ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੁਨੀਆ ਭਰ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਸੰਸਾਰ ਪੱਧਰ ਉੱਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉੱਤੇ ਦੁਨੀਆ ਦੇ ਕੋਨੇ-ਕੋਨੇ ਵਿਚ ਬਹੁਭਾਂਤੀ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਗੁਰੂ ਪਾਤਿਸ਼ਾਹ ਵੱਲੋਂ ਸਮੁੱਚੀ ਮਨੱਖਤਾ ਲਈ ਕੀਤੀ ਗਈ ਅਦੁੱਤੀ ਤੇ ਰੂਹਾਨੀ ਬਖਸ਼ਿਸ਼ ਦਾ ਸੁਨੇਹਾ ਪ੍ਰਚਾਰਿਆ-ਪ੍ਰਸਾਰਿਆ ਜਾ ਰਿਹਾ ਹੈ।