ਦਲ ਖ਼ਾਲਸਾ ਵੱਲੋਂ 3 ਨਵੰਬਰ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਕੀਤੀ 'ਹੱਕ ਤੇ ਇਨਸਾਫ ਰੈਲੀਬਾਰੇ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਆਪੋ-ਆਪਣੀ ਕੌਮ ਦੀ ਆਜ਼ਾਦੀ ਲਈ ਜੱਦੋ-ਜਹਿਦ ਕਰ ਰਹੀਆਂ ਘੱਟ-ਗਿਣਤੀਆਂ ਨਾਲ ਸਬੰਧਿਤ ਸੰਘਰਸ਼ੀਲ ਧਿਰਾਂ ਇਕ ਸਟੇਜ 'ਤੇ ਇਕੱਠੀਆਂ ਹੋਈਆਂ ਹਨ।
ਅਮਰੀਕਾ ਵਿੱਚ ਸਿੱਖ ਹਿੱਤਾਂ ਲਈ ਕੰਮ ਕਰਦੀ ਸਿੱਖ ਜੱਥੇਬੰਦੀ ਸਿੱਖੳ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਦੱਸਿਆ ਕਿ ਪਹਿਲੀ ਵਾਰੀ 30 ਸਾਲਾਂ ਬਾਅਦ ਸੰਯੁਕਤ ਰਾਸ਼ਟਰ ਨੇ ਨਿਊਯਾਰਕ ਸਥਿਤ ਦਫ਼ਤਰ ਵਿਚ ਯੂ. ਐਨ. ਹਾਈ ਕਮਿਸ਼ਨ ਫਾਰ ਹਿਊਮਨ ਰਾਈਟਸ ਵੱਲੋਂ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸਬੂਤ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ।
ਅਮਰੀਕਾ ਵਿੱਚ ਸਿੱਖ ਹਿੱਤਾਂ ਲਈ ਸਰਗਰਮ ਮਨੁੱਖੀ ਅਧਿਕਾਰ ਜਥੇਬੰਦੀ ਸਿੱਖਸ ਫਾਰ ਜਸਟਿਸ ਵੱਲੋਂ 1984 ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਪਿਛਲੇ 30 ਸਾਲਾਂ ਤੋਂ ਇਨਸਾਫ਼ ਤੋਂ ਲਗਾਤਾਰ ਕੀਤੇ ਜਾ ਰਹੇ ਇਨਕਾਰ ਅਤੇ ਦੋਸ਼ੀਆਂ ਦੀ ਪੁਸ਼ਤਪਨਾਹੀ ਨੂੰ ਜਗ ਜ਼ਾਹਿਰ ਕਰਨ ਲਈ ਅਮਰੀਕਾ ਸਥਿਤ ਮਨੁੱਖੀ ਅਧਿਕਾਰ ਜਥੇਬੰਦੀ ਸਿੱਖਸ ਫਾਰ ਜਸਟਿਸ ਵੱਲੋਂ ਨਿਊਯਾਰਕ ਦੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਅੱਗੇ 7 ਨਵੰਬਰ ਨੂੰ ਇੱਕ ਇਕੱਠ ਹੋਵੇਗਾ।
ਭਾਰਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਦੋ ਸਿੱਖਾਂ ਭਾਈ ਬੇਅੰਤ ਸਿੰਘ ਅਤੇ ਭਾਈ ਸਤਵੰਤ ਸਿੰਘ ਵੱਲੋਂ ਕਤਲ ਕਰਨ ਤੋਂ ਬਾਅਦ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋਈ ਸਿੱਖ ਨਸਲਕੁਸ਼ੀ ਵਿੱਚ ਇਨਸਾਫ ਪ੍ਰਾਪਤੀ ਲਈ ਪੰਜਾਬ ਦੀ ਇਕ ਪੀੜਤ ਸਿੱਖ ਬੀਬੀ ਅਮਰੀਕਾ ਜਾ ਕੇ ਯੂ. ਐਨ. ਓ. (ਸੰਯੁਕਤ ਰਾਸ਼ਟਰ) ਅੱਗੇ 'ਭਾਰਤੀ ਸਿੱਖ ਕਤਲੇਆਮ' ਦੀ ਰਿਪੋਰਟ ਰੱਖੇਗੀ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਹੋਰਨਾਂ ਸੂਬਿਆਂ 'ਚ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੇਣ 'ਚ ਅਸਫਲ ਰਹਿਣ ਵਾਲੇ ਭਾਰਤ ਨੂੰ ਸੰਯੁਕਤ ਰਾਸ਼ਟਰ ਦੀ ਕਚਹਿਰੀ ਵਿਚ ਖੜਾ ਕਰਨ ਲਈ ਦਲ ਖਾਲਸਾ ਸਮੇਤ ਹੋਰਨਾਂ ਪੰਥਕ ਜੱਥੇਬੰਦੀਆਂ ਅਤੇ ਦੇਸ਼ ਭਰ ਵਿਚ ਹਕੂਮਤਾਂ ਦੀਆਂ ਧੱਕੇਸ਼ਾਹੀਆਂ ਵਿਰੁੱਧ ਸੰਘਰਸ਼ ਕਰਨ ਵਾਲੀਆਂ ਵੱਖ ਵੱਖ ਕੌਮਾਂ ਦੇ ਨੁਮਾਇੰਦਿਆਂ ਵੱਲੋਂ ਦਿੱਲੀ ਵਿਖੇ ਸਥਿਤ ਸੰਯੁਕਤ ਰਾਸ਼ਟਰ ਦੇ ਦਫ਼ਤਰ ਵਿਚ ਯਾਦ ਪੱਤਰ ਸੌਾਪਿਆ ।
ਕਸ਼ਮੀਰ ਦਾ ਮਸਲਾ ਭਾਰਤ ਅਤੇ ਪਾਕਿਸਤਾਨ ਵਿੱਚਕਾਰ 1947 ਤੋਂ ਹੀ ਤਣਾਅ ਦਾ ਕਾਰਣ ਬਣਿਆ ਹੋਇਆ ਹੈ।ਭਾਰਤ ਕਸ਼ਮੀਰ ਨੂੰ ਆਪਣਾ ਅਟੁੱਟ ਅੰਗ ਦੱਸਦਾ ਹੈ ਅਤੇ ਪਾਕਿਸਤਾਨ ਇਸ ਤੇ ਕਬਜ਼ਾ ਕਰਨਾ ਚਾਹੁੰਦਾ ਹੈ ਜਦਕਿ ਕਸ਼ਮੀਰੀ ਮੁਸਲਮਾਨ ਇੱਕ ਖੁਦਮੁਖਿਤਿਆਰੀ ਚਾਹੁੰਦੇ ਹਨ।
ਜਨੇਵਾ (ਨਵੰਬਰ 11, 03, 2013): ਸਿੱਖਸ ਫਾਰ ਜਸਟਿਸ, ਹੋਰਨਾਂ ਸਿੱਖ/ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਅਤੇ ਨਵੰਬਰ 1984 ਦੀ ਨਸਲਕੁਸ਼ੀ ਦੇ ਪੀੜਤਾਂ ਵੱਲੋਂ ਜੋ ਪਟੀਸ਼ਨ ਕੌਮਾਂਤਰੀ ਪੰਚਾਇਤ (ਸੰਯੁਕਤ ਰਾਸ਼ਟਰ) ਦੀ ਮਨੁੱਖੀ ਹੱਕ ਕੌਂਸਲ ਵਿਚ ਪਾਈ ਗਈ ਹੈ ਉਸ ਦੀ ਤਸਦੀਕਸ਼ੁਦਾ ਨਕਲ ਸਿੱਖ ਸਿਆਸਤ ਨਿਊਜ਼ ਕੋਲ ਮੌਜੂਦ ਹੈ, ਜੋ ਪਾਠਕਾਂ ਦੀ ਜਾਣਕਾਰੀ ਲਈ ਹੇਠਾਂ ਸਾਂਝੀ ਕੀਤੀ ਜਾ ਰਹੀ ਹੈ:
ਅੰਮ੍ਰਿਤਸਰ, ਪੰਜਾਬ (ਅਕਤੂਬਰ 10, 2013): ਸਿੱਖ ਸਿਆਸਤ ਨਿਊਜ਼ ਨੂੰ ਭੇਜੀ ਜਾਣਕਾਰੀ ਵਿਚ ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਬਿੱਟੂ ਨੇ ਦੱਸਿਆ ਹੈ ਕਿ ਦਲ ਖਾਲਸਾ ਵੱਲੋਂ ਸੰਯੁਕਤ ਰਾਸ਼ਟਰ ਦੀ ਮਹਿਲਾ ਜਥੇਬੰਦੀ “ਯੂ. ਐਨ. ਵੂਮੈਨ” ਨੂੰ ਇਕ ਪੱਤਰ ਲਿਖ ਕੇ ਇਸ ਸੰਸਥਾ ਨੂੰ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀਆਂ ਪੀੜਤ ਬੀਬੀਆਂ ਦੀ ਬਾਤ ਪੁੱਛਣ ਦੀ ਗੁਹਾਰ ਲਗਾਈ ਗਈ ਹੈ।
ਚੰਡੀਗੜ੍ਹ (10 ਮਾਰਚ 2011): ਹਰਿਆਣਾ ਦੇ ਜਿਲਾ ਰਿਵਾੜੀ ਵਿਚ ਸਥਿਤ ਪਿੰਡ ਹੋਂਦ-ਚਿੱਲੜ, ਜੋ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਸਮੇਂ ਵਾਪਰੇ ਹੋਂਦ ਕਤਲੇਆਮ ਵਿਚ ਤਬਾਹ ਕਰ ਦਿਤਾ ਗਿਆ ਸੀ, ਦੀਆਂ ਖੰਡਰ ਬਣ ਚੁੱਕੀਆਂ ਇਮਾਰਤਾਂ ਦੀ ਸਾਂਭ ਸੰਭਾਲ ਕਰਨ ਲਈ ਸਿਖਸ ਫਾਰ ਜਸਟਿਸ ਨੇ ਸੰਯੁਕਤ ਰਾਸ਼ਟਰ ਦੀ ਸੰਸਥਾ ਯੂਨੈਸਕੋ ਤੱਕ ਪਹੁੱਚ ਕੀਤੀ ਹੈ। ਯੂਨੈਸਕੋ ਵੱਲੋਂ ਦੁਨੀਆਂ ਦੀਆਂ ਇਤਿਹਾਸਕ ਤੇ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਕੀਤੀ ਜਾਂਦੀ ਹੈ...
ਅੰਮ੍ਰਿਤਸਰ (6 ਜਨਵਰੀ 2011 - ਪੰਜਾਬ ਨਿਊਜ਼ ਨੈਟ.): ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪੰਜਾਬ ਨਿਊਜ਼ ਨੈਟਵਰਕ ਨੂੰ ਭੇਜੇ ਗਏ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਅਤੇ ਅਮਰੀਕਾ ਸਥਿਤ ਮਨੁੱਖੀ ਅਧਿਕਾਰ ਸੰਸਥਾ ਸਿਖਸ ਫਾਰ ਜਸਟਿਸ ਵਲੋਂ ਸਿਖ ਨਸਲਕੁਸ਼ੀ ਨਾਲ ਸਬੰਧਤ ਤੱਥ, ਅੰਕੜੇ, ਦਸਤਾਵੇਜ਼ ਤੇ ਸਬੂਤ ਇਕੱਠੇ ਕਰਨ ਲਈ ‘ਸਿਖ ਇਨਸਾਫ ਲਹਿਰ’ ਦਾ ਆਗਾਜ਼ ਕੀਤਾ ਗਿਆ ਹੈ। ਇਹ ਤੱਥ, ਅੰਕੜੇ ਤੇ ਸਬੂਤ ਨਵੰਬਰ 2011 ਵਿਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਅੱਗੇ ਦਾਇਰ ਕੀਤੀ ਜਾਣ ਵਾਲੀ ‘1503 ਪਟੀਸ਼ਨ’ ਦੇ ਨਾਲ ਦਾਇ੍ਰਰ ਕੀਤੇ ਜਾਣਗੇ।
« Previous Page — Next Page »