ਕਰਤਾਰਪੁਰ ਲਾਂਘਾ, ਵਾਹਗਾ ਵਪਾਰ ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਦੇ ਮੁੱਦੇ ’ਤੇ ਦਲ ਖ਼ਾਲਸਾ ਵੱਲੋਂ ਅਮਰੀਕਾ ਨੂੰ ਅਪੀਲ

ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ ਜਾਣ ਤੇ ਸਿੱਖਾਂ ਵਿਰੁੱਧ ਵਧ ਰਹੇ ਨਫ਼ਰਤੀ ਅਪਰਾਧਾਂ ਦੇ ਮਾਮਲਿਆਂ ਵਿੱਚ ਅਮਰੀਕਾ ਤੋਂ ਕੂਟਨੀਤਕ ਸਹਿਯੋਗ ਦੀ ਮੰਗ ਕੀਤੀ ਹੈ।
ਅਮਰੀਕਾ ‘ਚ ਸਿੱਖ ਆਗੂ ਨੂੰ ਮਾਰਨ ਦੀ ਸਾਜ਼ਿਸ਼: ਨਿਖਿਲ ਗੁਪਤਾ ਨੇ ਅਦਾਲਤ ਸਾਹਮਣੇ ਜੁਰਮ ਕਬੂਲਿਆ

ਅਮਰੀਕਾ ਦੀ ਧਰਤੀ ‘ਤੇ ਇੱਕ ਸਿੱਖ ਆਗੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕੇਸ ਦੇ ਮੁੱਖ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਅਮਰੀਕੀ ਅਦਾਲਤ ਵਿੱਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ।
ਨਵ-ਨਿਯੁਕਤ ਅਮਰੀਕੀ ਰਾਜਦੂਤ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਅਤੇ ਝਗੜਿਆਂ ਦੇ ਨਿਰਵਾਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ – ਦਲ ਖ਼ਾਲਸਾ

ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ ਅਤੇ ਚੱਲ ਰਹੇ ਵਿਵਾਦਾਂ ਦੇ ਨਿਰਵਾਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ।
ਭਾਰਤ ਵਿਚ ਘੱਟਗਿਣਤੀਆਂ ਅਤੇ ਦਲਿਤਾਂ ਨੂੰ ਅਤਿਆਚਾਰਾਂ ਦਾ ਸ਼ਿਕਾਰ ਹੋਣਾ ਪੈਂਦਾ: ਅਮਰੀਕੀ ਸੰਸਥਾ

ਅਮਰੀਕਾ ਦੀਆਂ ਦੋਵੇਂ ਪ੍ਰਮੁੱਖ ਪਾਰਟੀਆਂ ’ਤੇ ਆਧਾਰਤ ਇਕ ਆਜ਼ਾਦ ਸੰਸਥਾ ਨੇ ਦਾਅਵਾ ਕੀਤਾ ਹੈ ਕਿ ਭਾਰਤ ਵਿੱਚ ਧਾਰਮਿਕ ਘੱਟ ਗਿਣਤੀਆਂ ਅਤੇ ਦਲਿਤਾਂ ਨੂੰ ਵਿਤਕਰੇ ਤੇ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
