Tag Archive "zee-punjab-haryana-himachal"

ਆਮ ਆਦਮੀ ਪਾਰਟੀ ਵਲੋਂ ਫਾਸਟਵੇ ਕੇਬਲ ਨੈਟਵਰਕ ‘ਤੇ 2800 ਕਰੋੜ ਦੇ ਟੈਕਸ ਘਪਲੇ ਦਾ ਦੋਸ਼; ਸੀ.ਬੀ.ਆਈ. ਜਾਂਚ ਮੰਗੀ

ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਜੁਝਾਰ ਵਲੋਂ ਚਲਾਈ ਜਾ ਰਹੀ ਕੰਪਨੀ ਫਾਸਟਵੇ ਟਰਾਂਸਮਿਸ਼ਨਸ ਸਰਵਿਿਸਜ਼ (ਪ) ਲਿਿਮਟਡ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਪੰਜਾਬ ਦੇ ਖਜ਼ਾਨੇ ਵਿਚੋਂ 2800 ਕਰੋੜ ਦੇ ਟੈਕਸ ਚੋਰੀ ਦੇ ਦੋਸ਼ ਲਾਏ ਹਨ। ਆਪ ਨੇ ਦੋਸ਼ ਲਾਇਆ ਕਿ ਅਜਿਹੀ ਠੱਗੀ ਪਿਛਲੇ ਅੱਠ ਸਾਲਾਂ ਤੋਂ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਸਰਪ੍ਰਸਤੀ ਨਾਲ ਕੀਤੀ ਜਾ ਰਹੀ ਹੈ। ਆਪ ਵਲੋਂ ਦੋਸ਼ ਲੱਗੇ ਕਿ ਪੰਜਾਬ ਦੇ ਸਭ ਤੋਂ ਵੱਡੇ ਕੇਬਲ ਨੈਟਵਰਕ ਨੇ 'ਕੇਬਲ ਮਾਫੀਆ' ਦਾ ਰੂਪ ਧਾਰ ਲਿਆ ਹੈ ਅਤੇ ਇਸ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ।

ਜ਼ੀ (ਪੰਜਾਬ ਹਰਿਆਣਾ ਹਿਮਾਚਲ) ਨੂੰ ਬਲੈਕ ਆਊਟ ਪੰਜਾਬ ਵਲੋਂ ਨਹੀਂ ਕੇਂਦਰ ਵਲੋਂ ਕੀਤਾ ਗਿਆ:ਸੁਖਬੀਰ ਬਾਦਲ

ਸੁਖਬੀਰ ਬਾਦਲ ਵਲੋਂ ਜਾਰੀ ਲਿਖਤੀ ਬਿਆਨ ਵਿਚ ਕਿਹਾ ਗਿਆ, “ਜ਼ੀ ਨੂੰ ਬੰਦ ਕਰਨ ਵਿਚ ਪੰਜਾਬ ਸਰਕਾਰ ਦਾ ਕੋਈ ਰੋਲ ਨਹੀਂ ਸਗੋਂ ਇਹ ਕੇਂਦਰ ਦੀ ਸੰਸਥਾ ‘ਰੈਗੂਲੇਟਰੀ ਬਾਡੀ ਆਨ ਮੀਡੀਆ’ ਨੇ ਬੰਦ ਕੀਤਾ ਹੈ”।

ਫਾਸਟਵੇ ਦਾ ਵਿਰੋਧ: ਵਿਧਾਇਕ ਬੈਂਸ ਅਤੇ ਸਾਥੀਆਂ ਨੂੰ 24 ਤੱਕ ਜੇਲ੍ਹ ਭੇਜਿਆ, ਜ਼ਮਾਨਤ ‘ਤੇ ਸੁਣਵਾਈ ਅੱਜ

ਬੀਤੇ ਦਿਨ ਗ੍ਰਿਫਤਾਰ ਕੀਤੇ ਟੀਮ ਇਨਸਾਫ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਉਨ੍ਹਾਂ ਦੇ ਪੁੱਤਰ ਅਤੇ 6 ਸਾਥੀਆਂ ਨੂੰ ਅੱਜ ਭਾਰਤੀ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਨ੍ਹਾਂ ਨੂੰ 24 ਮਈ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ, ਜਦਕਿ ਇਨ੍ਹਾਂ ਸਾਰਿਆਂ ਦੀ ਜ਼ਮਾਨਤ 'ਤੇ ਸੁਣਵਾਈ ਬੁੱਧਵਾਰ ਨੂੰ ਕੀਤੇ ਜਾਣ ਦਾ ਹੁਕਮ ਸੁਣਾਇਆ।

ਜ਼ੀ ਪੰਜਾਬੀ ਬੰਦ ਕਰਨ ਦਾ ਵਿਰੋਧ ਕਰਨ ਪਹੁੰਚੇ ਸਿਮਰਜੀਤ ਬੈਂਸ ਗ੍ਰਿਫਤਾਰ, ਲਾਠੀਚਾਰਜ

ਜ਼ੀ ਨਿਊਜ਼ ਪੰਜਾਬ, ਹਰਿਆਣਾ, ਹਿਮਾਚਲ ਵਲੋਂ ਇਹ ਖ਼ਬਰ ਦੱਸੀ ਗਈ ਕਿ ਵਿਧਾਇਕ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਬਾਅਦ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।