ਸਿੱਖ ਖਬਰਾਂ

ਫਿਲਮ “ਨਾਨਕ ਸ਼ਾਹ ਫਕੀਰ” ‘ਚੋਂ ਇਤਰਾਜ਼ਯੋਗ ਦ੍ਰਿਸ਼ ਹਟਾਏ ਜਾਣ: ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

April 15, 2015 | By

ਅੰਮ੍ਰਿਤਸਰ (14 ਅਪਰੈਲ 2015): ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਅਤੇ ਭਾਈ ਮਰਦਾਨਾ ਅਤੇ ਬੇਬੇ ਨਾਨਕੀ ਜੀ ਨੂੰ ਹਰਿੰਦਰ ਸਿੱਕਾ ਵੱਲੋਂ ਫਿਲਮ “ਨਾਨਕ ਸ਼ਾਹ ਫਕੀਰ” ਫਿਲਮੀ ਪਰਦੇ ‘ਤੇ ਦ੍ਰਿਸ਼ਮਾਨ ਦੇ ਮੁੱਦੇ ‘ਤੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਫ਼ਿਲਮ ਦਾ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਫ਼ਿਲਮ ਨੂੰ ਇਤਰਾਜ਼ਯੋਗ ਦ੍ਰਿਸ਼ ਹਟਾਏ ਬਿਨਾਂ ਰਿਲੀਜ਼ ਨਾ ਕਰੇ।

ਗਿਆਨੀ ਗੁਰਬਚਨ ਸਿੰਘ (ਫਾਈਲ ਫੋਟੋ)

ਗਿਆਨੀ ਗੁਰਬਚਨ ਸਿੰਘ (ਫਾਈਲ ਫੋਟੋ)

ਫ਼ਿਲਮ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਭਲਕੇ 15 ਅਪਰੈਲ ਨੂੰ ਜਲੰਧਰ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਇਕ ਮੀਟਿੰਗ ਵੀ ਸੱਦੀ ਗਈ ਹੈ, ਜਿਸ ਵਿੱਚ ਫਿਲਮ ਨੂੰ ਰੋਕਣ ਸਬੰਧੀ ਰਣਨੀਤੀ ਉਲੀਕੀ ਜਾਵੇਗੀ। ਸਿੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਦਮਦਮੀ ਟਕਸਾਲ, ਦਲ ਖਾਲਸਾ, ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ, ਨਿਹੰਗ ਸਿੰਘ ਜਥੇਬੰਦੀਆਂ, ਫੈਡਰੇਸ਼ਨਾਂ ਤੇ ਹੋਰ ਸ਼ਾਮਲ ਹਨ, ਇਸ ਫਿਲਮ ਨੂੰ ਰੋਕਣ ਲਈ ਦ੍ਰਿੜ ਹਨ।

ਜਥੇਬੰਦੀਆਂ ਵੱਲੋਂ ਆਪੋ ਆਪਣੇ ਪੱਧਰ ’ਤੇ ਕੇਂਦਰ ਤੇ ਸੂਬਾ ਸਰਕਾਰ ਨੂੰ ਵੀ ਅਪੀਲ ਕੀਤੀ ਜਾ ਚੁੱਕੀ ਹੈ ਕਿ ਫਿਲਮ ਤੇ ਰੋਕ ਲਾਈ ਜਾਵੇ ਪਰ ਦੋਵਾਂ ਸਰਕਾਰਾਂ ਵੱਲੋਂ ਹੁਣ ਤਕ ਇਸ ਸਬੰਧੀ ਕੋਈ ਹਿੱਲ ਜੁਲ ਨਹੀਂ ਫ਼ਿਲਮ ਵਿਰੁੱਧ ਜਾਗਰੂਕ ਕੀਤਾ ਅੱਜ ਸਿੱਖ ਜਥੇਬੰਦੀ ਨੀਲੀਆਂ ਫੌਜਾਂ ਦੇ ਕਾਰਕੁੰਨਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪਾਸੇ ਖੜ੍ਹੇ ਹੋ ਕੇ ਫਿਲਮ ਦੇ ਵਿਰੋਧ ਵਿੱਚ ਸੰਗਤ ਨੂੰ ਜਾਗਰੂਕ ਕੀਤਾ ਗਿਆ। ਇਨ੍ਹਾਂ ਕਾਰਕੁਨਾਂ ਨੇ ਹੱਥਾਂ ਵਿੱਚ ਫਿਲਮ ਸਬੰਧੀ ਤਖ਼ਤੀਆਂ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ’ਤੇ ਫਿਲਮ ਸਬੰਧੀ ਇਤਰਾਜ਼ ਬਾਰੇ ਨਾਅਰੇ ਲਿਖੇ ਹੋਏ ਸਨ।
ਹੋਈ।

ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਫਿਲਮ ਦੇ ਨਿਰਮਾਤਾ ਨੂੰ ਚਾਹੀਦਾ ਹੈ ਕਿ ਜਦੋਂ ਤੱਕ ਫਿਲਮ ਵਿਚੋਂ ਇਤਰਾਜ਼ਯੋਗ ਦ੍ਰਿਸ਼ ਹਟਾਏ ਨਹੀਂ ਜਾਂਦੇ, ਇਸ ਨੂੰ ਰਿਲੀਜ਼ ਨਾ ਕੀਤਾ ਜਾਵੇ। ਉਸ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂੰ ਕਰਵਾਇਆ ਸੀ ਅਤੇ ਫਿਲਮ ਵਿਚਲੇ ਇਤਰਾਜ਼ਯੋਗ ਦ੍ਰਿਸ਼ਾਂ ਬਾਰੇ ਵੀ ਦੱਸਿਆ ਸੀ ਪਰ ਇਸ ਦੇ ਬਾਵਜੂਦ ਗੁਰੂ ਸਾਹਿਬਾਨ ਨੂੰ ਮਨੁੱਖੀ ਰੂਪ ਵਿੱਚ ਦਿਖਾਉਣ ਦਾ ਯਤਨ ਕੀਤਾ ਗਿਆ ਹੈ, ਜੋ ਕਿ ਸਿੱਖ ਸਿਧਾਂਤਾਂ ਦੇ ਉਲਟ ਹੈ।

ਇਸ ਸਬੰਧ ਵਿਚ ਸਿੱਖ ਜਥੇਬੰਦੀਆਂ ਸਮੇਤ ਸ਼੍ਰੋਮਣੀ ਕਮੇਟੀ ਵਲੋਂ ਕੇਂਦਰ ਸਰਕਾਰ ਨੂੰ ਵੀ ਪੱਤਰ ਭੇਜ ਕੇ ਪਹੁੰਚ ਕੀਤੀ ਜਾ ਚੁੱਕੀ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਜੇਕਰ ਇਤਰਾਜ਼ਯੋਗ ਦ੍ਰਿਸ਼ ਹਟਾਉਣ ਤੋਂ ਬਿਨਾਂ ਫਿਲਮ ਰਿਲੀਜ਼ ਹੁੰਦੀ ਹ, ਤਾਂ ਇਸ ਲਈ ਫਿਲਮ ਨਿਰਮਾਤਾ ਖੁਦ ਜ਼ਿੰਮੇਵਾਰ ਹੋਵੇਗਾ। ਸਿੱਖ ਸੰਗਤ ਨੂੰ ਫਿਲਮ ਦਾ ਬਾਈਕਾਟ ਕਰਨ ਦੇ ਆਦੇਸ਼ ਦੇਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦਾ ਆਦੇਸ਼ ਪੰਜ ਸਿੰਘ ਸਾਹਿਬਾਨ ਨਾਲ ਵਿਚਾਰ ਵਟਾਂਦਰਾ ਕਰਕੇ ਹੀ ਦਿੱਤਾ ਜਾ ਸਕਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,