‘ਵਰਲਡ ਸਿੱਖ ਪਾਰਲੀਮੈਂਟ’ ਦੀ ਕਾਇਮੀ ਦਾ ਐਲਾਨ: ਮੁੱਖ ਉਦੇਸ਼ ਕੌਮ ਵਾਸਤੇ ਅਜ਼ਾਦ ਘਰ ਰੱਖਿਆ ਗਿਆ

ਯੂਕੇ ਦੇ ਗੁਰਦੁਆਰੇ ਸ੍ਰੀ ਗੁਰੂ ਨਾਨਕ ਦੇਵ ਵਿੱਚ ਵੱਖ-ਵੱਖ ਮੁਲਕਾਂ ਦੇ ਸਿੱਖ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਵਿਸ਼ਵ ਪੱਧਰੀ ਸਿੱਖ ਜਥੇਬੰਦੀ ‘ਵਰਲਡ ਸਿੱਖ ਪਾਰਲੀਮੈਂਟ’ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ 15 ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ ਹੈ, ਜਿਸ ਦਾ ਮੁੱਖ ਉਦੇਸ਼ ਸਿੱਖ ਕੌਮ ਵਾਸਤੇ ‘ਆਜ਼ਾਦ ਘਰ’ ਦੀ ਪ੍ਰਾਪਤੀ ਹੋਵੇਗਾ।