ਪੱਚੀਆਂ ਸਾਲਾਂ 'ਚ ਪੰਜਾਬ ਦੇ ਕਿਸਾਨਾਂ ਨੂੰ ਮਿਲਣ ਵਾਲੀ ਬਿਜਲੀ 22 ਗੁਣਾ ਮਹਿੰਗੀ ਹੋ ਗਈ ਹੈ। ਭਾਵੇਂ ਸਾਰੇ ਕਿਸਾਨਾਂ ਨੂੰ ਮੋਟਰਾਂ ਦੇ ਬਿੱਲ ਨਹੀਂ ਦੇਣੇ ਪੈਂਦੇ ਪਰ ਸਰਕਾਰ ਨੇ ਬਿੱਲਾਂ ਦੇ ਨਵੇਂ ਰੇਟ ਐਲਾਨ ਦਿੱਤੇ ਨੇ। ਇਹ ਤਾਂ ਸਿਰਫ਼ ਬਿਜਲੀ ਦਾ ਨਵਾਂ ਰੇਟ ਹੈ ਪਰ ਜੇ ਟਿਊਬਵੈੱਲਾਂ ਵਿਚੋਂ ਨਿਕਲਦੇ ਪਾਣੀ ਦਾ ਹਿਸਾਬ ਲਾਈਏ ਤਾਂ ਇਹ ਖਰਚਾ ਲੱਗਭੱਗ 64 ਗੁਣਾਂ ਮਹਿੰਗਾ ਹੋਇਆ ਹੈ।
ਦਾਲਾਂ ਦੀਆਂ ਵਧੀਆਂ ਕੀਮਤਾਂ ਦੇ ਮੱਦੇਨਜ਼ਰ ਕੇਂਦਰ ਨੇ ਚੱਲ ਰਹੇ ਰੱਬੀ ਮੌਸਮ ਦੌਰਾਨ ਇਨ੍ਹਾਂ ਦਾ ਉਤਪਾਦਨ ਵਧਾਉਣ ਅਤੇ ਦਰਾਮਦ 'ਤੇ ਨਿਰਭਰਤਾ ਘਟਾਉਣ ਲਈ ਅੱਜ ਮਸਰ ਅਤੇ ਛੋਲਿਆਂ ਦੇ ਘੱਟੋ ਘੱਟ ਸਮਰਥਨ ਮੁੱਲ 'ਚ 250 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ |