ਸਿੱਖ ਜੱਥੇਬੰਦੀ ਦਲ ਖਾਲਸਾ ਨੇ ਪੁਲਿਸ ਦੇ ਸਾਬਕਾ ਕੈਟ ਗੁਰਮੀਤ ਪਿੰਕੀ ਵੱਲੋਂ 1984 ਤੋਂ ਲੈਕੇ ਸਿੱਖਾਂ ਦੀਆਂ ਪੁਲਿਸ ਹਿਰਾਸਤ ਵਿੱਚ ਹੋਈਆਂ ਮੌਤਾਂ ਅਤੇ ਝੂਠੇ ਪੁਲਿਸ ਮੁਕਾਬਲ਼ਿਆਂ ਵਿੱਚ ਮਾਰਨ ਦੇ ਕੀਤੇ ਇਕਬਾਲ ਦੀ ਜਾਂਚ ਲਈ ਸੰਯੁਕਤ ਰਾਸ਼ਟਰ ਅਤੇ ਯੂਰਪ ਪਾਰਲੀਮੈਂਟ ਤੱਕ ਪਹੂੰਚ ਕਰਕੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਕੌਸਲ ਦੀ ਨਿਗ੍ਹਾ ਹੇਠ ਇੱਕ ਅੰਤਰਰਾਸ਼ਟਰੀ ਕਮਿਸ਼ਨ ਕਾਇਮ ਕੀਤਾ ਜਾਵੇ।
ਸੱਚ ਨੂੰ ਉਜਾਗਰ ਕਰਨ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਮੰਤਵ ਨਾਲ, ਦਲ ਖਾਲਸਾ ਨੇ ਯੂਰਪੀਅਨ ਪਾਰਲੀਅਮੈਂਟ ਅਤੇ ਸੰਯੁਕਤ ਰਾਸ਼ਟਰ ਨੂੰ ਕਿਹਾ ਹੈ ਕਿ ਉਹ ਅੰਤਰਰਾਸ਼ਟਰੀ ਜਾਂਚ ਕਮਿਸ਼ਨ ਦਾ ਗਠਨ ਕਰਨ ਤਾਂ ਜੋ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਵਲੋਂ ਕੀਤੇ ਗਏ ਖੁਲਾਸਿਆਂ ਦੀ ਰੌਸ਼ਨੀ ਵਿੱਚ ਪੁਲਿਸ ਅਤੇ ਸੁਰਖਿਆ ਦਸਤਿਆਂ ਵਲੋਂ ਗੈਰ-ਕਾਨੂੰਨੀ ਢੰਗ ਨਾਲ ਤਸ਼ਦਦ ਤੋਂ ਬਾਅਦ ਫਰਜੀ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖਾਂ ਦੀ ਕੌੜੀ ਸੱਚਾਈ ਸਾਹਮਣੇ ਆ ਸੱਕੇ।
ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੁਲਿਸ ਅਫਸਰ ਸੁਮੇਧ ਸੈਣੀ ਉਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਬੇਤਹਾਸ਼ਾ ਵਿਸ਼ਵਾਸ ਕਰਨ ‘ਤੇ ਦਲ਼ ਖਾਲਸਾ ਨੇ ਬਾਦਲਾਂ ਨੂੰ ਕਰੜੇ ਹੱਥੀਂ ਲੈਦਿਆਂ ਕਿਹਾ ਕਿ ਪੁਲਿਸ ਕੈਟ ਗੁਰਮੀਤ ਪਿੰਕੀ ਵੱਲੌਂ ਆਪਣੇ ਸਾਬਕਾ ਮਾਲਕਾਂ ਦੀਆਂ ਕਰਤੂਤਾਂ ਦਾ ਜੋ ਪਰਦਾਫਾਸ਼ ਕੀਤਾ ਹੈ, ਉਸ ਬਾਰੇ ਬਾਦਲਾਂ ਸਮੇਤ ਪੰਜਾਬ ਦਾ ਹਰ ਬਸ਼ਿੰਦਾ ਜਾਣਦਾ ਹੈ।
ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਵੱਖ-ਵੱਖ ਥਾਂਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਉਸਤੋਂ ਬਾਅਦ ਸਿੱਖ ਸੰਗਤਾਂ ‘ਤੇ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਵਿੱਚ ਦੋ ਸਿੱਖਾਂ ਦੇ ਸ਼ਹੀਦ ਹੋਣ ਅਤੇ ਸਰਕਾਰ ਵੱਲੋਂ ਇਸ ਸਮੁੱਚੇ ਘਟਨਾਕ੍ਰਮ ‘ਤੇ ਅਪਣਾਏ ਜਾ ਰਹੇ ਰਵੱਈਏ ਖਿਲਾਫ ਅਮਰੀਕ, ਕੈਨੇਡਾ ਅਤੇ ਯੂਰਪ ਭਰ ਦੀਆਾ ਸਿੱਖ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਲਾਗਿਨਥਾਲ ਸਵਿਟਜ਼ਰਲੈਂਡ ਦੇ ਆਗੂ ਮਾ:ਕਰਨ ਸਿੰਘ, ਭਾਈ ਹਰਵਿੰਦਰ ਸਿੰਘ ਖਾਲਸਾ ਅਤੇ ਭਾਈ ਦਵਿੰਦਰਜੀਤ ਸਿੰਘ ਸਿੱਖ ਫੈਡਰੇਸ਼ਨ ਯੂ.ਕੇ. ਦੇ ਉੱਦਮ ਸਦਕਾ ਸਵਿਟਜ਼ਰਲੈਂਡ ਦੇ ਸ਼ਹਿਰ ਜਨੇਵਾ ਵਿਖੇ ਯੂ.ਐਨ.ਓ. ਦੇ ਦਫ਼ਤਰ ਸਾਹਮਣੇ ਸ਼ਾਤਮਈ ਰੋਸ ਮੁਜ਼ਾਹਰਾ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਕੀਤਾ ਗਿਆ ।
ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮਾਹਿਰਾਂ ਨੇ ਭਾਰਤ ਨੂੰ ਮੌਤ ਦੀ ਸਜ਼ਾ ਬਿਲਕੁਲ ਖਤਮ ਕਰਨ ਦੀ ਸਿਫਾਰਸ਼ ਕੀਤੀ ਹੈ।ਸੰਯੁਕਤ ਰਾਸ਼ਟਰ 'ਚ ਮੌਤ ਦੀ ਸਜ਼ਾ ਦੇਣ ਦੇ ਨਿਆਂਇਕ ਮਾਮਲਿਆਂ ਦੇ ਵਿਸ਼ੇਸ਼ ਪ੍ਰਤੀਨਿਧੀ ਕ੍ਰਿਸਟੋਫ ਹੇਂਸ ਤੇ ਜੁਆਨ ਮੇਂਦੇਜ ਨੇ ਭਾਰਤੀ ਕਾਨੂੰਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਸਵਾਗਤ ਕੀਤਾ ਹੈ ।
ਸਿੱਖਾਂ ਦਾ ਇਕ ਵਫਦ ਦਲ ਖਾਲਸਾ ਦੀ ਅਗਵਾਈ ਹੇਠ ਸੰਯੁਕਤ ਰਾਸ਼ਟਰ ਸੰਗਠਨ ਜਨੇਵਾ ਵਿਖੇ ਮਨੁੱਖੀ ਅਧਿਕਾਰਾਂ ਦੇ ਹਾਈ ਕਮਿਸ਼ਨਰ ਦੇ ਦਫਤਰ ਦੇ ਅਧਿਕਾਰੀ ਨੂੰ ਮਿਲਿਆ।ਮਨੁੱਖੀ ਅਧਿਕਾਰ ਲਈ ਹਾਈ ਕਮਿਸ਼ਨਰ ਦੇ ਦਫਤਰ ਹਾਈ ਕਮਿਸ਼ਨਰ ਦੀ ਸੈਕਟਰੀ ਨਾਲ ਭਾਰਤ ਵਿਚ ਹੋ ਰਹੀ ਯੋਜਨਾਬੰਦ ਤਰੀਕੇ ਨਾਲ ਸਿੱਖਾਂ ਦੀ ਨਸਲਕੁਸ਼ੀ ਵਾਰੇ ਵਿਚਾਰਾਂ ਕੀਤੀਆਂ ਅਤੇ ਮੰਗ ਪੱਤਰ ਦਿੱਤਾ।
ਭਾਰਤ ਸਰਕਾਰ ਵੱਲੋਂ ਮੁੰਬਈ 'ਚ ਹੋਏ 1993 ਦੇ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਮਨ ਨੂੰ ਬੀਤੇ ਦਿਨ ਫਾਂਸੀ ਦਿੱਤੇ ਜਾਣ ਬਾਅਦ ਸੰਯੁਕਤ ਰਾਸ਼ਟਰ ਸਕੱਤਰ ਜਨਰਲ ਬਾਨ ਕੀ ਮੂਨ ਨੇ ਮੌਤ ਦੀ ਸਜ਼ਾ iਖ਼ਲਾਫ ਆਪਣਾ ਪੁਰਾਣਾ ਸਟੈਂਡ ਦੁਹਰਾਇਆ ਹੈ ।
ਬੋਸਨੀਆ ਜੰਗ ਦੌਰਾਨ ਸਰੇਬਰੇਨੀਕਾ ਵਿਚ ਹੋਈ ਮੁਸਲਮਾਨਾਂ ਦੀ ਨਸਲਕੁਸ਼ੀ ਸਬੰਧੀ ਸੰਯੁਕਤ ਰਾਸ਼ਟਰ ਵਿੱਚ ਪੇਸ਼ ਮਤੇ ਉੱਤੇ ਰੂਸ ਨੇ ਵੀਟੋ ਤਾਕਤ ਦੀ ਵਰਤੋਂ ਕਰਦਿਆਂ ਰੋਕ ਲਗਾ ਦਿੱਤੀ। ਬੋਸਨੀਆ ਜੰਗ (1992-95) ਦੌਰਾਨ ਸਰਬ ਫੌਜਾਂ ਵੱਲੋਂ 11 ਜੁਲਾਈ 1995 ਨੂੰ ਸਰੇਬਰੇਨੀਕਾ ਵਿੱਚ ਸੰਯੂਕਤ ਰਾਸ਼ਟਰ ਦੇ ਸ਼ਰਨਾਰਥੀ ਕੈਂਪ ਵਿੱਚ ਸ਼ਰਨ ਲਈ ਬੈਠੇ 8000 ਮੁਸਲਿਮ ਸ਼ਰਨਾਰਥੀਆਂ 'ਤੇ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਯੂਨੈਸਕੋ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਦੇਣ ਦੀ ਤਜਵੀਜ਼ ਦਾ ਯੂ,ਕੇ ਦੀਆਂ ਪੰਥਕ ਜਥੇਬੰਦੀਆਂ ਵਲੋਂ ਸਖਤ ਵਿਰੋਧ ਕਰਦਿਆਂ ਯੂਨੈਸਕੋ ਦੇ ਚੇਅਰਪਰਸਨ ਪ੍ਰੈਫਸਰ ਮਾਰੀਆ ਬੋਮਰ ਪੱਤਰ ਲਿਖਿਆ ਗਿਆ ਹੈ ।ਜਿਸ ਵਿੱਚ ਸਪੱਸ਼ਟ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਰਵਉੱਚ ਰਾਜਨੀਤਕ ਅਸਥਾਨ ਹੈ ਜਿੱਥੋਂ ਸਿੱਖ ਕੌਮ ਦੇ ਫੈਸਲੇ ਲਏ ਜਾਂਦੇ ਹਨ ।
ਪਿੱਛਲੇ ਤਿੰਨ ਦਹਾਕਿਆਂ ਵਿੱਚ ਪਮਜਾਬ ਵਿੱਚ ਸੁਰੱਖਿਆ ਦਸਤਿਆਂ ਅਤੇ ਪੰਜਾਬ ਪੁਲਸਿ ਵੱਲੋਂ ਕਤਿੇ ਵੱਡੇ ਪੱਧਰ ‘ਤੇ ਮਨੁੱਖੀ ਹੱਕਾਂ ਦੇ ਘਾਣ ਬਾਰੇ ਦਲ ਖ਼ਾਲਸਾ ਦੇ ਨੁਮਾਇੰਦੇ ਮਨਮੋਹਨ ਸਿੰਘ ਖ਼ਾਲਸਾ, ਪਿ੍ਤਪਾਲ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ ਨੇ ਸਵਿਟਜ਼ਰ ਲੈਂਡ ਦੇ ਜਨੇਵਾ ਸ਼ਹਿਰ 'ਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਦੀ ਸੀਨੀਅਰ ਸਲਾਹਕਾਰ ਬੀਬੀ ਕਾਤੀਆ ਸ਼ਰੀਜੀ ਨੂੰ ਮਿਲ ਕੇ ਪੰਜਾਬ 'ਚ ਹੋਏ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਯਾਦ ਪੱਤਰ ਦਿੱਤਾ ।
« Previous Page — Next Page »