Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Discussion About Akali Dal (Sikh Political party) to be held at Mastuana Sahib

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਮਸਤੂਆਣਾ/ਸੰਗਰੂਰ: 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਅਕਾਲੀ ਦਲ ਬਾਦਲ ਵਿਚ ਸਰਗਰਮ ਰਹੇ ਵੱਖ-ਵੱਖ ਵੋਟ ਰਾਜਨੀਤਕ ਆਗੂਆਂ, ਸ਼ਿਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਤਖਤਾਂ ਦੇ ਜਥੇਦਾਰਾਂ ਵਲੋਂ ਸਾਂਝੇ ਰੂਪ ਵਿਚ ਸੰਗਤ ਦੇ ਸਨਮੁਖ ਪੰਜ ਗੁਨਾਹ ਕਬੂਲ ਕੀਤੇ ਗਏ ਸਨ, ਜਿਨ੍ਹਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਖੀਆਂ ਤੇ ਸ਼ਬਦ ਗੁਰੂ ਦੀ ਘੋਰ ਬੇਅਦਬੀ ਕਰਨ ਵਾਲਿਆਂ (ਜਿਵੇਂ ਕਿ ਸਿਰਸੇ ਵਾਲੇ ਪਾਖੰਡੀ) ਨਾਲ ਸਾਂਝ ਰੱਖਣੀ ਤੇ ਉਹਨਾ ਦੀ ਪੁਸ਼ਤਪੁਨਾਹੀ ਕਰਨੀ, ਗੁਰੂ ਖਾਲਸਾ ਪੰਥ ਦੇ ਦੋਖੀਆਂ ਤੇ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲੇ ਜਾਲਮ ਪੁਲਿਸ ਅਫਸਰਾਂ ਨੂੰ ਪ੍ਰਸ਼ਾਸਨਿਕ ਅਤੇ ਰਾਜਸੀ ਅਹੁਦੇ ਦੇਣੇ ਤੇ ਉਹਨਾ ਦੀ ਪੁਸ਼ਤਪਨਾਹੀ ਕਰਨੀ, ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਮੌਰਤਾ ਅਤੇ ਸਾਖ ਨੂੰ ਢਾਹ ਲਾਉਣੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਾਰਮਿਕ ਸਾਖ, ਖੁਦਮੁਖਤਿਆਰੀ ਅਤੇ ਨਿਰਪੱਖਤਾ ਨੂੰ ਢਾਹ ਲਾਉਣੀ ਅਤੇ ਸਿੱਖਾਂ ਦੀ ਜਥੇਬੰਦੀ ਅਕਾਲੀ ਦਲ ਦਾ ਚਰਿੱਤਰ ਬਦਲ ਕੇ ਇਸ ਨੂੰ ਪੰਜਾਬੀ ਪਾਰਟੀ ਬਣਾਉਣ ਵਰਗੇ ਗੁਨਾਹ ਸ਼ਾਮਲ ਹਨ।

Discussion on Akali Dal to be held at Mastuana Sahib
ਅਕਾਲੀ ਦਲ ਬਾਰੇ ਹੋਣ ਵਾਲੀ ਵਿਚਾਰ-ਚਰਚਾ ਬਾਰੇ ਸਲਾਹ-ਮਸ਼ਵਰਾ ਕਰਦੇ ਹੋਏ ਆਗੂ | ਤਸਵੀਰਃ ਸਿੱਖ ਸਿਆਸਤ

ਅਕਾਲੀ ਦਲ ਦੇ ਇਸ ਸਥਿਤੀ ਵਿੱਚ ਪਹੁੰਚਣ ਸਬੰਧੀ ਮੰਥਨ ਹੋਣਾ ਚਾਹੀਦਾ ਸੀ ਜੋ ਨਹੀਂ ਹੋ ਸਕਿਆ ਜਿਸ ਕਰਕੇ ਪੁਨਰ ਸੁਰਜੀਤੀ ਕਰਨ ਦੇ ਵਿਧੀ ਵਿਧਾਨ ਅਤੇ ਨੀਤੀ ਵਿੱਚ ਖੱਪਾ ਰਹਿ ਗਿਆ ਹੈ। ਇਸ ਸਾਰੇ ਕਰਕੇ ਪੰਥ ਵਿਚ ਸੂਤਰਧਾਰਤਾ ਹੋਣ ਦੀ ਬਜਾਏ ਖਿੰਡਾਓ ਅਤੇ ਭੰਬਲਭੂਸਾ ਹੋਰ ਵੀ ਵਧ ਗਿਆ ਹੈ।

Discussion on Akali Dal to be held at Mastuana Sahib
ਹੋਣ ਵਾਲੀ ਵਿਚਾਰ-ਚਰਚਾ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ | ਤਸਵੀਰਃ ਸਿੱਖ ਸਿਆਸਤ

ਰਹਿ ਗਏ ਖੱਪੇ ਨੂੰ ਦੂਰ ਕਰਨ ਹਿਤ ਅਤੇ ਇਸ ਅਸਪਸ਼ਟਤਾ ਅਤੇ ਦੁਬਿਧਾ ਦੇ ਮਹੌਲ ਵਿੱਚ ਅੱਜ ਮਾਲਵੇ ਦੇ ਸਿੱਖੀ ਦੇ ਕੇਂਦਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਨੁਮਾਇੰਦੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਹੋਰ ਪੰਥਕ ਜਥਿਆਂ ਅਤੇ ਸਖਸ਼ੀਅਤਾਂ ਦੀ ਇੱਕ ਬੈਠਕ ਹੋਈ, ਜਿਸ ਵਿੱਚ ਇਹ ਗੱਲ ਉੱਭਰ ਕੇ ਆਈ ਕਿ ਇਨਾਂ ਸਭ ਕੁਝ ਵਾਪਰਨ ਤੋਂ ਬਾਅਦ ਅਕਾਲੀ ਦਲ ਵਿੱਚ ਗੱਲ ਸਿਰਫ਼ ਚਿਹਰੇ ਬਦਲਣ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ ਸਗੋਂ ਲੋੜ ਤਾਂ ਢਾਂਚਾਗਤ ਤਬਦੀਲੀਆਂ ਦੀ ਹੈ ਜਿਸ ਪਾਸੇ ਠੋਸ ਯਤਨ ਨਹੀ ਹੋ ਸਕੇ। ਇਹ ਸਮਾਂ ਐਲਾਨ ਕਰਨ ਦਾ ਨਹੀਂ ਸਗੋਂ ਗੰਭੀਰ ਵਿਚਾਰ ਕਰਨ ਦਾ ਹੈ। ਬੈਠਕ ਵਿੱਚ ਇਹ ਤੈਅ ਹੋਇਆ ਕਿ ਅਕਾਲੀ ਦਲ ਦਾ ਵਿਧੀ ਵਿਧਾਨ ਅਤੇ ਨੀਤੀ ਨੂੰ ਸਪਸ਼ਟ ਕਰਨ ਲਈ ਦੇਸ਼ ਵਿਦੇਸ਼ ਤੋਂ ਸਮੁੱਚੇ ਸਿੱਖ ਨੁਮਾਇੰਦਿਆ ਨਾਲ ਵਿਚਾਰ ਚਰਚਾ ਕੀਤੀ ਜਾਵੇ। ਇਹ ਵਿਚਾਰ ਚਰਚਾ ਮਸਤੂਆਣਾ ਸਾਹਿਬ ਵਿਖੇ ੧ ਅਗਸਤ ਤੋਂ ੩ ਅਗਸਤ ੨੦੨੫ ਤੱਕ ਹੋਵੇਗੀ। ਵਿਚਾਰ ਚਰਚਾ ਦੌਰਾਨ ਆਏ ਵਿਚਾਰਾਂ ਦੇ ਆਧਾਰ ’ਤੇ ਲਿਖਤੀ ਖਰੜਾ ਵੀ ਤਿਆਰ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਇਤਿਹਾਸ ਵਿਚ ਪੰਥ ਦੇ ਅਜਿਹੇ ਮਸਲਿਆਂ ਸਬੰਧੀ ਸੰਤ ਅਤਰ ਸਿੰਘ ਜੀ ਦੀ ਅਹਿਮ ਭੂਮਿਕਾ ਰਹੀ ਹੈ ਜਿਸ ਕਰਕੇ ਇਹ ਵਿਚਾਰ ਚਰਚਾ ਸੰਤ ਅਤਰ ਸਿੰਘ ਜੀ ਦੀ ੧੦੦ ਸਾਲਾ ਬਰਸੀ ਨੂੰ ਸਮਰਪਿਤ ਹੋਵੇਗੀ, ਇਸ ਤੋਂ ਬਾਅਦ ਇਸੇ ਲੜੀ ਤਹਿਤ ਪੰਥ ਪੰਜਾਬ ਦੇ ਹੋਰ ਅਹਿਮ ਮੁੱਦਿਆਂ ‘ਤੇ ਵੀ ਸਮਾਗਮ ਉਲੀਕੇ ਜਾਣਗੇ।

Discussion About Akali Dal (Sikh Political party) to be held at Mastuana Sahib

ਇਸ ਬੈਠਕ ਵਿੱਚ ਅਕਾਲ ਕਾਲਜ ਕੌਂਸਲ ਤੋਂ ਸਕੱਤਰ ਸ.ਜਸਵੰਤ ਸਿੰਘ ਖਹਿਰਾ, ਕੌਂਸਲ ਮੈਂਬਰ ਗਮਦੂਰ ਸਿੰਘ, ਸਿਆਸਤ ਸਿੰਘ ਗਿੱਲ, ਗੁਰਜੰਟ ਸਿੰਘ ਦੁੱਗਾਂ ਅਤੇ ਡਾ. ਗੁਰਮੀਤ ਸਿੰਘ, ਲਖਵਿੰਦਰ ਸਿੰਘ ਕਾਨ੍ਹੇਕੇ (ਦੀਵਾਨ ਟੋਡਰ ਮੱਲ ਸੋਸਾਇਟੀ), ਲੁਧਿਆਣਾ ਤੋਂ ਇੰਟਰਨੇਸ਼ਨਲ ਸਿੱਖ ਫੈਡਰੇਸ਼ਨ ਨਾਲ ਸਬੰਧਤ ਸ.ਮੇਜਰ ਸਿੰਘ, ਸ.ਜਸਪਾਲ ਸਿੰਘ ਅਤੇ ਸ.ਅਜਮੇਰ ਸਿੰਘ ਮੰਡੇਰ, ਜਥੇਦਾਰ ਸਚਦੇਵ ਸਿੰਘ ਗਿੱਲ, ਤੇਜਾ ਸਿੰਘ ਕਮਾਲਪੁਰ (ਸ਼੍ਰੋਮਣੀ ਕਮੇਟੀ ਮੈਂਬਰ), ਪਟਿਆਲਾ ਤੋਂ ਸ.ਜਗਵਿੰਦਰਜੀਤ ਸਿੰਘ ਸੰਧੂ ਅਤੇ ਡਾ. ਜਤਿੰਦਰ ਸਿੰਘ ਸਿੱਧੂ (ਸਾਬਕਾ ਡਾਇਰੈਕਟਰ ਐਜੂਕੇਸ਼ਨ, ਸ੍ਰੋ.ਗੁ.ਪ੍ਰ.ਕ), ਸਿੱਖ ਜਥਾ ਮਾਲਵਾ ਤੋਂ ਭਾਈ ਮਲਕੀਤ ਸਿੰਘ ਭਵਾਨੀਗੜ੍ਹ, ਭਾਈ ਗੁਰਜੀਤ ਸਿੰਘ ਦੁੱਗਾਂ, ਜਤਿੰਦਰ ਸਿੰਘ ਸੰਗਰੂਰ, ਮਲਕੀਤ ਸਿੰਘ ਚੰਗਾਲ (ਸ਼੍ਰੋਮਣੀ ਕਮੇਟੀ ਮੈਂਬਰ), ਮਾਨਸਾ ਤੋਂ ਮਿੱਠੂ ਸਿੰਘ ਕਾਨ੍ਹੇਕੇ (ਸ਼੍ਰੋਮਣੀ ਕਮੇਟੀ ਮੈਂਬਰ), ਇੰਦਰਜੀਤ ਸਿੰਘ ਸੰਧੂ, ਭੁਪਿੰਦਰ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਲੋਂਗੋਵਾਲ, ਪ੍ਰੋ.ਜਸਪਾਲ ਸਿੰਘ, ਲਾਭ ਸਿੰਘ ਸੰਗਰੂਰ (ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ), ਇੰਦਰਪ੍ਰੀਤ ਸਿੰਘ ਸੰਗਰੂਰ, ਅਵਤਾਰ ਸਿੰਘ ਗਿੱਲ, ਸੁਰਿੰਦਰਪਾਲ ਸਿੰਘ ਸਿਦਕੀ, ਦਰਬਾਰਾ ਸਿੰਘ ਧੌਲਾ, ਮਨਪ੍ਰੀਤ ਸਿੰਘ ਗਿੱਲ, ਪ੍ਰੋ. ਨਿਰਪਜੀਤ ਸਿੰਘ, ਡਾ. ਗੁਰਵੀਰ ਸਿੰਘ ਸੋਹੀ, ਸਤਪਾਲ ਸਿੰਘ ਸੰਗਰੂਰ (ਗੁਃ ਸ੍ਰੀ ਗੁਰੂ ਸਿੰਘ ਸਭਾ ਸੰਗਰੂਰ) ਆਦਿ ਸੰਸਥਾਵਾਂ ਤੋਂ ਸਖਸੀਅਤਾਂ ਹਾਜ਼ਰ ਸਨ।


⊕ ਵੀਡੀਓ ਵੇਖੋ — ਅਕਾਲ ਤਖਤ ਦਾ ਪਹਿਰੇਦਾਰ ਅਕਾਲੀ ਤਖਤ ਕਿਹੋ ਜਿਹਾ ਹੋਵੇ?

 

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: