ਬੀਤੀ 5 ਫਰਵਰੀ ਨੂੰ ਸਿੱਖ ਸ਼ਹੀਦਾਂ ਭਾਈ ਹਰਮਿੰਦਰ ਸਿੰਘ, ਭਾਈ ਝਿਲਮਣ ਸਿੰਘ, ਭਾਈ ਰਵਿੰਦਰ ਸਿੰਘ ਅਤੇ ਭਾਈ ਬਲਧੀਰ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਪਿੰਡ ਬੋਹੜਾਂ ਵਾਲਾ ਲਿੱਤਰਾਂ ਜਿਲ੍ਹਾ ਜਲੰਧਰ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਵੱਖ ਵੱਖ ਸਿੱਖ ਜਥਿਆਂ ਤੋਂ ਇਲਾਵਾ ਇਲਾਕੇ ਦੀ ਸੰਗਤ ਅਤੇ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਹਾਜ਼ਰੀ ਭਰੀ ਗਈ।
ਇਸ ਸਮਾਗਮ ਵਿਚ ਸੰਗਤ ਨਾਲ ਇਤਿਹਾਸ ਸਾਂਝਾ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ 4 ਫਰਵਰੀ 1986 ਵਾਲੇ ਦਿਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਲੈ ਸਿੱਖ ਸੰਗਤ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੀ ਸੀ, ਜਦੋਂ ਸਿੱਖ ਸੰਗਤ ਉਪਰ ਪੁਲਸ ਵਲੋਂ ਗੋਲੀ ਚਲਾਈ ਗਈ ਅਤੇ ਚਾਰ ਵਿਦਿਆਰਥੀਆਂ ਨੂੰ ਜ਼ਾਲਮਾਨਾ ਤਰੀਕੇ ਨਾਲ ਸ਼ਹੀਦ ਕੀਤਾ ਗਿਆ। ਬਾਅਦ ਵਿਚ ਵੀ ਲਗਾਤਾਰ ਸਰਕਾਰ ਵਲੋਂ ਇਹਨਾਂ ਸ਼ਹੀਦਾਂ ਦੀ ਯਾਦ ਮਨਾਉਣ ਤੋਂ ਸੰਗਤ ਨੂੰ ਰੋਕਿਆ ਜਾਂਦਾ ਰਿਹਾ। ਦੋਸ਼ੀ ਪੁਲਸ ਅਫਸਰਾਂ ਦੇ ਵਿਰੁੱਧ ਕਾਰਵਾਈ ਕਰਨ ਵਿਚ ਵੀ ਸਰਕਾਰ ਨਾਕਾਮ ਰਹੀ ਹੈ