Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Youth Akali Dal Amritsar

Youth Akali Dal Amritsar

ਬੀਬੀ ਹਰਿੰਦਰ ਕੌਰ ਮੱਲ੍ਹੀ ਵੱਲੋਂ ਭਾਰਤ ਅੰਦਰ ਸਿੱਖਾਂ ਦੀ ਹੋਈ ਨਸਲਕੁਸ਼ੀ ਦਾ ਮਤਾ ਓਨਟਾਰੀਓ ਦੀ ਵਿਧਾਨ ਸਭਾ ਵਿੱਚ ਰੱਖਿਆ ਗਿਆ। ਜਿਸਨੂੰ ਓਨਟਾਰੀਓ ਦੀ ਵਿਧਾਨ ਸਭਾ ਨੇ ਸਰਬ-ਸੰਮਤੀ ਨਾਲ ਪਾਸ ਕਰ ਦਿੱਤਾ। ਯੂਥ ਅਕਾਲੀ ਦਲ (ਅੰਮ੍ਰਿਤਸਰ) ਬੀਬੀ ਹਰਿੰਦਰ ਕੌਰ ਮੱਲ੍ਹੀ ਅਤੇ ਕੈਨੇਡਾ ਦੇ ਓਨਟਾਰੀਓ ਦੀ ਵਿਧਾਨ ਸਭਾ ਦਾ ਤਹਿ-ਦਿਲ ਤੋਂ ਧੰਨਵਾਦ ਕਰਦਾ ਹੈ। ਓਨਟਾਰੀਓ ਦੀ ਵਿਧਾਨ ਸਭਾ ਵੱਲੋਂ ਭਾਰਤ ਅੰਦਰ ਹੋਈ ਨਸਲਕੁਸ਼ੀ ਦੇ ਪਾਸ ਕੀਤੇ ਮਤੇ ਦੀ ਭਾਰਤ ਵੱਲੋਂ ਨਿਖੇਧੀ ਕਰਨਾ ਬਹੁਤ ਹੀ ਮੰਦਭਾਗਾ ਫੈਸਲਾ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਕਿਲ੍ਹਾ ਸ. ਹਰਨਾਮ ਸਿੰਘ ਵਿਖੇ ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਪ੍ਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਵਿਚ ਜਿਥੇ ਪੰਜਾਬ ਵਿਚ ਪੈਦਾ ਹੋਏ ਹਾਲਾਤਾਂ ਉਤੇ ਨੌਜ਼ਵਾਨਾਂ ਨੇ ਵਿਚਾਰਾਂ ਕਰਦੇ ਹੋਏ ਪਾਰਟੀ ਦੀ ਸੋਚ ਨੂੰ ਹਰ ਪਿੰਡ ਤੇ ਸ਼ਹਿਰ ਵਿਚ ਲਿਜਾਣ ਦਾ ਤਹੱਈਆ ਕੀਤਾ, ਉਥੇ ਪ੍ਰਦੀਪ ਸਿੰਘ ਵੱਲੋਂ ਪਾਰਟੀ ਅਤੇ ਖ਼ਾਲਸਾ ਪੰਥ ਲਈ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਸੂਝਵਾਨ ਨੌਜ਼ਵਾਨਾਂ ਨੂੰ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਵਿਚ ਅਹੁਦੇ ਸੌਂਪੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।