Site icon Sikh Siyasat News

ਸ਼੍ਰੋਮਣੀ ਕਮੇਟੀ ਨੇ ਪੀਲੀਭੀਤ ਝੂਠੇ ਮੁਕਾਬਲੇ ਦੇ ਚਾਰ ਪੀੜਤ ਪਰਿਵਾਰਾਂ ਨੂੰ ਦਿੱਤੇ ਇਕ-ਇਕ ਲੱਖ ਦੇ ਚੈਕ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੁੱਕਰਵਾਰ ਅੰਮ੍ਰਿਤਸਰ ਵਿਖੇ 1991 ਵਿਚ ਪੀਲੀਭੀਤ (ਉੱਤਰ ਪ੍ਰਦੇਸ਼) ਵਿੱਚ ਫ਼ਰਜ਼ੀ ਪੁਲਿਸ ਮੁਕਾਬਲੇ ‘ਚ ਮਾਰੇ ਗਏ 11 ਸਿੱਖਾਂ ਵਿਚੋਂ ਗੁਰਦਾਸਪੁਰ ਜ਼ਿਲ੍ਹੇ ਦੇ ਚਾਰ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੇ ਚੈੱਕ ਦਿੱਤੇ। ਚੈਕ ਹਾਸਲ ਕਰਨ ਵਾਲੇ ਪਰਿਵਾਰਾਂ ਵਿਚ ਪਿੰਡ ਖਹਿਰਾ ਦੇ ਭਾਈ ਕਰਤਾਰ ਸਿੰਘ, ਪਿੰਡ ਮਾਨੇਪੁਰ ਦੇ ਭਾਈ ਸੁਰਜਨ ਸਿੰਘ, ਪਿੰਡ ਸਤਕੋਹਾ ਦੇ ਭਾਈ ਹਰਮਿੰਦਰ ਸਿੰਘ ਅਤੇ ਪਿੰਡ ਰੌੜ ਖਹਿਰਾ ਦੇ ਭਾਈ ਸੁਖਵਿੰਦਰ ਸਿੰਘ ਦੇ ਪਰਿਵਾਰ ਸ਼ਾਮਲ ਹਨ।

ਪੀਲੀਭੀਤ ਝੂਠੇ ਪੁਲਿਸ ਮੁਕਾਬਲੇ ਦੇ ਪੀੜਤ ਪਰਿਵਾਰਾਂ ਨੂੰ ਚੈੱਕ ਭੇਟ ਕਰਦੇ ਹੋਏ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਹੋਰ

ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਕਿ 1991 ਵਿਚ ਪੀਲੀਭੀਤ ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ 11 ਸਿੱਖਾਂ ਦੇ ਪਰਿਵਾਰਾਂ ਵਿੱਚੋਂ 4 ਦੇ ਪਰਿਵਾਰਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਸਹਾਇਤਾ ਦਿੱਤੀ ਗਈ ਹੈ। ਬਾਕੀ ਰਹਿੰਦੇ ਪਰਿਵਾਰਾਂ ਤੱਕ ਵੀ ਸ਼੍ਰੋਮਣੀ ਕਮੇਟੀ ਪਹੁੰਚ ਕਰੇਗੀ। ਜ਼ਿਕਰਯੋਗ ਹੈ ਕਿ 1991 ਵਿਚ ਤਖ਼ਤ ਪਟਨਾ ਸਾਹਿਬ ਦੀ ਧਾਰਮਿਕ ਯਾਤਰਾ ਤੋਂ ਵਾਪਸ ਪਰਤ ਰਹੇ ਸਿੱਖ ਸ਼ਰਧਾਲੂਆਂ ਨੂੰ ਪੀਲੀਭੀਤ ਇਲਾਕੇ ਵਿਚ ਪੁਲਿਸ ਵੱਲੋਂ ਝੂਠਾ ਮੁਕਾਬਲਾ ਬਣਾ ਕੇ ਮਾਰ ਦਿੱਤਾ ਗਿਆ ਸੀ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰਾਂ ਤੋਂ ਇਲਾਵਾ ਮੁੱਖ ਸਕੱਤਰ ਹਰਚਰਨ ਸਿੰਘ, ਸੱਕਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਹਰਭਜਨ ਸਿੰਘ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਦਰਬਾਰ ਸਾਹਿਬ ਆਦਿ ਹਾਜ਼ਰ ਸਨ।

ਸਬੰਧਤ ਖ਼ਬਰ:

ਝੂਠੇ ਪੁਲਿਸ ਮੁਕਾਬਲੇ ਨੂੰ ਜੱਗ ਜਾਹਰ ਕਰਨ ਵਾਲੇ ਪੱਤਰਕਾਰ ਟੰਡਨ ਦਾ ਅਮਰੀਕੀ ਸਿੱਖਾਂ ਵਲੋਂ ਸਨਮਾਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version