ਆਮ ਆਦਮੀ ਪਾਰਟੀ ਦੇ ਚੋਟੀ ਦੀ ਲੀਡਰਸ਼ਿਪ ਵਿੱਚ ਪਿੱਛਲੇ ਸਮੇਂ ਤੋਂ ਚੱਲਦੇ ਘਮਸਾਨ ਤੋਂ ਬਾਅਦ ਅੱਜ ਪਾਰਟੀ ਦੀ ਸਿਰਜਣਾ ਵਿੱਚ ਅਹਿਮ ਭੁਮਿਕਾ ਨਿਭਾਉਣ ਵਾਲੇ ਮੁੱਖ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਅਧੀਨ ਨੇਤਾਵਾਂ ਯੋਗੇਂਦਰ ਯਾਦਵ, ਪ੍ਰਸ਼ਾਂਤ ਭੂਸ਼ਣ, ਆਨੰਦ ਕੁਮਾਰ ਅਤੇ ਅਜੀਤ ਝਾਅ ਨੂੰ ਪਾਰਟੀ 'ਚੋ ਬਾਹਰ ਕੱਢ ਦਿੱਤਾ ਗਿਆ ਹੈ। 'ਆਪ' ਦੀ ਰਾਸ਼ਟਰੀ ਅਨੁਸ਼ਾਸਨ ਕਮੇਟੀ ਦੀ ਛੇ ਘੰਟੇ ਤੱਕ ਚੱਲੀ ਮੀਟਿੰਗ ਦੇ ਬਾਅਦ ਇਨ੍ਹਾਂ ਬਾਗੀ ਨੇਤਾਵਾਂ ਨੂੰ ਪਾਰਟੀ 'ਚੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਗਿਆ।