Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Water ISsue

Water ISsue

ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਬਾਰੇ ਅਹਿਮ ਫ਼ੈਸਲਾ ਇਸ ਹਫ਼ਤੇ ਸੁਪਰੀਮ ਕੋਰਟ ਵੱਲੋਂ ਸੁਣਾਇਆ ਜਾ ਸਕਦਾ ਹੈ। ਜਸਟਿਸ ਸ਼ਿਵਾ ਕੀਰਤੀ ਸਿੰਘ ਦੇ 12 ਨਵੰਬਰ ਨੂੰ ਸੇਵਾਮੁਕਤ ਹੋਣ ਤੋਂ ਪਹਿਲਾਂ ਅਦਾਲਤ ਵੱਲੋਂ ਪੰਜਾਬ ਦੇ ਪਾਣੀਆਂ ਦੀ ਵੰਡ ਵਾਲੇ ਸਮਝੌਤੇ ਸਬੰਧੀ ਐਕਟ 2004 ਦੀ ਵਾਜਬੀਅਤ ਬਾਰੇ ਭਾਰਤੀ ਰਾਸ਼ਟਰਪਤੀ ਵੱਲੋਂ ਮੰਗੀ ਗਈ ਰਾਏ ’ਤੇ ਆਪਣੇ ਵਿਚਾਰ ਦਿੱਤੇ ਜਾਣਗੇ। ਜਸਟਿਸ ਅਨਿਲ ਆਰ ਦਵੇ ਦੀ ਅਗਵਾਈ ਹੇਠਲੇ ਪੰਜ ਮੈਂਬਰੀ ਬੈਂਚ ਨੇ 12 ਮਈ ਨੂੰ ਇਸ ਮੁੱਦੇ ’ਤੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣ ਕੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਜਸਟਿਸ ਦਵੇ ਨੇ ਵੀ 18 ਨਵੰਬਰ ਨੂੰ ਸੇਵਾਮੁਕਤ ਹੋ ਜਾਣਾ ਹੈ। ਸੰਵਿਧਾਨਕ ਬੈਂਚ ਦੇ ਹੋਰ ਮੈਂਬਰਾਂ ’ਚ ਜਸਟਿਸ ਪੀ ਸੀ ਘੋਸ਼, ਏ ਕੇ ਗੋਇਲ ਅਤੇ ਅਮਿਤਵ ਰਾਇ ਸ਼ਾਮਲ ਹਨ।
ਪੰਜਾਬ ਦੇ ਦਰਿਆਈ ਪਾਣੀ ਨੂੰ ਸਤਲੁਜ ਜੁਮਨਾ ਲਿੰਕ ਨਹਿਰ ਰਾਹੀ ਹਰਿਆਣਾ ਨੂੰ ਦੇਣ ਦੇ ਮਾਮਲੇ ‘ਤੇ ਬਾਰਤੀ ਸੁਪਰੀਮ ਕੋਰਟ ਵਿੱਚ ਚਲ ਰਹੀ ਸੁਣਵਾਈ ਦੇ ਦਰਮਿਆਨ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਵਿੱਚ ਰਾਜ ਸਰਕਾਰ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਲਈ ਕਿਸਾਨਾਂ ਤੋਂ ਲਈ ਗਈ 5376 ਏਕੜ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦਾ ਐਲਾਨ ਕਰਦਿਆਂ ਮਤਾ ਪੇਸ਼ ਕੀਤਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।