Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖੇਤੀਬਾੜੀ ਸੰਕਟ Agriculture Crisis

ਖੇਤੀਬਾੜੀ ਸੰਕਟ Agriculture Crisis

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਗੁਰਦਾਸਪੁਰ ਚੋਣ ਦੌਰਾਨ ਕਿਸਾਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਸਤਖਤ ਵਾਲੇ ਕਰਜ਼ ਮੁਆਫੀ ਵਾਲੇ ਫਾਰਮ ਦਿਖਾਉਣ ਲਈ ਕਿਹਾ ਹੈ। ਖਹਿਰਾ ਨੇ ਕਿਹਾ ਕਿ ਜਦੋਂ ਕੈਪਟਨ ਵੋਟਾਂ ਮੰਗਣ ਲਈ ਪੁੱਜੇ ਤਾਂ ਕਿਸਾਨ ਉਨ੍ਹਾਂ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਜ਼ਰੂਰ ਯਾਦ ਕਰਵਾਉਣ। ਸੁਖਪਾਲ ਖਹਿਰਾ ਸ਼ਨੀਵਾਰ (16 ਸਤੰਬਰ) ਨੂੰ ਇੱਥੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਆਰਥਕ ਮਦਦ ਦੇਣ ਮੌਕੇ ਕੈਪਟਨ ਸਰਕਾਰ ’ਤੇ ਵਰ੍ਹੇ।
ਕੇਂਦਰ ਦੇ ਵਿੱਤ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦੇਣ ਲਈ ਕਿਸੇ ਤਰ੍ਹਾਂ ਦਾ ਵਿਸ਼ੇਸ਼ ਵਿੱਤੀ ਪੈਕੇਜ ਦੇਣਾ ਸੰਭਵ ਨਹੀਂ ਹੈ।
ਕਿਸਾਨੀ ਕਰਜ਼ੇ ਤੇ ਜ਼ਮੀਨ ਕੁਰਕੀ ਤੋਂ ਮੁਕਤੀ ਅਤੇ ਰੋਜ਼ਗਾਰ ਪ੍ਰਾਪਤੀ ਜਿਹੇ ਮੁੱਦਿਆਂ ਸਬੰਧੀ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਮੰਗਲਵਾਰ (22 ਅਗਸਤ) ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ ਕੀਤੀ ‘ਕਰਜ਼ਾ-ਮੁਕਤੀ ਮਹਾਂ ਰੈਲੀ’ ਵਿੱਚ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਦੇ ਇਕੱਠ ਨੇ ਅੰਦੋਲਨ ਦਾ ਅਗਲਾ ਪੜਾਅ ਮੋਤੀ ਮਹਿਲ ਪਟਿਆਲਾ ਵਿਖੇ ਪੰਜ ਰੋਜ਼ਾ ਧਰਨਾ ਲਾ ਕੇ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਐਤਵਾਰ ਨੂੰ ਕਿਹਾ ਕਿ ਨਰਮੇ ’ਤੇ ਚਿੱਟੀ ਮੱਖੀ ਦਾ ਹਮਲਾ ਓਨਾ ਨਹੀਂ ਹੈ, ਜਿੰਨਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਮਾਨਸਾ ਜ਼ਿਲ੍ਹੇ ’ਚ ਚਿੱਟੀ ਮੱਖੀ ਦੇ ਹਮਲੇ ਦੀ ਗੱਲ ਵੀ ਕਬੂਲੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਇਸ ਦਾ ਨਿਰੀਖਣ ਕਰ ਰਹੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁ਼ਦ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ 'ਚ ਅੱਜ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਸੂਬੇ ਦੀ ਕਰਜ਼ਾ ਹੱਦ ਵਧਾਉਣ ਦੀ ਅਪੀਲ ਕਰ ਸਕਦੇ ਹਨ ਤਾਂ ਜੋ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਯੋਜਨਾ ਨੂੰ ਲਾਗੂ ਕੀਤਾ ਜਾ ਸਕੇ। ਮੁੱਖ ਮੰਤਰੀ ਜੋ ਅੱਜ (21 ਅਗਸਤ) ਦਿੱਲੀ ਜਾ ਰਹੇ ਹਨ, ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮੁੱਦਾ ਵੀ ਚੁੱਕੇ ਜਾਣ ਦੀ ਸੰਭਾਵਨਾ ਹੈ ਅਤੇ ਉਹ ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਪਹਾੜੀ ਖੇਤਰਾਂ ਦੀ ਤਰਜ਼ 'ਤੇ ਵਿਸ਼ੇਸ਼ ਇੰਸੈਂਟਿਵ ਦੀ ਮੰਗ ਵੀ ਕਰ ਸਕਦੇ ਹਨ।
ਪੰਜਾਬ ਵਿੱਚ ਕਿਸਾਨਾਂ ਦੀਆਂ ਵੱਧ ਰਹੀਆਂ ਖੁਦਕੁਸ਼ੀਆਂ ਲਈ ਆਮ ਆਦਮੀ ਪਾਰਟੀ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਦੱਸਿਆ ਹੈ। ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਵਾ ਪੱਟੀ ਵਿੱਚ ਚਿੱਟੀ ਮੱਖੀ ਨਾਲ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦਾ ਭਰੋਸਾ ਦਿੰਦਿਆਂ ਕਿਸਾਨਾਂ ਨੂੰ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਫ਼ਸਲ ਮਰਨ, ਰਕਬਾ ਵਾਹੁਣ ਅਤੇ ਝਾੜ ਘਟਣ ਕਰਕੇ ਕਿਸਾਨਾਂ ਦਾ ਜਿਹੜਾ ਨੁਕਸਾਨ ਹੋਇਐ, ਉਸ ਦਾ ਮੁਆਵਜ਼ਾ ਦੇਣ ਵਿੱਚ ਬਿਲਕੁਲ ਦੇਰੀ ਨਹੀਂ ਕੀਤੀ ਜਾਵੇਗੀ। ਉਹ ਸ਼ੁੱਕਰਵਾਰ (11 ਅਗਸਤ) ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਅਤੇ ਸਾਹਨਿਆਂਵਾਲੀ ਦੇ ਉਨ੍ਹਾਂ ਖੇਤਾਂ ਦਾ ਦੌਰਾ ਕਰਨ ਲਈ ਪੁੱਜੇ ਸਨ, ਜਿਨ੍ਹਾਂ ਵਿਚ ਕਿਸਾਨਾਂ ਨੇ ਚਿੱਟੀ ਮੱਖੀ ਦੇ ਹਮਲੇ ਤੋਂ ਘਬਰਾ ਕੇ ਨਰਮੇ ਨੂੰ ਵਾਹ ਦਿੱਤਾ ਸੀ।
ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰ ਨੇ ਪੰਜਾਬ ਸਰਕਾਰ ਨੂੰ ਸੰਕੇਤ ਦਿੱਤਾ ਹੈ ਕਿ ਉਹ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਕੇਸ ਤਿਆਰ ਕਰਕੇ ਭੇਜਣ ਤੇ ਉਸ ਵੱਲੋਂ ਅਧਿਐਨ ਕਰਕੇ ਫੈ਼ਸਲਾ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਅਗਲੇ ਕੁਝ ਦਿਨਾਂ ’ਚ ਕੇਸ ਤਿਆਰ ਕਰਕੇ ਕੇਂਦਰ ਨੂੰ ਭੇਜਿਆ ਜਾਵੇਗਾ।
ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਫੈ਼ਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (8 ਅਗਸਤ) ਨੂੰ ਹੋਣ ਵਾਲੀ ਮੀਟਿੰਗ ’ਤੇ ਨਿਰਭਰ ਕਰਦਾ ਹੈ। ਜੇ ਕੇਂਦਰ ਨੇ ਪੰਜਾਬ ਨੂੰ ਕਰਜ਼ਾ ਲੈਣ ਲਈ ਨਿਯਮਾਂ ’ਚ ਛੋਟ ਦਿੱਤੀ ਤਾਂ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਹੋ ਸਕੇਗਾ। ਕੇਂਦਰ ਵੱਲੋਂ ‘ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧ ਐਕਟ’ ਵਿੱਚ ਹੋਰ ਕਰਜ਼ਾ ਲੈਣ ਲਈ ਛੋਟ ਦਿੱਤੇ ਜਾਣ ਨਾਲ ਹੀ ਪੰਜਾਬ ਨੂੰ ਹੋਰ ਕਰਜ਼ਾ ਮਿਲ ਸਕਦਾ ਹੈ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਪ੍ਰਧਾਨ ਹਰਮਨਦੀਪ ਸਿੰਘ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਵਰਣ-ਵੰਡ ਵਿਚਾਰਧਾਰਾ ਦੀਆਂ ਪੈਰੋਕਾਰ ਅਤੇ ਪਹਿਰੇਦਾਰ ਜੱਥੇਬੰਦੀਆਂ ਸਿੱਖੀ ੳੁੱਪਰ ਲਗਾਤਾਰ ਹਮਲੇ ਕਰਦੀਆਂ ਆਈਆਂ ਹਨ। ਪਹਿਲਾਂ ਦਰਬਾਰ ਸਾਹਿਬ 'ਤੇ ਹਮਲਾ ਕਰਕੇ, ਝੂਠੇ ਮੁਕਾਬਲੇ ਬਣਾ ਕੇ, ਸਿੱਖ ਜਵਾਨੀ ਨਸ਼ਿਆਂ ਵਿੱਚ ਬਰਬਾਦ ਕਰਕੇ ਪੰਜਾਬ ਨੂੰ ਸ਼ਮਸ਼ਾਨ ਘਾਟ ਦਾ ਰੂਪ ਦੇ ਦਿੱਤਾ ਅਤੇ ਨਾਅ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।