ਲੰਡਨ: ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ...
ਚੰਡੀਗੜ੍ਹ: ਡਾ. ਬੀਆਰ ਅੰਬੇਦਕਰ ਦੇ ਜਨਮ ਦਿਨ ਸਬੰਧੀ ਸੰਯੁਕਤ ਰਾਸ਼ਟਰ (ਯੂ.ਐਨ) ਵਿਚ ਹੋ ਰਹੇ ਸਮਾਗਮ ਦੌਰਾਨ ਭਾਰਤ ਵਿਚ ਘੱਟਗਿਣਤੀਆਂ ਅਤੇ ਦਲਿਤਾਂ ਉੱਤੇ ਹੋ ਰਹੇ ਜ਼ੁਲਮਾਂ ...
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਵਖਰੇਵਿਆਂ ਦੀ ਸ਼ਾਨਦਾਰ ਉਦਾਹਰਣ ਵਜੋਂ ਜਾਣੇ ਜਾਂਦੇ ਕੈਨੇਡਾ ਦੇ 12 ਲੱਖ ਮੂਲਵਾਸੀਆਂ ਨੂੰ ‘ਅਪਮਾਨ, ਅਣਗੌਲੇ ਜਾਣ ਅਤੇ ਬਦਸਲੂਕੀ’ ਦਾ ਸਾਹਮਣਾ ਕਰਨਾ ਪਿਆ ਹੈ। ਦੁਨੀਆਂ ਕੈਨੇਡਾ ਤੋਂ ਆਸ ਕਰਦੀ ਹੈ ਕਿ ਇਸ ਦੇਸ਼ ਵੱਲੋਂ ਕੌਮਾਂਤਰੀ ਮਨੁੱਖੀ ਅਧਿਕਾਰਾਂ ਦੇ ਮਾਪਦੰਡ ਪੂਰਨ ਵਿੱਚ ਲਾਗੂ ਕੀਤੇ ਜਾਣ ਤੇ ਇਹੀ ਆਸ ਕੈਨੇਡਾ ਖ਼ੁਦ ਤੋਂ ਵੀ ਕਰਦਾ ਹੈ।
ਪਾਕਿਸਤਾਨ ਵਲੋਂ ਭਾਰਤ ਦੇ ਜਾਸੂਸ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਉਣ ਤੋਂ ਬਾਅਦ ਪੈਦਾ ਹੋਏ ਤਣਾਅ ਤੋਂ ਬਾਅਦ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਗੱਲਬਾਤ ਕਰਨੀ ਚਾਹੀਦੀ ਹੈ।
ਉੱਤਰ-ਪੱਛਮੀ ਸੂਬੇ ਇਡਲਿਬ ਵਿੱਚ ਮੰਗਲਵਾਰ ਨੂੰ ਇਕ ਸ਼ੱਕੀ ਗੈਸ ਹਮਲੇ, ਜੋ ਸੀਰੀਅਾ ਸਰਕਾਰ ਦੇ ਲੜਾਕੂ ਜਹਾਜ਼ਾਂ ਵੱਲੋਂ ਕੀਤਾ ਮੰਨਿਆ ਜਾ ਰਿਹਾ ਹੈ, ਵਿੱਚ ਅੱਠ ਸਾਲ ਤੋਂ ਘੱਟ ਉਮਰ ਦੇ ਗਿਆਰਾਂ ਬੱਚਿਆਂ ਸਮੇਤ ਘੱਟ ਤੋਂ ਘੱਟ 100 ਲੋਕ ਮਾਰੇ ਗਏ ਹਨ। ਇਹ ਜਾਣਕਾਰੀ ਬਾਗ਼ੀਆਂ ਦੇ ਕਬਜ਼ੇ ਵਾਲੇ ਇਸ ਇਲਾਕੇ ਦੇ ਮੈਡੀਕਲ ਵਰਕਰਾਂ ਅਤੇ ਜੰਗ ਨਿਗਰਾਨ ਨੇ ਦਿੱਤੀ ਹੈ। ਸੀਰਿਆਈ ਫ਼ੌਜ ਦੇ ਸੂਤਰਾਂ ਨੇ ਫ਼ੌਜ ਵੱਲੋਂ ਅਜਿਹੇ ਹਥਿਆਰ ਵਰਤੇ ਜਾਣ ਤੋਂ ਸਾਫ਼ ਇਨਕਾਰ ਕੀਤਾ ਹੈ। ਇਸੇ ਦੌਰਾਨ ਯੂਐਨ ਕਮਿਸ਼ਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਾਕਿਸਤਾਨ ਨੇ ਆਪਣੇ ਮੁਲਕ ’ਚ ਭਾਰਤ ਦੀ ਦਖ਼ਲਅੰਦਾਜ਼ੀ ਨਾਲ ਜੁੜਿਆ ਇਕ ਦਸਤਾਵੇਜ਼ ਸੰਯੁਕਤ ਰਾਸ਼ਟਰ ਦੇ ਨਵੇਂ ਬਣੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਜ਼ ਨੂੰ ਸੌਂਪਦਿਆਂ ਉਨ੍ਹਾਂ ਨੂੰ ਕਿਹਾ ਹੈ ਕਿ ਉਹ ਭਾਰਤੀ ਸਰਗਰਮੀਆਂ ਨੂੰ ਰੋਕਣ ’ਚ ਆਪਣੀ ਭੂਮਿਕਾ ਨਿਭਾਏ। ਪਾਕਿਸਤਾਨ ਦੀ ਸੰਯੁਕਤ ਰਾਸ਼ਟਰ ’ਚ ਸਥਾਈ ਪ੍ਰਤੀਨਿਧ ਮਲੀਹਾ ਲੋਧੀ ਨੇ ਸ਼ੁੱਕਰਵਾਰ ਨੂੰ ਸੰਯੁਕਤ ਰਾਸ਼ਟਰ ਮੁਖੀ ਨਾਲ ਮੁਲਾਕਾਤ ਦੌਰਾਨ ਇਹ ਦਸਤਾਵੇਜ਼ ਉਨ੍ਹਾਂ ਨੂੰ ਸੌਂਪੇ।
ਸਿੱਖ ਭਾਈਚਾਰੇ ਦੇ ਕਈ ਮੈਂਬਰਾਂ ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਤੇ ਪੰਜਾਬ ਵਾਸੀਆਂ ’ਤੇ ਇਸ ਦੇ ਅਸਰ ਬਾਰੇ ਆਪਣੀ ਚਿੰਤਾ ਜਾਹਰ ਕਰਦਿਆਂ ਸੰਯੁਕਤ ਰਾਸ਼ਟਰ ਹੈੱਡ ਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਬੀਤੇ ਦਿਨ ‘ਸੇਵ ਪੰਜਾਬ ਰੈਲੀ’ ਸਿੱਖਸ ਫਾਰ ਜਸਟਿਸ ਨੇ ਨਾਗਰਿਕ ਅਧਿਕਾਰ ਸਮੂਹਾਂ ਤੇ ਉੱਤਰੀ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨਾਲ ਮਿਲ ਕੇ ਕੀਤੀ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ, ਸੈਂਕੜਿਆਂ ਦੀ ਗਿਣਤੀ 'ਚ ਕਸ਼ਮੀਰੀਆਂ ਅਤੇ ਸਿੱਖਾਂ ਨੇ ਨਿਊਯਾਰਕ ਵਿਖੇ ਸੰਯੁਕਤ ਰਾਸ਼ਟਰ ਦੇ ਦਫਤਰ ਸਾਹਮਣੇ ਭਾਰਤੀ ਦਲਾਂ ਵਲੋਂ ਕਸ਼ਮੀਰੀ ਨੌਜਵਾਨਾਂ ਦੇ ਕਤਲਾਂ ਦੇ ਖਿਲਾਫ ਮੁਜਹਰਾ ਕੀਤਾ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਸੰਯੁਕਤ ਰਾਸ਼ਟਰ ਦੇ ਮੁਖੀ ਬਾਨ ਕੀ ਮੂਨ ਨੂੰ ਚਿੱਠੀ ਲਿਖ ਕੇ ਯਾਦ ਕਰਵਾਇਆ ਕਿ ਜੋ ਤੁਸੀਂ ਸ੍ਰੀਲੰਕਾ ਨਾਲ ਕੀਤਾ ਉਹ ਭਾਰਤ ਨਾਲ ਵੀ ਕੀਤਾ ਜਾਵੇ। ਦਲ ਖ਼ਾਲਸਾ ਨੇ ਚਿੱਠੀ 'ਚ ਕਿਹਾ ਕਿ ਭਾਰਤ ਵਿਚ ਜੋ ਸਿੱਖਾਂ, ਕਸ਼ਮੀਰੀਆਂ ਅਤੇ ਹੋਰ ਘੱਟਗਿਣਤੀਆਂ ਨਾਲ ਪਿਛਲੇ ਚਾਰ ਦਹਾਕਿਆਂ ਤੋਂ ਹੋ ਰਿਹਾ ਹੈ ਉਸ 'ਤੇ ਕੌਮਾਂਤਰੀ ਸੰਸਥਾ ਸੰਯੁਕਤ ਰਾਸ਼ਟਰ ਨੇ ਕਿਉਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨਸਾਫ ਲਈ "ਹਮੇਸ਼ਾ ਲਈ ਇੰਤਜ਼ਾਰ" ਨਹੀਂ ਕੀਤਾ ਜਾ ਸਕਦਾ।
ਸੰਯੁਕਤ ਰਾਸ਼ਟਰ ਸੰਘ ਦੇ ਸਾਬਕਾ ਸਕੱਤਰ ਜਨਰਲ ਅਤੇ ਮਿਸਰ ਦੇ ਬਜੁਰਗ ਕੂਟਨੀਤਕ ਬੁਤਰਸ ਘਾਲੀ ਅੱਜ ਅਕਾਲ ਚਲਾਣਾ ਕਰ ਰਗੇ ਹਨ। ਉਹ 1992 ਵਿਚ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਬਣੇ, ਉਹ 93 ਸਾਲਾਂ ਦੇ ਸਨ ।
Next Page »