Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Tributes paid to Babbar Mahal Singh by Sikh leaders of Germany

ਭਾਈ ਮਹਿਲ ਸਿੰਘ ਦੀ ਯਾਦ ਵਿਚ ਜਰਮਨੀ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ

ਭਾਈ ਮਹਿਲ ਸਿੰਘ ਦੀ ਯਾਦ ਵਿਚ ਜਰਮਨੀ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ

ਫਰੈਕਫੋਰਟ : ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ ਨੂੰ ਨਾਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਤੇ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਏ ਗਏ।

bhai mehal singh babbar
ਭਾਈ ਮਹਿਲ ਸਿੰਘ ਬੱਬਰ

ਦੀਵਾਨ ਦਾ ਆਰੰਭ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਜਾਪ ਨਾਲ ਹੋਇਆ। ਗੁਰਦੁਆਰਾ ਸਾਹਿਬ ਜੀ ਦੇ ਬੱਚਿਆਂ ਦੇ ਜਥੇ ਭਾਈ ਲਖਵੀਰ ਸਿੰਘ ਤੇ ਭਾਈ ਜਤਿੰਦਰ ਸਿੰਘ ਦੇ ਜਥਿਆਂ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਭਾਈ ਸਾਹਿਬ ਜੀ ਨੂੰ ਸ਼ਰਧਾਂਜਲੀ ਅਰਪਣ ਕੀਤੀ। ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਸਭਰਾ ਨੇ ਸੰਗਤਾਂ ਨਾਲ ਗੁਰਮਤਿ ਵੀਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਭਾਈ ਸਾਹਿਬ ਜੀ ਦੀ ਮਹਾਨ ਕੁਰਬਾਨੀ ਤਾਂ ਹੈ ਹੀ ਪਰਿਵਾਰ ਨੇ ਸਰਕਾਰੀ ਜਬਰ ਨੂੰ ਸਬਰ ਨਾਲ ਸਹਿਣ ਕੀਤਾ। ਭਾਈ ਸਾਹਿਬ ਜੀ ਦੀ ਸਿੰਘਣੀ ਤੇ ਗੋਬਿੰਦ ਰਾਮ ਬੁੱਚੜ ਨੇ ਕਹਿਰ ਢਾਹਿਆ ਪਰ ਭਾਈ ਸਾਹਿਬ ਆਪਣੇ ਆਖ਼ਰੀ ਸਵਾਸਾਂ ਤੱਕ ਸੇਵਾ ਨਿਭਾਉਂਦੇ ਰੁੱਖਸਤ ਹੋ ਗਏ।

Tributes paid to Babbar Mahal Singh by Sikh leaders of Germany
ਜਰਮਨੀ ਦੇ ਸਿੱਖ ਆਗੂਆਂ ਵੱਲੋਂ ਬੱਬਰ ਮਹਿਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ

ਜਰਮਨ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਹਿਰ ਦੇ ਥੰਮ ਭਾਈ ਮਹਿਲ ਸਿੰਘ ਜੀ ਦੀਆਂ ਲੱਗਭਗ ਅੱਧੀ ਸਦੀ ਤੱਕ ਦੀਆਂ ਸੇਵਾਵਾਂ ਪ੍ਰਤੀ ਸੰਗਤਾਂ ਨੂੰ ਚਾਨਣਾ ਪਾਇਆ। ਉਹਨਾਂ ਦੇ ਗੁਰਸਿੱਖੀ ਜੀਵਨ, ਸ਼ਾਂਤ ਸੁਭਾਅ ਤੇ ਹਮੇਸ਼ਾਂ ਕੌਮ ਦੀ ਚੜ੍ਹਦੀ ਕਲਾ ਬਾਰੇ ਸੋਚਣ ਦੇ ਕਰਮਾਂ ਦੀ ਸ਼ਲਾਘਾ ਕੀਤੀ। ਭਾਈ ਸਾਹਿਬ ਜੀ ਦੇ ਛੋਟੇ ਭਰਾਤਾ ਮਹਾਨ ਸ਼ਹੀਦ ਜਥੇਦਾਰ ਸੁਖਦੇਵ ਸਿੰਘ ਬੱਬਰ ਮੁੱਖ ਸੇਵਾਦਾਰ ਬੱਬਰ ਖਾਲਸਾ ਸਨ ਜਿੰਨਾਂ ਨੇ 1978 ਤੋਂ ਲੈ ਕੇ 1992 ਤੱਕ ਰੂਪੋਸ਼ ਹੋ ਕੇ ਕੌਮੀ ਅਜ਼ਾਦੀ ਦਾ ਸੰਘਰਸ਼ ਵਿੱਚ ਜੂਝਦਿਆਂ ਹੋਇਆਂ ਸ਼ਹਾਦਤ ਦਾ ਜਾਮ ਪੀਤਾ। ਇਸ ਮੌਕੇ ਜਥੇਦਾਰ ਵਧਾਵਾ ਸਿੰਘ ਬੱਬਰ ਮੁੱਖ ਸੇਵਾਦਾਰ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਭਾਈ ਮਹਿਲ ਸਿੰਘ ਪ੍ਰਤੀ ਸ਼ਰਧਾਂਜਲੀ ਸਨੇਹਾ ਸੰਗਤਾਂ ਨਾਲ ਸਾਂਝਾ ਕੀਤਾ ਗਿਆ ਜਿਸ ਵਿਚ ਉਹਨਾਂ ਨੇ ਕਿਹਾ ਕਿ ਭਾਈ ਸਾਹਿਬ ਦਾ ਜਾਣਾ ਕੌਮ ਲਈ ਇੱਕ ਨਾਂ ਪੂਰਾ ਹੋਣ ਵਾਲਾ ਘਾਟਾ ਹੈ। ਕੌਮ ਕੋਲੋਂ ਇੱਕ ਸੂਝਵਾਨ ਆਗੂ ਖੁੱਸ ਗਿਆ ਹੈ। ਉਨ੍ਹਾਂ ਨੇ ਸੰਗਤਾਂ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ 1978 ਵਿੱਚ ਮਹਾਨ ਸ਼ਹੀਦ ਭਾਈ ਫੌਜਾ ਸਿੰਘ ਤੇ ਤੇਰਾਂ ਸਿੰਘਾਂ ਦੀ ਸ਼ਹਾਦਤ ਤੋਂ ਬਾਅਦ ਵਿੱਚ ਹੋਂਦ ਵਿੱਚ ਆਈ ਜੋ ਕਿ ਸਿੱਖ ਕੌਮ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕਰਦੀ ਹੈ ਤੇ ਇਹਨਾਂ ਕੌਮੀ ਯੋਧਿਆਂ ਨੂੰ ਸਾਡੀ ਸ਼ਰਧਾਂਜਲੀ ਇਹ ਹੈ ਕਿ ਉਹਨਾਂ ਦੇ ਰਹਿੰਦੇ ਕਾਰਜ ਵਿੱਚ ਆਪਣਾ ਯੋਗਦਾਨ ਪਾਈਏ।

ਜਰਮਨ ਦੀਆਂ ਪੰਥਕ ਜਥੇਬੰਦੀਆਂ ਨੇ ਅਜ਼ਾਦੀ ਸੰਘਰਸ਼ ਜਾਰੀ ਰੱਖਣ ਤੇ ਭਾਈ ਸਾਹਿਬ ਦੀਆਂ ਸੇਵਾਵਾਂ ਬਾਰ ਵਿਸਤਾਰ ਨਾਲ ਚਾਨਣਾ ਪਾਇਆ। ਸਟੇਜ ਦੀ ਸੇਵਾ ਭਾਈ ਹੀਰਾ ਸਿੰਘ ਮਤੇਵਾਲ ਨੇ ਨਿਭਾਈ। ਪੰਥਕ ਜਥੇਬੰਦੀਆਂ ਦੇ ਆਗੂ ਭਾਈ ਕੁਲਦੀਪ ਸਿੰਘ, ਭਾਈ ਰਾਜਵੰਤ ਸਿੰਘ ਕੰਗ ਧਰਮੀ ਫ਼ੌਜੀ, ਭਾਈ ਲਖਵਿੰਦਰ ਸਿੰਘ ਮੱਲੀ ਇੰਟਰਨੈਨਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਭਾਈ ਪ੍ਰਗਟ ਸਿੰਘ ਰਿਬੈਰੋ ਕਾਂਡ, ਭਾਈ ਗੁਰਚਰਨ ਸਿੰਘ ਗੁਰਾਇਆ ਵਰਲਡ ਸਿੱਖ ਪਾਰਲੀਮੈਂਟ, ਭਾਈ ਜਗਤਾਰ ਸਿੰਘ ਮਾਹਲ ਅਕਾਲੀ ਦਲ ਵਾਰਿਸ ਪੰਜਾਬ ਦੇ, ਭਾਈ ਹਰਦਵਿੰਦਰ ਸਿੰਘ , ਭਾਈ ਗੁਰਮੀਤ ਸਿੰਘ ਖਨਿਆਣ ਸਿੱਖ ਫੈਡਰੇਸ਼ਨ ਜਰਮਨੀ, ਭਾਈ ਰੇਸ਼ਮ ਸਿੰਘ ਬੱਬਰ ਖਾਲਸਾ ਜਰਮਨੀ, ਭਾਈ ਗੁਰਦੀਪ ਸਿੰਘ ਪ੍ਰਦੇਸੀ ਦਲ ਖਾਲਸਾ, ਭਾਈ ਗੁਰਦਿਆਲ ਸਿੰਘ ਲਾਲੀ ਸਿੱਖ ਫੈਡਰੇਸ਼ਨ ਜਰਮਨੀ ਨੇ ਵੀਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀ ਪ੍ਰਬੰਧਕ ਕਮੇਟੀ ਤੇ ਜਥੇਬੰਦੀਆਂ ਵੱਲੋਂ ਧਰਮੀ ਫ਼ੌਜੀ ਰਾਜਵੰਤ ਸਿੰਘ ਕੰਗ ਦਾ ਸਨਮਾਨ ਕੀਤਾ ਗਿਆ ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।


ਇਹ ਵੀ ਪੜ੍ਹੋ : ਮਰਹੂਮ ਜਲਾਵਤਨੀ ਸਿੱਖ ਆਗੂ ਭਾਈ ਮਹਿਲ ਸਿੰਘ ਬੱਬਰ ਨੂੰ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਸ਼ਰਧਾਂਜਲੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਜਰਮਨੀ ਦੀਆਂ ਸਿੱਖ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਫਰੈਂਕਫੋਰਟ ਸਥਿਤ ਇੰਡੀਅਨ ਸਫਾਰਤਖਾਨੇ ਦੇ ਬਾਹਰ ਇਕ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ
ਬੱਬਰ ਖਾਲਸਾ ਦੇ ਮੋਢੀ ਜਰਨੈਲਾਂ ਵਿੱਚੋ ਇਕ ਭਾਈ ਮਹਿਲ ਸਿੰਘ ਜੀ ਬੱਬਰ ਪਿਛਲੇ ਦਿਨੀ ਗੁਰੂ ਸਾਹਿਬ ਦੇ ਚਰਨਾਂ ਵਿਚ ਜਾ ਨਿਵਾਜੇ। ਭਾਈ ਸਾਹਿਬ ਦਾ ਜਨਮ ਸ੍ਰੀ ਅਮ੍ਰਿਤਸਰ ਸਾਹਿਬ ਦੇ ਪਿੰਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: