ ਜਥੇਬੰਦੀਆਂ ਨੂੰ ਮਜਬੂਰਨ ਸਖਤ ਕਦਮ ਚੁੱਕਣੇ ਪੈਣਗੇ।
ਸਾਲ 2017 ਦੀ ਹੋਣ ਜਾ ਰਹੀ ਚੋਣ ਲਈ ਵੱਖ-ਵੱਖ ਧਿਰਾਂ ਦੀਆਂ ਸਰਗਰਮੀਆਂ ਜੋਰਾਂ ਉੱਤੇ ਹਨ। ਇਸੇ ਤਹਿਤ ਯੂਨਾਈਟਡ ਅਕਾਲੀ ਦਲ ਦੇ ਸੱਦੇ ਤੇ ਬੁਲਾਈ ਗਈ ਆਰ. ਐਸ. ਐਸ. ਮੁਕਤ, ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਕਨਵੈਨਸ਼ਨ ਮੌਕੇ ਅੰਮ੍ਰਿਤਸਰ ਵਿਚ ਇਹ ਐਲਾਨ ਕੀਤਾ ਗਿਆ ਕਿ 30 ਸਤੰਬਰ 2016 ਤੀਕ ਪੰਜਾਬ ਵਿਚ ਨਵਾਂ ਰਾਜਸੀ ਬਦਲ ਦੇਣ ਦਾ ਐਲਾਨ ਕਰ ਦਿੱਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਯੁਨਾਇਟਿਡ ਅਕਾਲੀ ਦਲ "ਭ੍ਰਿਸ਼ਟਾਚਾਰ ਮੁਕਤ, ਨਸ਼ਾ ਮੁਕਤ, ਆਰ.ਐਸ.ਐਸ. ਮੁਕਤ ਪੰਜਾਬ" ਨਾਂ ਦਾ ਇਕ ਸੈਮੀਨਾਰ 9 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਕਰਨ ਜਾ ਰਹੇ ਹਨ। ਇਹ ਪ੍ਰੋਗਰਾਮ ਇਸ ਲਈ ਕਰਵਾਇਆ ਜਾ ਰਿਹਾ ਹੈ ਤਾਂ ਜੋ ਬਾਦਲ ਦਲ, ਭਾਜਪਾ ਅਤੇ 'ਆਪ' ਤੋਂ ਨਿਕਲੇ ਹੋਏ ਧੜਿਆਂ ਨਾਲ ਹੱਥ ਮਿਲਾਇਆ ਜਾ ਸਕੇ।
ਪੰਜਾਬ ਵਿੱਚ ਰਾਜਨੀਤਕ-ਚੇਤਨਤਾ ਦੀ ਹਨੇਰੀ ਵਗ ਰਹੀ ਹੈ। ਚੰਗਾ ਸ਼ਗਨ ਇਹ ਹੈ ਕਿ ਇਸ ਹਵਾ ਦਾ ਅਸਰ ਹੇਠਾਂ ਤਕ ਜਾ ਰਿਹਾ ਹੈ। ਇਸ ਨਵੇਂ ਰੁਝਾਨ ਦਾ ਨਤੀਜਾ ਇਹ ਹੋਵੇਗਾ ਕਿ ਸਭ ਤੋਂ ਉੱਪਰਲੀ ਸਿਆਸੀ ਛੱਤ ਉੱਤੇ ਬੈਠਣ ਵਾਲੇ ਹੇਠਾਂ ਬੈਠੇ ਆਮ ਲੋਕਾਂ ਨੂੰ ਕੀੜੇ-ਮਕੌੜੇ ਨਹੀਂ ਸਮਝ ਸਕਣਗੇ। ਹੁਣ ਉੱਪਰ ਵਾਲਿਆਂ ਉੱਤੇ ਜਵਾਬਦੇਹੀ ਦਾ ਭੈਅ, ਦਬਾਅ ਅਤੇ ਜ਼ਿੰਮੇਵਾਰੀ ਲਗਾਤਾਰ ਬਣੀ ਰਹੇਗੀ। ਉਨ੍ਹਾਂ ਨੂੰ ਸਹੀ ਅਰਥਾਂ ਵਿੱਚ ਲੋਕ ਨੁਮਾਇੰਦੇ ਬਣੇ ਰਹਿਣ ਦਾ ਸਬੂਤ ਦੇਣਾ ਪਵੇਗਾ। ਪੰਜਾਬ ਵਿੱਚ ਸਿਆਸੀ ਜਾਗ ਦਾ ਉਭਾਰ ਅਤੇ ਪ੍ਰਸਾਰ ਅਸਲ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਪਿੱਛੋਂ ਹੀ ਸ਼ੁਰੂ ਹੋ ਗਿਆ ਸੀ। ਜੇ ਰਤਾ ਹੋਰ ਪਿਛਾਂਹ ਵੱਲ ਮੁੜਾਂਗੇ ਤਾਂ ਇਸ ਚੇਤਨਾ ਦੀ ਰੂਪ-ਰੇਖਾ ਅਤੇ ਨਕਸ਼ ਧੁੰਦਲੇ ਰੂਪ ਵਿੱਚ ਪਾਰਲੀਮਾਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਹਾਸਲ ਕੀਤੀਆਂ ਵੋਟਾਂ ਤੋਂ ਹੀ ਪਰਗਟ ਹੋਣੇ ਸ਼ੁਰੂ ਹੋ ਗਏ ਸਨ। ਇਹ ਪਾਰਟੀ ਵੋਟਾਂ ਦੇ ਲਿਹਾਜ਼ ਨਾਲ 90 ਸਾਲ ਤੋਂ ਪੁਰਾਣੀ ਪਾਰਟੀ ਦੇ ਨਜ਼ਦੀਕ ਹੀ ਪਹੁੰਚ ਗਈ ਸੀ। ਇਸ ਤੋਂ ਬਾਅਦ ਹਾਕਮ ਅਕਾਲੀ ਦਲ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਇਟਿਡ ਅਕਾਲੀ ਦਲ ਵਲੋਂ ਪੰਜਾਬ ਵਿੱਚ 16 ਅਗਸਤ ਤੋਂ ਸ਼ੁਰੂ ਕੀਤੇ ਗਏ ‘ਨਸ਼ੇ ਭਜਾਓ ਪੰਜਾਬ ਬਚਾਓ’ ਚੇਤਨਾ ਮਾਰਚ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਗੁਰਦੁਆਰਾ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਭ ਤੋਂ ਇਸ ਚੇਤਨਾ ਮਾਰਚ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਮੌਜੂਦ ਸਨ।
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਅਸਥਾਨ ਬਾਬਾ ਬਕਾਲਾ ਦੀ ਧਰਤੀ 'ਤੇ ਹੋਈ ਸਿਆਸੀ ਕਾਨਫਰੰਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਨੇ 'ਸਰਬੱਤ ਖਾਲਸਾ 2016' ਅਤੇ 'ਸਰਕਾਰ-ਏ-ਖਾਲਸਾ' ਦੇ ਮਿਸ਼ਨ ਨੂੰ ਪੂਰਾ ਕਰਨ ਦਾ ਸੱਦਾ ਦਿੱਤਾ ਹੈ। ਸੰਗਤਾਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਹੁੰਦਿਆਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਅਤੇ ਵਿਸ਼ੇਸ਼ ਕਰਕੇ ਸਿੱਖਾਂ ਨੂੰ ਸੁਚੇਤ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 2017 ਲਈ ਜੋ ਪ੍ਰਮੁੱਖ ਰਾਜਨੀਤਕ ਪਾਰਟੀਆਂ ਸਬਜ਼ਬਾਗ ਵਿਖਾ ਰਹੀਆਂ ਹਨ ਉਹ ਨਾ ਤਾਂ ਪੰਜਾਬ ਦੇ ਹਿੱਤ ਵਿੱਚ ਹਨ ਤੇ ਨਾ ਹੀ ਪੰਥ ਦੇ ਹਿੱਤ ਵਿੱਚ।
ਯੂਨਾਈਟਿਡ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੋ-ਤਿੰਨ ਮੁਲਾਕਾਤਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਬਾਦਲਾਂ ਨੂੰ ਮਿਲਣਾ ਗੁਨਾਹ ਨਹੀਂ ਹੈ ਤਾਂ ਫਿਰ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਵੀ ਕੋਈ ਪਾਪ ਨਹੀਂ ਹੈ। ਭਾਈ ਮੋਹਕਮ ਸਿੰਘ ਨੇ ਪਾਰਟੀ ਦੀ ਹੋਈ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਿਹਾ ਕਿ ਜੇਕਰ ਦੋਵੇਂ ਬਾਦਲ ਉਨ੍ਹਾਂ ਨੂੰ ਮਿਲ ਕੇ ਅਤਿਵਾਦੀ ਨਹੀਂ ਹੋਏ ਤਾਂ ਫਿਰ ਕੇਜਰੀਵਾਲ ਨਾਲ ਉਨ੍ਹਾਂ ਦੀ ਮੁਲਾਕਾਤ ਨੂੰ ਖ਼ਾਲਿਸਤਾਨ ਨਾਲ ਜੋੜਣ ਦੀ ਕੀ ਤੁਕ ਹੈ।
ਮਾਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਕਾਂਡ ਵਿੱਚ ਗ੍ਰਿਫ਼ਤਾਰ ਮੁੱਖ ਦੋਸ਼ੀ ਵਿਜੇ ਕੁਮਾਰ ਬਾਰੇ ਜੁਡੀਸ਼ੀਅਲ ਜਾਂਚ ਦੀ ਮੰਗ ਕਰਦਿਆਂ ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਵੱਲੋਂ ਅਹਿਮ ਖ਼ੁਲਾਸਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਮਗਰੋਂ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਬਾਰੇ ਵੀ ਅਹਿਮ ਸੁਰਾਗ ਮਿਲ ਸਕਦੇ ਹਨ। ਭਾਈ ਗੁਰਦੀਪ ਸਿੰਘ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਨੇ ਉਮੀਦਵਾਰ ਨਵੰਬਰ 2016 ਦੇ ‘ਸਰਬੱਤ ਖ਼ਾਲਸਾ’ ਤੋਂ ਬਾਅਦ ਐਲਾਨਣ ਦੀ ਰਣਨੀਤੀ ਬਣਾਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।