ਸੰਗਤਾਂ ਦਾ ਵਿਸ਼ਾਲ ਇਕੱਠ

ਸਿੱਖ ਖਬਰਾਂ

ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਹੋ ਕੇ ਸਿੱਖ ਸੰਗਤ ਨੇ ਸਹੀਦਾਂ ਨੂੰ ਪਿੰਡ ਬਰਗਾੜੀ ਵਿੱਚ ਸ਼ਰਧਾਜ਼ਲੀ ਭੇਟ ਕੀਤੀ

By ਸਿੱਖ ਸਿਆਸਤ ਬਿਊਰੋ

October 26, 2015

ਬਰਗਾੜੀ (25 ਅਕਤੂਬਰ, 2015): ਪਿੰਡ ਬਰਗਾੜੀ ਵਿੱਚ ਸ਼੍ਰੀ ਗਰ ਗ੍ਰੰਥ ਸਾਬਿ ਜੀ ਦੀ ਬੇਅਦਬੀ ਅਤੇ ਦੋਸ਼ੀਆਂ ਵਿਰੁੱਧ ਗ੍ਰਿਥਾਰੀ ਦੀ ਮੰਗ ਕਰ ਰਹੀਆਂ ਸ਼ਾਂਤਮਈ ਧਰਨੇ ‘ਤੇ ਬੈਠੀਆਂ ਸਿੱਖ ਸੰਗਤਾਂ ‘ਤੇ ਪੰਜਾਬ ਪੁਲਿਸ ਵਲੋਂ ਗੋਲੀਆਂ ਚਲਾਉਣ ਨਾਲ ਸ਼ਹੀਦ ਹੋਏ ਸਿੰਘਾਂ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਅਤੇ ਪੰਥਕ ਜੱਥੇਬੰਦੀਆਂ ਦੇ ਆਗੂਆਂ ਅਤੇ ਰਾਜਸੀ ਪਾਰਟੀਆਂ ਦੇ ਨੁਮਾਂਇਦਿਆਂ ਨੇ ਹਾਜ਼ਰੀ ਭਰੀ।

ਅੰਤਿਮ ਅਰਦਾਸ ਸਮੇਂ ਹੋਏ ਵਿਸ਼ਾਲ ਪੰਥਕ ਇਕੱਠ ‘ਚ ਮੰਗਾਂ ਮਨਵਾਉਣ ਲਈ 9 ਮਤੇ ਪਾਸ ਕੀਤੇ ਗਏ ।ਸੰਗਤ ਨੂੰ ਸੰਬੋਧਨ ਕਰਦਿਆਂ ਭਾਈ ਪੰਥਪ੍ਰੀਤ ਸਿੰਘ ਨੇ ਬੜੇ ਸਰਲ ਅਤੇ ਸਾਦੇ ਲਫ਼ਜਾਂ ਵਿਚ ਕਿਹਾ ਕਿ ਮੌਜੂਦਾ ਲੜਾਈ ਸਮੁੱਚੇ ਸਿੱਖ ਪੰਥ ਦੀ ਲੜਾਈ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਅੰਮਿ੍ਰਤਧਾਰੀ ਸਿੰਘਾਂ ਵਿਰੁੱਧ ਹੀ ਬੇਅਦਬੀ ਦੇ ਕੇਸ ਦਰਜ ਕਰਨਾ ਸਿੱਖਾਂ ਉਪਰ ਵੱਡਾ ਹਮਲਾ ਹੈ। ਉਨਾਂ ਕਿਹਾ ਕਿ ਸਮੁੱਚੇ ਸਿੱਖ ਪੰਥ ਨੇ ਹੀ ਇਕੱਠੇ ਹੋ ਕੇ ਇਸ ਗੱਲ ਦਾ ਜਵਾਬ ਦੇਣਾ ਹੈ।

ਉਨਾਂ ਕਿਹਾ ਕਿ ਸਰਕਾਰ ਨੇ ਕਈ ਮਹੀਨੇ ਬੀੜ ਚੋਰੀ ਹੋਣ ਬਾਰੇ ਕੋਈ ਕਾਰਵਾਈ ਨਹੀ ਕੀਤੀ ਜਦਕਿ ਇੱਕ ਫਿਲਮ ਦੇ ਪੋਸਟਰਾਂ ਲਈ ਚਾਰ ਚਾਰ ਪੁਲੀਸ ਕਰਮਚਾਰੀ ਲਗਾਏ ਜਾਂਦੇ ਰਹੇ ਹਨ। ਇਸਤੋਂ ਸਪਸ਼ੱਟ ਹੁੰਦਾ ਹੈ ਕਿ ਸਰਕਾਰ ਦਾ ਵਤੀਰਾ ਕਿਸੇ ਵੀ ਤਰਾਂ ਸਿੱਖਾਂ ਨੂੰ ਇਨਸਾਫ ਦੇਣ ਵਾਲਾ ਨਹੀ ਰਿਹਾ ਅਤੇ ਅੱਜ ਦਾ ਰੋਸ਼ ਇਸੇ ਗੱਲ ਦਾ ਨਤੀਜਾ ਹੈ ਕਿ ਸਰਕਾਰ ਨੇ ਸਿੱਖ ਭਾਵਨਾਵਾਂ ਦੀ ਕਦਰ ਨਹੀ ਕੀਤੀ।ਉਨ੍ਹਾਂ ਕਿਹਾ ਕਿ ਅਸੀਂ ਆਪਣਾ ਅਤੇ ਆਪਣੇ ਗੁਰੂ ਦਾ ਸਨਮਾਨ ਕਿਵੇਂ ਬਹਾਲ ਕਰਨਾ ਹੈ, ਇਸ ਬਾਰੇ ਸਾਨੂੰ ਸਾਰਿਆਂ ਨੂੰ ਮਿਲ ਕੇ ਸੋਚਣਾ ਪਵੇਗਾ ।

ਅੱਜ ਦੇ ਪੰਥਕ ਇੱਕਠ ਨੂੰ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੰਬੋਧਨ ਕਰਦਿਆਂ ਸੰਗਤ ਨੂੰ ਸੁਚੇਤ ਕੀਤਾ ਕਿ ਇਹ ਸੰਘਰਸ਼ ਨਿਰੋਲ ਧਾਰਮਿਕ ਮਸਲਿਆਂ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਕੀਤਾ ਜਾ ਰਿਹਾ ਹੈ, ਸਰਕਾਰ ਕਿਸੇ ਵੀ ਪਾਰਟੀ ਦੀ ਆ ਜਾਵੇ ਸਾਡੀ ਸਿੱਖ ਸਿਧਾਂਤਾਂ ਲਈ ਲੜਾਈ ਹਮੇਸ਼ਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਪਾਰਟੀ ਜਾਂ ਸਿਆਸਤ ਲਈ ਨਹੀਂ ਲੜ ਰਹੇ ਸਗੋਂ ਸਮੁੱਚੀ ਸਿੱਖ ਕੌਮ, ਸਿੱਖ ਪਰੰਪਰਾਵਾਂ ਅਤੇ ਸਿਧਾਂਤਾਂ ਲਈ ਲੜ ਰਹੇ ਹਾਂ।

ਉਨ੍ਹਾਂ ਸਿੱਖ ਪ੍ਰਚਾਰਕਾਂ ਤੇ ਰਾਗੀ ਢਾਡੀਆਂ ਨੂੰ ਵਿਸ਼ੇਸ਼ ਤੌਰ ‘ਤੇ ਆਖਿਆ ਕਿ ਉਨ੍ਹਾਂ ਲਈ ਇਸ ਖੇਤਰ ਵਿਚ ਸੰਗਤ ਦੀ ਅਗਵਾਈ ਕਰਨੀ ਬੇਹੱਦ ਜਰੂਰੀ ਹੈ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਿਚੋਂ ਇੱਕ ਭਾਈ ਮਲਕੀਅਤ ਸਿੰਘ ਨੇ ਪੰਥਕ ਇਕੱਠ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮੂਹ ਸਿੱਖ ਪੰਥ ਲਈ ਅਤੇ ਗੁਰੂ ਗ੍ਰੰਥ ਦੀ ਹੋ ਰਹੀ ਬੇਅਦਬੀ ਰੋਕਣ ਲਈ ਹੀ ਕਦਮ ਚੁੱਕਿਆ ਹੈ ਅਤੇ ਸਿੱਖ ਸੰਸਥਾਵਾਂ ਦਾ ਸਨਮਾਨ ਬਹਾਲ ਕਰਨ ਲਈ ਅੱਗੇ ਆਏ ਹਨ । ਉਨ੍ਹਾਂ ਨੇ ਸਮੰੂਹ ਸੰਸਥਾਵਾਂ ਨੂੰ ਮਤਭੇਦ ਮਿਟਾ ਕੇ ਪੰਥਕ ਏਕਤਾ ਲਈ ਸੁਹਿਰਦ ਯਤਨ ਕਰਨ ਦਾ ਵੀ ਸੱਦਾ ਦਿੱਤਾ।

ਇਨ੍ਹਾਂ ਤੋਂ ਇਲਾਵਾ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ ਪੰਚ ਪ੍ਰਧਾਨੀ ਦੇ ਭਾਈ ਦਲਜੀਤ ਸਿੰਘ ਬਿੱਟੂ, ਸਾਂਝੇ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਸੰਤ ਦਲੇਰ ਸਿੰਘ ਖੇੜੀਵਾਲੇ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਦਮਦਮੀ ਟਕਸਾਲ ਦੇ ਮੁਖੀ ਭਾਈ ਰਾਮ ਸਿੰਘ, ਕਾਰ ਸੇਵਾ ਵਾਲੇ ਬਾਬਾ ਜੀਤ ਸਿੰਘ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਭਾਈ ਧਿਆਨ ਸਿੰਘ ਮੰਡ, ਮੈਂਬਰ ਪਾਰਲੀਮੈਂਟ ਧਰਮਵੀਰ ਗਾਂਧੀ, ਸ਼੍ਰੀ ਪ੍ਰਸ਼ਾਂਤ ਭੂਸ਼ਣ, ਆਲ ਇੰਡੀਆਂ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਬਸਪਾ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਸ. ਧਿਆਨ ਸਿੰਘ ਮੰਡ, ਸ. ਜਗਤਾਰ ਸਿੰਘ ਰੋਡੇ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ, ਅਖੰਡ ਕੀਰਤਨੀ ਜੱਥੇ ਦੇ ਪ੍ਰਧਾਨ ਹਰਪ੍ਰੀਤ ਸਿੰਘ, ਬੂਟਾ ਸਿੰਘ ਰਣਸ਼ੀਹ ਆਦਿ ਨੇ ਸੰਬੋਧਨ ਕੀਤਾ ।

ਇਨ੍ਹਾਂ ਤੋਂ ਇਲਾਵਾ ਕਾਂਗਰਸ ਦੇ ਆਗੂ ਸ.ਜਗਮੀਤ ਸਿੰਘ ਬਰਾੜ, ਵਿਧਾਇਕ ਕਰਨ ਬਰਾੜ, ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸ. ਹਰਿਮੰਦਰ ਸਿੰਘ ਗਿੱਲ, ਲੋਕ ਸਭਾ ਮੈਂਬਰ ਪ੍ਰੋਂ ਸਾਧੂ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਬੀਰ ਸਿੰਘ ਬੜਾ ਪਿੰਡ, ਸ਼ਹੀਦ ਸਤਵੰਤ ਸਿੰਘ ਦੇ ਭਤੀਜੇ ਸੁਖਵਿੰਦਰ ਸਿੰਘ ਅਗਵਾਨ, ਇੰਗਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ, ਸੰਤ ਬਾਬਾ ਰਾਮ ਸਿੰਘ ਸੀਂਘੜੇ ਵਾਲੇ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਭਾਈ ਤੇਜਿੰਦਰ ਸਿੰਘ ਨਾਨਕਸਰ ਆਦਿ ਹਾਜ਼ਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: