ਚੰਡੀਗੜ੍ਹ: ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਐਸਵਾਈਐਲ ਮਾਮਲੇ ’ਤੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਪੰਜਾਬ ਅਤੇ ਲਿੰਕ ਨਹਿਰ ਦੇ ਮਾਲਕ ਨਹੀਂ ਹਨ। ਇਹ ਹਰਿਆਣਾ ਦਾ ਹੱਕ ਹੈ ਤੇ ਉਹ ਕਾਨੂੰਨੀ ਤੌਰ ’ਤੇ ਆਪਣਾ ਹੱਕ ਮੰਗਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਲੈ ਕੇ ਰਹੇਗਾ। ਇਸ ਲਈ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਵਾਉਣ ਲਈ ਫ਼ੌਜ ਦੀ ਮਦਦ ਵੀ ਲਈ ਜਾਣੀ ਚਾਹੀਦੀ ਹੈ ਤਾਂ ਜੋ ਹਰਿਆਣਾ ਦੇ ਹਿੱਤਾਂ ਦੀ ਅਣਦੇਖੀ ਨਾ ਹੋ ਸਕੇ।
ਸੰਬੰਧਤ ਖ਼ਬਰ: ਨਹਿਰ ਦੇ ਮੁੱਦੇ ‘ਤੇ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਪੰਜਾਬ ਨੂੰ ਦਿੱਤੀ ਧਮਕੀ …
ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਹਰਿਆਣਾ ਦੇ ਹੱਕ ਵਿੱਚ ਆਉਣ ਨਾਲ ਦੱਖਣੀ ਹਰਿਆਣਾ ਦੀ ਤਕਦੀਰ ਬਦਲ ਜਾਵੇਗੀ। ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮੰਨਿਊ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਲਿੰਕ ਨਹਿਰ ਦੇ ਮਾਮਲੇ ਵਿੱਚ ਦਿੱਤਾ ਫ਼ੈਸਲਾ ਲਾਗੂ ਕਰਨ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਾਂ-ਪੱਖੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸੇ ਦੌਰਾਨ ਹਰਿਆਣਾ ਦੇ ਸਾਬਕਾ ਮੰਤਰੀ ਤੇ ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ ਕਿ ਨਹਿਰ ਦਾ ਕੰਮ ਮੁਕੰਮਲ ਕਰਵਾਇਆ ਜਾਵੇ।
ਸੰਬੰਧਤ ਵੀਡੀਓ: