Tag Archive "united-sikh-mission"

ਯੂਨਾਈਟਿਡ ਸਿੱਖ ਮਿਸ਼ਨ ਵੱਲੋਂ ਫਿਲਮ “ਨਾਨਕ ਸ਼ਾਹ ਫਕੀਰ” ਦੇ ਵਿਰੋਧ ਵਿੱਚ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤਾ ਮੰਗ ਪੱਤਰ

ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ 'ਤੇ ਫਿਲਮ ਨਿਰਮਾਤਾ ਹਰਿੰਦਰ ਸਿੱਕਾ ਵੱਲੋ ਬਣਾਈ ਗਈ ਫਿਲਮ "ਨਾਨਕ ਸ਼ਾਹ ਫਕੀਰ" ਦੇ ਵਿਰੋਧ ਵਿੱਚ ਲੱਗਭੱਗ ਸਮੁੱਚੀ ਕੌਮ ਇੱਕਮੁੱਠ ਹੋਕੇ ਆਵਾਜ਼ ਉਠਾਈ ਹੈ ਅਤੇ ਸਿੱਖ ਕੌਮ ਵੱਲੋਂ ਥਾਂ-ਥਾਂ ਇਸ ਫਿਲਮ ਵਿਰੁੱਧ ਰੋਸ ਮੁਜ਼ਾਹਰੇ, ਪਰਦ੍ਰਸ਼ਨ ਕਰਕੇ ਸਰਕਾਰ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।