ਚੰਡੀਗੜ: ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵੱਲੋਂ ਸੂਬੇ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਮੁੜ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਗਿਆ।
ਦੱਸਣਯੋਗ ਹੈ ਕਿ 21 ਜੂਨ ਨੂੰ ਜੰਮੂ ਕਸ਼ਮੀਰ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਹਟਾ ਕੇ ਕਸ਼ਮੀਰੀ, ਡੋਗਰੀ ਅਤੇ ਬੋਧੀ ਭਾਸ਼ਾਵਾਂ ਨੂੰ ਸਕੂਲਾਂ ’ਚ ਜਰੂਰੀ ਵਿਸ਼ੇ ਵੱਜੋਂ ਪੜਾਉਣ ਦਾ ਫੁਰਮਾਨ ਜਾਰੀ ਕੀਤਾ ਸੀ।
ਸਬੰਧਤ ਖ਼ਬਰ: ਜੰਮੂ-ਕਸ਼ਮੀਰ ਦੇ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਪੜਾਉਣ ’ਤੇ ਲਗੀ ਰੋਕ ਹਟਾਈ ਜਾਵੇ: ਦਿੱਲੀ ਕਮੇਟੀ …
ਇਸ ਫੁਰਮਾਨ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉਥੋਂ ਦੀਆਂ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਮੁੜ ਸਕੂਲਾਂ ਵਿਚ ਲਾਗੂ ਕੀਤਾ ਜਾਵੇ।
ਸਬੰਧਤ ਖ਼ਬਰ : ਜੰਮੂ-ਕਸ਼ਮੀਰ: ਸਕੂਲਾਂ ਵਿੱਚੋਂ ਪੰਜਾਬੀ ਹਟਾਉਣ ‘ਤੇ ਸ਼੍ਰੋਮਣੀ ਕਮੁੇਟੀ ਨੇ ਸਰਕਾਰ ਨੂੰ ਚਿੱਠੀ ਲਿਖੀ …
ਕਿਉਂਕਿ 2011 ਦੀ ਮਰਦਮਸ਼ੁਮਾਰੀ ਅਨੁਸਾਰ ਜੰਮੂ, ਕਠੂਆ, ਸਾਂਬਾ, ਰਾਜੌਰੀ, ਬਾਰਾਮੂਲਾ, ਪੁੰਛ ਅਤੇ ਪੁਲਵਾਮਾ ਜਿਿਲ੍ਹਆਂ ਵਿਚ ਸਿੱਖ ਵੱਡੀ ਤਦਾਦ ’ਚ ਰਹਿੰਦੇ ਹਨ।ਉਥੇ ਦੇ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨਾ ਪੜਾਉਣਾ ਸਿੱਖ ਨੂੰ ਆਪਣੀ ਮਾਂ ਬੋਲੀ ਪੰਜਾਬੀ ਤੋਂ ਵਾਝੇ ਕਰਣਾ ਸੀ।