August 30, 2016 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ: ਦਿੱਲੀ ਆਧਾਰਿਤ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਕਰਨ ਤੋਂ ਆਪਣੀ ਅਸਮਰਥਾ ਜਾਹਰ ਕੀਤੀ ਹੈ। ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਖੁਫੀਆ ਏਜੰਸੀਆਂ ਦੀ ਰਿਪੋਰਟਾਂ ਦੇ ਆਧਾਰ ‘ਤੇ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ 29 ਅਗਸਤ ਨੂੰ ਐਫ.ਆਈ.ਆਰ. ਨੰ: 134/1995 ਧਾਰਾ 4/5 ਧਮਾਕਾਖੇਜ਼ ਸਮੱਗਰੀ, ਅਸਲਾ ਐਕਟ ਦੀ ਧਾਰਾ 25, ਥਾਣਾ ਕੋਤਵਾਲੀ (ਲੁਧਿਆਣਾ) ਦੇ ਕੇਸ ਤਹਿਤ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।
ਕੇਸ ਦੀ ਸੁਣਵਾਈ ਐਡੀਸ਼ਨਲ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਵਿਚ ਸੁਣਵਾਈ ਹੋਣੀ ਸੀ। ਪਰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਲੀਲ ਦਿੱਤੀ ਕਿ ਉਹ ਹਵਾਰਾ ਨੂੰ ਪੇਸ਼ ਨਹੀਂ ਕਰ ਸਕਦੇ ਕਿਉਂਕਿ ਖੁਫੀਆ ਤੰਤਰ ਵਲੋਂ ਇਹ ਜਾਣਕਾਰੀ ਮਿਲੀ ਹੈ ਕਿ ਉਹ ਹਿਰਾਸਤ ਵਿਚੋਂ ਫਰਾਰ ਹੋ ਸਕਦਾ ਹੈ।
ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਫੋਨ ‘ਤੇ ਦੱਸਿਆ ਕਿ ਅਸੀਂ ਭਾਈ ਜਗਤਾਰ ਸਿੰਘ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿਚ ਭੇਜਣ ਲਈ ਅਰਜ਼ੀ ਪਹਿਲਾਂ ਹੀ ਦੇ ਚੁੱਕੇ ਹਾਂ। ਤਿਹਾੜ ਜੇਲ੍ਹ ਸੁਪਰਡੈਂਟ ਨੇ ਜਵਾਬ ਵਿਚ ਕਿਹਾ ਕਿ ਅਸੀਂ ਭਾਰਤ ਦੇ ਗ੍ਰਹਿ ਮੰਤਰਾਲੇ ਵਲੋਂ ਇਜਾਜ਼ਤ ਮਿਲਣ ਦਾ ਇੰਤਜ਼ਾਰ ਕਰ ਰਹੇ ਹਾਂ।
Related Topics: Bhai Jagtar Singh Hawara, Jaspal Singh Manjhpur (Advocate), Sikh Political Prisoners, Tihar Jail