ਲੱਦਾਖ ਖੇਤਰ ਵਿੱਚ ਭਾਰਤ ਅਤੇ ਚੀਨ ਦਰਮਿਆਨ ਸਰਹੱਦ ਦਾ ਮਾਮਲਾ ਕਰੀਬ ਇੱਕ ਮਹੀਨੇ ਤੋਂ ਗਰਮਾਇਆ ਹੋਇਆ ਹੈ। ਇਸ ਦੌਰਾਨ ਦੋ ਵਾਰ (5 ਅਤੇ 9 ਮਈ ਨੂੰ) ਦੋਵਾਂ ਮੁਲਕਾਂ ਦੇ ਫੌਜੀ ਆਪੋ ਵਿੱਚੀ ਹੱਥੋਂ ਪਾਈ ਵੀ ਹੋ ਹਟੇ ਹਨ।
ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ ਘੱਟ-ਗਿਣਤੀ ਕੌਮਾਂ ਵਿਰੁੱਧ ਉੁਹ ਜੋ ਕੁਝ ਵੀ ਕਰਦਾ ਹੈ ਉਸਦਾ ਅੰਦਰੂਨੀ ਮਾਮਲਾ ਹੈ, ਨੂੰ ਮੁਢੋ ਰੱਦ ਕਰਨ ਅਤੇ ਸਰਗਰਮ ਦਖਲਅੰਦਾਜੀ ਕਰਕੇ ਜਿਥੇ ਮੋਦੀ ਹਕੂਮਤ ਨੂੰ ਦੁਨੀਆਂ ਸਾਹਮਣੇ ਜੁਆਬਦੇਹ ਬਨਾਉਣ ਉੱਥੇ ਪ੍ਰਭੂਸਤਾ ਸੰਪੰਨ ਸਵੈ-ਰਾਜ ਲਈ ਲੜ ਰਹੀਆਂ ਕੌਮਾਂ ਨੂੰ ਸਵੈ-ਨਿਰਣੇ ਦਾ ਹੱਕ ਦਿਵਾਉਣ ਵਿੱਚ ਮਦਦਗਾਰ ਹੋਣ।
ਭਾਰਤ ਸਰਕਾਰ ਵੱਲੋਂ 5 ਅਗਸਤ ਨੂੰ ਕਸ਼ਮੀਰ ਦਾ ਖਾਸ ਸਿਆਸੀ ਰੁਤਬਾ ਖਤਮ ਕਰ ਦੇਣ ਤੋਂ ਬਾਅਦ ਕਸ਼ਮੀਰ ਮਾਮਲਾ ਕੌਮਾਂਤਰੀ ਮੰਚਾਂ ਉੱਤੇ ਉੱਭਰ ਆਇਆ ਹੈ।
ਕਸ਼ਮੀਰ ਦੇ ਹਾਲਾਤ ਨੂੰ ਪੇਚੀਦਾ ਅਤੇ ਵਿਸਫੋਟਕ ਦੱਸਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਮੁੜ ਕਸ਼ਮੀਰ ਮਾਮਲੇ ਵਿਚ ਸਾਲਸੀ (ਵਿਚੋਲਗੀ) ਕਰਨ ਦੀ ਪੇਸ਼ਕਸ਼ ਕੀਤੀ ਹੈ।
ਲੰਘੇ ਕੱਲ੍ਹ ਭਾਜਪਾ ਸਰਕਾਰ ਨੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਹੇਠ ਇਕ ਹੁਕਮ ਜਾਰੀ ਕਰਕੇ ਅਤੇ ਇਸ ਹੁਕਮ ਦੀ ਰਾਜ ਸਭਾ ਵਿਚੋਂ ਤਾਈਦ ਕਰਵਾ ਕੇ ਕੌਮਾਂਤਰੀ ਤੌਰ ’ਤੇ ਵਿਵਾਦਤ ਕਸ਼ਮੀਰ ਦੇ ਖਿੱਤੇ ਨੂੰ ‘ਖਾਸ ਦਰਜ਼ਾ’ ਦੇਣ ਵਾਲੀ ਭਾਰਤੀ ਸੰਵਿਧਾਨ ਦੀ ਧਾਰਾ 370 ਬਦਲ ਦਿੱਤੀ।
ਅੱਜ ਭਾਰਤੀ ਰਾਸ਼ਟਰਪਤੀ ਵੱਲੋਂ ਇਕ ਸੂਚਨਾ ਜਾਰੀ ਕਰਵਾ ਕੇ ਕੇਂਦਰ ਸਰਕਾਰ ਵੱਲੋਂ ਜੰਮੂ ਅਤੇ ਕਸ਼ਮੀਰ ਦੇ ਲੱਦਾਖ, ਅਤੇ ਜੰਮੂ ਤੇ ਕਸ਼ਮੀਰ ਦੋ ਵੱਖ-ਵੱਖ ਹਿੱਸੇ ਕਰਕੇ ਇਨ੍ਹਾਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾਇਆ ਜਾ ਰਿਹਾ ਹੈ। ਰਾਸ਼ਟਰਪਤੀ ਵੱਲੋਂ ਜਾਰੀ ਕੀਤੀ ਗਈ ਸੂਚਨਾ ਰਾਹੀਂ ਭਾਰਤੀ ਸੰਵਿਧਾਨ ਦੀਆਂ ਸਾਰੀਆਂ ਮੱਦਾਂ ਜੰਮੂ ਕਸ਼ਮੀਰ ਉੱਤੇ ਲਾਗੂ ਕੀਤੀਆਂ ਗਈਆਂ ਹਨ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 32ਵਾਂ ਖਾਲਸਾਈ ਜਲੌਅ (ਸਿੱਖ ਡੇਅ ਪਰੇਡ), ਜੋ ਕਿ ਅਪਰੈਲ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਕੱਢਿਆ ਜਾਂਦਾ ਹੈ, ਇਸ ਵਾਰ 27 ਅਪਰੈਲ ਨੂੰ ਸਜਾਇਆ ਜਾ ਰਿਹਾ ਹੈ।
ਕੈਲੀਫੋਰਨੀਆ ਵਿੱਚ ਭਾਰੀ ਮੀਂਹ ਤੋਂ ਬਾਅਦ ਔਰੋਵਿਲੇ ਡੈਮ ਟੁੱਟਣ ਦੇ ਖ਼ਤਰੇ ਕਰਕੇ ਖਾਲੀ ਕਰਵਾਏ ਗਏ ਯੂਬਾ ਸਿਟੀ ਦੇ ਵਸਨੀਕਾਂ ਨੂੰ ਰਾਜਧਾਨੀ ਸੈਕਰਾਮੈਂਟੋ ਸਥਿਤ ਕਈ ਗੁਰਦੁਆਰਿਆਂ ਵੱਲੋਂ ਲੰਗਰ ਅਤੇ ਸਰ੍ਹਾਂ ’ਚ ਠਹਿਰ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਬਿਪਤਾ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਸਿੱਖ ਭਾਈਚਾਰੇ ਵੱਲੋਂ ਗੁਰਦੁਆਰਿਆਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਨਾਮਜ਼ਦ ਕਰਨ ਲਈ ਅਮਰੀਕਾ ਵੱਲੋਂ ਸੰਯੁਕਤ ਰਾਸ਼ਟਰ ’ਚ ਦਿੱਤੀ ਗਈ ਤਜਵੀਜ਼ ਨੂੰ ਰੋਕੇ ਜਾਣ ’ਤੇ ਚੀਨ ਨੇ ਆਪਣੇ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ। ਚੀਨ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਸ਼ਰਤਾਂ ਨੂੰ ਅਜੇ ਤੱਕ ਨਹੀਂ ਮੰਨਿਆ ਗਿਆ ਹੈ।
ਸਿਆਟਲ ਪੁਲਿਸ ਨੇ ਮਾਈਕ੍ਰੋ ਬਲਾਗਿੰਗ ਵੈਬਸਾਈਟ ਟਵਿਟਰ 'ਤੇ ਕਿਹਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਰਿਪਬਲੀਕਨ ਉਮੀਦਵਾਰ ਡੋਨਾਲਡ ਟਰੰਪ ਦੀ ਹੈਰਾਨ ਕਰ ਦੇਣ ਵਾਲੀ ਜਿੱਤ ਦੇ ਵਿਰੋਧ 'ਚ ਹੋ ਰਹੇ ਪ੍ਰਦਰਸ਼ਨ ਦੇ ਨੇੜਲੇ ਇਲਾਕੇ 'ਚ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੇ ਹਨ, ਜਿਸਦੇ ਕਿ 'ਕਈ ਲੋਕ ਸ਼ਿਕਾਰ ਬਣੇ ਹਨ'।
Next Page »