ਚੰਡੀਗੜ੍ਹ – ਅੱਜ ਰਾਜ ਸਭਾ ਦੇ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੀ ਅਵਾਜ਼ ਬੁਲੰਦ ਕੀਤੀ ਉਹਨਾਂ ਆਖਿਆ ਕਿ ਸਭ ਵਰਗਾਂ ਵੱਲੋਂ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਕਿਸਾਨ ਅੰਦੋਲਨ ਨੂੰ ਸਮਰਥਨ ਮਿਲ ਰਿਹਾ ਹੈ।
ਜਦੋਂ ਦੇਸ਼ ਨੂੰ ਅਨਾਜ ਦੀ ਲੋੜ ਸੀ ਉਦੋ ਪੰਜਾਬ ਅਤੇ ਹਰਿਆਣਾ ਨੇ ਵੱਡੀ ਪੱਧਰ ਤੇ ਅਨਾਜ ਪੈਦਾ ਕੀਤਾ । ਕਿਸਾਨਾਂ ਦਾ ਦੇਸ਼ ਉੱਤੇ ਬਹੁਤ ਵੱਡਾ ਅਹਿਸਾਨ ਹੈ , ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ।
ਸ. ਸੁਖਦੇਵ ਸਿੰਘ ਨੇ ਆਖਿਆ ਕਿ 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਨਹੀਂ ਹੋਇਆ । ਜਿਨ੍ਹਾਂ ਨੂੰ ਅਤਿਵਾਦੀ,ਖਾਲਿਸਤਾਨੀ ਜਾਂ ਦੇਸ਼ ਧ੍ਰੋਹੀ ਕਿਹਾ ਜਾ ਰਿਹਾ ਹੈ, ਸਗੋਂ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਹੀ ਦਿੱਤੀਆਂ ਹਨ।
ਜੋ ਮੀਡੀਆ ਹਿੰਦੂ-ਸਿੱਖ ਏਕਤਾ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਉਸ ਨੂੰ ਰੋਕਣਾ ਚਾਹੀਦਾ ਹੈ । ਦੇਸ਼ ਦੇ ਸੰਘੀ – ਢਾਂਚੇ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੂੰ ਖ਼ੁਦ ਸਨਮਾਨਯੋਗ ਢੰਗ ਨਾਲ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।